Loksabha Election: ਅਰਵਿੰਦ ਕੇਜਰੀਵਾਲ ਪਹੁੰਚੇ ਅੰਮ੍ਰਿਤਸਰ, CM ਭਗਵੰਤ ਮਾਨ ਨਾਲ ਰੋਡ ਸ਼ੋਅ ਨਾਲ ਕਰਨਗੇ ਚੋਣ ਪ੍ਰਚਾਰ ਦੀ ਸ਼ੁਰੂਆਤ

Updated On: 

16 May 2024 15:21 PM IST

Arvind Kejriwal Road Show: ਅਰਵਿੰਦ ਕੇਜਰੀਵਾਲ ਦਾ ਮੈਗਾ ਰੋਡ ਸ਼ੋਅ ਸ਼ਾਮ 6 ਵਜੇ ਸ਼ੁਰੂ ਹੋਵੇਗਾ, ਜਿਸ ਤੋਂ ਬਾਅਦ ਉਹ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ। ਪਾਰਟੀ ਵੱਲੋਂ ਦੱਸਿਆ ਗਿਆ ਹੈ ਕਿ ਅੰਮ੍ਰਿਤਸਰ ਨੂੰ 'ਆਪ' ਦੇ ਕੌਮੀ ਕਨਵੀਨਰ ਨੇ ਚੋਣ ਪ੍ਰਚਾਰ ਦੀ ਸ਼ੁਰੂਆਤ ਲਈ ਚੁਣਿਆ ਹੈ ਅਤੇ ਉਹ ਤਿਹਾੜ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਆਪਣੀ ਪਹਿਲੀ ਪੰਜਾਬ ਫੇਰੀ 'ਤੇ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨਾ ਚਾਹੁੰਦੇ ਸਨ।

Loksabha Election: ਅਰਵਿੰਦ ਕੇਜਰੀਵਾਲ ਪਹੁੰਚੇ ਅੰਮ੍ਰਿਤਸਰ, CM ਭਗਵੰਤ ਮਾਨ ਨਾਲ ਰੋਡ ਸ਼ੋਅ ਨਾਲ ਕਰਨਗੇ ਚੋਣ ਪ੍ਰਚਾਰ ਦੀ ਸ਼ੁਰੂਆਤ

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦ ਕੇਜਰੀਵਾਲ ਦਾ ਨਿੱਘਾ ਸਵਾਗਤ

Follow Us On

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ‘ਤੇ ਹਨ। ਉਹ ਅੰਮ੍ਰਿਤਸਰ ਪਹੁੰਚ ਗਏ ਹਨ। ਇੱਥੋਂ ਅਸੀਂ ਪੰਜਾਬ ਵਿੱਚ ਲੋਕ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਕਰਾਂਗੇ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਪਹਿਲੀ ਵਾਰ ਅਤੇ ਕਰੀਬ ਦੋ ਮਹੀਨਿਆਂ ਬਾਅਦ ਪੰਜਾਬ ਆਏ ਹਨ।

ਕੇਜਰੀਵਾਲ ਵੀਰਵਾਰ ਨੂੰ ਸ਼ਾਮ ਨੂੰ ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ‘ਚ ਰੋਡ ਸ਼ੋਅ ‘ਚ ਹਿੱਸਾ ਲੈਣਗੇ। ਇਸ ਰੋਡ ਸ਼ੋਅ ‘ਚ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਰੋਡ ਸ਼ੋਅ ਤੋਂ ਬਾਅਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿੱਚ ਮੱਥਾ ਟੇਕਣਗੇ ਅਤੇ ਅਰਦਾਸ ਕਰਨਗੇ।

ਜੇਲ੍ਹ ਵਿੱਚ ਰਹਿਣ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨਾਲ ਦੋ ਵਾਰ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਪੰਜਾਬ ਅਤੇ ਹੋਰ ਰਾਜਾਂ ਦੇ ਸਿਆਸੀ ਮਾਹੌਲ ਬਾਰੇ ਜਾਣੂ ਕਰਵਾਇਆ ਸੀ। ਜਦੋਂ ਤੋਂ ਉਹ ਜੇਲ੍ਹ ਤੋਂ ਬਾਹਰ ਆਏ ਹਨ, ਉਹ ਦਿੱਲੀ ਦੇ ਨਾਲ-ਨਾਲ ਪੰਜਾਬ ਆਪ ਦੇ ਆਗੂਆਂ ਨੂੰ ਵੀ ਮਿਲ ਰਹੇ ਹਨ। ਪੰਜਾਬ ‘ਆਪ’ ਨੇ ਉਨ੍ਹਾਂ ਦੇ ਦੌਰੇ ਨੂੰ ਲੈ ਕੇ ਪੂਰੀ ਤਿਆਰੀ ਕਰ ਲਈ ਹੈ ਅਤੇ ਪਾਰਟੀ ਨੇ ਰੋਡ ਸ਼ੋਅ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦਾ ਦਾਅਵਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਭਗਵੰਤ ਮਾਨ ਦੇ ਨਾਲ ਕਈ ਰੈਲੀਆਂ ਅਤੇ ਰੋਡ ਸ਼ੋਅ ਕੀਤੇ ਜਾਣ ਦੀ ਉਮੀਦ ਹੈ। ਕਾਂਗਰਸ ਦੇ ਨਾਲ ਆਪਣੀ ਪਹਿਲੀ ਸਾਂਝੀ ਚੋਣ ਮੁਹਿੰਮ ਵਿੱਚ, ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਿੱਲੀ ਦੇ ਜਹਾਂਗੀਰਪੁਰੀ ਅਤੇ ਮਾਡਲ ਟਾਊਨ ਵਿੱਚ ਕਾਂਗਰਸ ਉਮੀਦਵਾਰਾਂ ਲਈ ਦੋ ਰੋਡ ਸ਼ੋਅ ਕੀਤੇ।

ਇਹ ਵੀ ਪੜ੍ਹੋ – ਚਾਰ ਪੜਾਵਾਂ ਚ ਕਿੰਨੀ ਹੋਈ ਵੋਟਿੰਗ, ਕਿੰਨੇ ਲੋਕਾਂ ਨੇ ਪਾਈ ਵੋਟ ਚੋਣ ਕਮਿਸ਼ਨ ਨੇ ਸਭ ਕੁਝ ਦੱਸਿਆ

ਇਨ੍ਹਾਂ ਆਗੂਆਂ ਲਈ ਰੈਲੀ ਕਰਨਗੇ

ਦਿੱਲੀ ਕਾਂਗਰਸ ਮੁਤਾਬਕ ਕੇਜਰੀਵਾਲ ਚਾਂਦਨੀ ਚੌਕ ਤੋਂ ਕਾਂਗਰਸੀ ਉਮੀਦਵਾਰਾਂ ਜੈ ਪ੍ਰਕਾਸ਼ ਅਗਰਵਾਲ, ਉੱਤਰੀ ਪੱਛਮੀ ਦਿੱਲੀ ਤੋਂ ਉਦਿਤ ਰਾਜ ਅਤੇ ਉੱਤਰ ਪੂਰਬੀ ਦਿੱਲੀ ਤੋਂ ਕਨ੍ਹਈਆ ਕੁਮਾਰ ਦੇ ਸਮਰਥਨ ‘ਚ ਰੋਡ ਸ਼ੋਅ ਕਰਨਗੇ। ਦਿੱਲੀ ‘ਚ ਕਾਂਗਰਸ ਅਤੇ ‘ਆਪ’ ਵਿਚਾਲੇ 3:4 ਸੀਟਾਂ ਦੀ ਵੰਡ ਦਾ ਸਮਝੌਤਾ ਹੋਇਆ ਹੈ। ਖਾਸ ਤੌਰ ‘ਤੇ, ‘ਆਪ’ ਅਤੇ ਕਾਂਗਰਸ ਨੇ ਪੰਜਾਬ ‘ਚ ਇਕੱਲੇ ਚੋਣ ਲੜਨ ਲਈ ‘ਆਪਸੀ ਸਹਿਮਤੀ’ ਜਤਾਈ ਹੈ, ਪਰ ਉਹ ਇੰਡੀਆ ਬਲਾਕ ਦਾ ਹਿੱਸਾ ਹਨ ਅਤੇ ਦਿੱਲੀ ‘ਚ ਗਠਜੋੜ ਨਾਲ ਲੜ ਰਹੀਆਂ ਹਨ।