ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਪੰਜਾਬ ‘ਚ ਕਰਨਗੇ ਚੋਣ ਪ੍ਰਚਾਰ, ਅੰਮ੍ਰਿਤਸਰ ‘ਚ ਸੀਐਮ ਮਾਨ ਨਾਲ ਕਰਨਗੇ ਰੋਡ ਸ਼ੋਅ
Arvind Kejriwal Punjab Visit: ਪੰਜਾਬ ਵਿੱਚ ਚੋਣਾਂ ਲਈ ਸਿਰਫ਼ 15 ਦਿਨ ਬਾਕੀ ਹਨ। 1 ਜੂਨ ਨੂੰ ਵੋਟਾਂ ਪੈਣੀਆਂ ਹਨ। ਅਜਿਹੇ 'ਚ ਸੂਬੇ 'ਚ ਸਿਆਸੀ ਤਾਪਮਾਨ ਵਧਣ ਦੇ ਆਸਾਰ ਹਨ। ਭਾਵੇਂ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ ਪਰ ਜਦੋਂ ਉਹ ਜੇਲ ਵਿਚ ਸਨ ਤਾਂ ਵੀ ਉਹ ਹਮੇਸ਼ਾ ਚੋਣਾਂ ਨੂੰ ਲੈ ਕੇ ਰਣਨੀਤੀ ਘੜਦੇ ਰਹਿੰਦੇ ਸਨ।
ਸ਼ਰਾਬ ਨੀਤੀ ਮਾਮਲੇ ‘ਚ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਚੱਲ ਰਹੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਕੱਲ੍ਹ (ਵੀਰਵਾਰ) ਪੰਜਾਬ ਆਉਣਗੇ। ਇਸ ਦੌਰਾਨ ਉਹ ਅੰਮ੍ਰਿਤਸਰ ਤੋਂ ਚੋਣ ਪ੍ਰਚਾਰ ਦੀ ਕਮਾਨ ਸੰਭਾਲਣਗੇ। ਇਸ ਤੋਂ ਪਹਿਲਾਂ ਉਹ ਹਰਿਮੰਦਰ ਸਾਹਿਬ ਮੱਥਾ ਟੇਕਣ ਜਾਣਗੇ। ਸ਼ਾਮ 6 ਵਜੇ ਰੋਡ ਸ਼ੋਅ ਵੀ ਕਰਾਂਗੇ। ਰੋਡ ਸ਼ੋਅ ਵਿੱਚ ਉਨ੍ਹਾਂ ਨਾਲ ਸੀਐਮ ਭਗਵੰਤ ਮਾਨ ਵੀ ਮੌਜੂਦ ਰਹਿਣਗੇ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 16 ਮਈ ਯਾਨੀ ਕੱਲ੍ਹ ਵੀਰਵਾਰ ਤੋਂ ਪੰਜਾਬ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨ ਜਾ ਰਹੇ ਹਨ। ਉਹ ਕੱਲ੍ਹ ਅੰਮ੍ਰਿਤਸਰ ‘ਚ ਮੈਗਾ ਰੋਡ ਸ਼ੋਅ ਕਰਨ ਜਾ ਰਹੇ ਹਨ। ਇਹ ਰੋਡ ਸ਼ੋਅ ਸ਼ਾਮੀ 6 ਵਜੇ ਦੇ ਕਰੀਬ ਸ਼ੁਰੂ ਹੋਵੇਗਾ। ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਰਹਿਣਗੇ। ਨਾਲ ਹੀ ਇਹ ਦੋਵੇਂ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਵੀ ਹੋਣਗੇ।
ਜਿਕਰਯੋਗ ਹੈ ਕਿ ਕੇਜਰੀਵਾਲ ਦੇ ਜੇਲ੍ਹ ਵਿੱਚ ਰਹਿਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਇੱਕ ਮਹੀਨੇ ਵਿੱਚ ਦੋ ਵਾਰ ਤਿਹਾੜ ਜੇਲ੍ਹ ਵਿੱਚ ਉਨ੍ਹਾਂ ਨਾਲ ਮੁਲਾਕਾਤ ਕਰਨ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਮੁਲਾਕਾਤਾਂ ਦੌਰਾਨ ਕੇਜਰੀਵਾਲ ਨੂੰ ਪੰਜਾਬ ਸਮੇਤ ਪੂਰੇ ਦੇਸ਼ ਦੇ ਸਿਆਸੀ ਮਾਹੌਲ ਬਾਰੇ ਵੀ ਜਾਣਕਾਰੀ ਦਿੱਤੀ ਗਈ ਸੀ। ਨਾਲ ਹੀ ਦੋਵਾਂ ਨੇ ਦਿੱਲੀ ਅਤੇ ਪੰਜਾਬ ਦੀਆਂ ਚੋਣਾਂ ਨੂੰ ਲੈ ਕੇ ਖਾਸ ਰਣਨੀਤੀ ਵੀ ਬਣਾਈ ਸੀ।
ਇਹ ਵੀ ਪੜ੍ਹੋ – ਲੁਧਿਆਣਾ ਚ CM ਮਾਨ ਦਾ ਰੋਡ ਸ਼ੋਅ, ਬੋਲੇ-EVM ਦਾ ਬਟਨ ਦਬਾਉਂਦੇ ਹੀ ਵਿਰੋਧੀਆਂ ਦੀ ਨਿਕਲੇਗੀ ਚੀਕ
ਬੀਤੀ ਜਨਵਰੀ ਤੋਂ ਹੀ ਚੋਣਾਂ ਦੀ ਤਿਆਰੀ ‘ਚ ਰੁੱਝੀ ਹੈ ਆਪ
ਪੰਜਾਬ ਸਰਕਾਰ ਜਨਵਰੀ ਵਿੱਚ ਚੋਣ ਮੋਡ ਵਿੱਚ ਆ ਗਈ ਸੀ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਲੋਕ ਸਭਾ ਹਲਕਿਆਂ ਵਿੱਚ ਰੈਲੀਆਂ ਕੀਤੀਆਂ ਗਈਆਂ ਸਨ। ਇਸ ਦੌਰਾਨ ਕਰੋੜਾਂ ਰੁਪਏ ਦੀਆਂ ਵਿਕਾਸ ਯੋਜਨਾਵਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ
ਇਸ ਦੌਰਾਨ ਲੋਕਾਂ ਦੇ ਘਰਾਂ ਤੱਕ ਰਾਸ਼ਨ ਦੀ ਹੋਮ ਡਿਲੀਵਰੀ, ਪਲਾਟਾਂ ਲਈ ਐਨਓਸੀ ਖ਼ਤਮ ਕਰਨ ਅਤੇ 10 ਲੱਖ ਲੋਕਾਂ ਦੇ ਰਾਸ਼ਨ ਕਾਰਡ ਬਹਾਲ ਕਰਨ ਵਰਗ੍ਹੇ ਕਈ ਲੋਕ ਭਲਾਈ ਦੇ ਕੰਮ ਕੀਤੇ ਗਏ।