ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦਾ ਮਾਮਲਾ, ਕੇਜਰੀਵਾਲ ਦੇ PA ਬਿਭਵ ਕੁਮਾਰ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ
ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਨੂੰ CM ਰਿਹਾਇਸ਼ ਤੋਂ ਹਿਰਾਸਤ ਵਿੱਚ ਲੈ ਲਿਆ। ਆਮ ਆਦਮੀ ਪਾਰਟੀ ਵੱਲੋਂ ਕਿਹਾ ਜਾ ਰਿਹਾ ਸੀ ਕਿ ਸਵਾਤੀ ਮਾਲੀਵਾਲ ਝੂਠ ਬੋਲ ਰਹੀ ਹੈ। ਪਰ ਸਵਾਤੀ ਵੱਲੋਂ ਪੁਲਿਸ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਇਹ ਕਾਰਵਾਈ ਹੋਈ ਹੈ।
ਸਵਾਤੀ ਮਾਲੀਵਾਲ ਬਦਸਲੂਕੀ ਮਾਮਲੇ ਦੀ SC ‘ਚ ਸੁਣਵਾਈ
ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਨੂੰ CM ਰਿਹਾਇਸ਼ ਤੋਂ ਹਿਰਾਸਤ ਵਿੱਚ ਲੈ ਲਿਆ। ਆਮ ਆਦਮੀ ਪਾਰਟੀ ਵੱਲੋਂ ਕਿਹਾ ਜਾ ਰਿਹਾ ਸੀ ਕਿ ਸਵਾਤੀ ਮਾਲੀਵਾਲ ਝੂਠ ਬੋਲ ਰਹੀ ਹੈ। ਪਰ ਸਵਾਤੀ ਵੱਲੋਂ ਪੁਲਿਸ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਇਹ ਕਾਰਵਾਈ ਹੋਈ ਹੈ।
ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਦਾ ਮਾਮਲਾ ਜ਼ੋਰ ਫੜਨ ਲੱਗਾ ਹੈ। ਦਿੱਲੀ ਪੁਲਿਸ ਨੇ ਮੁਲਜ਼ਮ ਬਿਭਵ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਬਿਭਵ ਕੁਮਾਰ ਨੂੰ ਸੀਐਮ ਹਾਊਸ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਬਿਭਵ ਕੁਮਾਰ ਨੇ ਕਿਹਾ ਕਿ ਮੈਂ ਹਰ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਾਂ।
ਪੂਰੇ ਮਾਮਲੇ ‘ਚ ਬਿਭਵ ਕੁਮਾਰ ‘ਤੇ ਸਵਾਤੀ ਮਾਲੀਵਾਲ ‘ਤੇ ਹਮਲਾ ਕਰਨ ਦਾ ਇਲਜ਼ਾਮ ਹਨ। ਪਰ ਬਿਭਵ ਕੁਮਾਰ ਨੇ ਉਨ੍ਹਾਂ ‘ਤੇ ਲਗਾਏ ਗਏ ਇਲਜ਼ਾਮਾਂ ਨੂੰ ਗਲਤ ਦੱਸਿਆ ਹੈ। ਹਿਰਾਸਤ ਵਿੱਚ ਲੈਣ ਤੋਂ ਬਾਅਦ ਦਿੱਲੀ ਪੁਲਿਸ ਉਹਨਾਂ ਨੂੰ ਸਿਵਲ ਲਾਈਨ ਥਾਣੇ ਵਿੱਚ ਲੈਕੇ ਪਹੁੰਚੀ।