ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦਾ ਮਾਮਲਾ, ਕੇਜਰੀਵਾਲ ਦੇ PA ਬਿਭਵ ਕੁਮਾਰ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

Updated On: 

18 May 2024 13:17 PM IST

ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਨੂੰ CM ਰਿਹਾਇਸ਼ ਤੋਂ ਹਿਰਾਸਤ ਵਿੱਚ ਲੈ ਲਿਆ। ਆਮ ਆਦਮੀ ਪਾਰਟੀ ਵੱਲੋਂ ਕਿਹਾ ਜਾ ਰਿਹਾ ਸੀ ਕਿ ਸਵਾਤੀ ਮਾਲੀਵਾਲ ਝੂਠ ਬੋਲ ਰਹੀ ਹੈ। ਪਰ ਸਵਾਤੀ ਵੱਲੋਂ ਪੁਲਿਸ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਇਹ ਕਾਰਵਾਈ ਹੋਈ ਹੈ।

ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦਾ ਮਾਮਲਾ, ਕੇਜਰੀਵਾਲ ਦੇ PA ਬਿਭਵ ਕੁਮਾਰ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ਚ

ਸਵਾਤੀ ਮਾਲੀਵਾਲ ਬਦਸਲੂਕੀ ਮਾਮਲੇ ਦੀ SC 'ਚ ਸੁਣਵਾਈ

Follow Us On
ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਨੂੰ CM ਰਿਹਾਇਸ਼ ਤੋਂ ਹਿਰਾਸਤ ਵਿੱਚ ਲੈ ਲਿਆ। ਆਮ ਆਦਮੀ ਪਾਰਟੀ ਵੱਲੋਂ ਕਿਹਾ ਜਾ ਰਿਹਾ ਸੀ ਕਿ ਸਵਾਤੀ ਮਾਲੀਵਾਲ ਝੂਠ ਬੋਲ ਰਹੀ ਹੈ। ਪਰ ਸਵਾਤੀ ਵੱਲੋਂ ਪੁਲਿਸ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਇਹ ਕਾਰਵਾਈ ਹੋਈ ਹੈ। ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਦਾ ਮਾਮਲਾ ਜ਼ੋਰ ਫੜਨ ਲੱਗਾ ਹੈ। ਦਿੱਲੀ ਪੁਲਿਸ ਨੇ ਮੁਲਜ਼ਮ ਬਿਭਵ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਬਿਭਵ ਕੁਮਾਰ ਨੂੰ ਸੀਐਮ ਹਾਊਸ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਬਿਭਵ ਕੁਮਾਰ ਨੇ ਕਿਹਾ ਕਿ ਮੈਂ ਹਰ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਾਂ। ਪੂਰੇ ਮਾਮਲੇ ‘ਚ ਬਿਭਵ ਕੁਮਾਰ ‘ਤੇ ਸਵਾਤੀ ਮਾਲੀਵਾਲ ‘ਤੇ ਹਮਲਾ ਕਰਨ ਦਾ ਇਲਜ਼ਾਮ ਹਨ। ਪਰ ਬਿਭਵ ਕੁਮਾਰ ਨੇ ਉਨ੍ਹਾਂ ‘ਤੇ ਲਗਾਏ ਗਏ ਇਲਜ਼ਾਮਾਂ ਨੂੰ ਗਲਤ ਦੱਸਿਆ ਹੈ। ਹਿਰਾਸਤ ਵਿੱਚ ਲੈਣ ਤੋਂ ਬਾਅਦ ਦਿੱਲੀ ਪੁਲਿਸ ਉਹਨਾਂ ਨੂੰ ਸਿਵਲ ਲਾਈਨ ਥਾਣੇ ਵਿੱਚ ਲੈਕੇ ਪਹੁੰਚੀ।

ਮੇਰੀ ਸ਼ਿਕਾਇਤ ਤੇ ਵੀ ਹੋਵੇ ਕਾਰਵਾਈ-ਬਿਭਵ

ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਨੇ ਕਿਹਾ ਕਿ ਉਹਨਾਂ ਦੀ ਸ਼ਿਕਾਇਤ ਤੇ ਵੀ ਪੁਲਿਸ ਕਾਰਵਾਈ ਕਰੇ। ਕਿਉਂਕਿ ਸਵਾਤੀ ਮਾਲੀਵਾਲ ਨੇ ਸੁਰੱਖਿਆ ਮੁਲਾਜ਼ਮਾਂ ਨਾਲ ਵੀ ਧੱਕਾ-ਮੁੱਕੀ ਕੀਤੀ ਹੈ।

ਤੀਸ ਹਜ਼ਾਰੀ ਕੋਰਟ ਵਿੱਚ ਹੋਵੇਗੀ ਪੇਸ਼ੀ

ਹੁਣ ਤੋਂ ਥੋੜੀ ਦੇਰ ਬਾਅਦ ਬਿਭਵ ਕੁਮਾਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਪੇਸ਼ੀ ਵਿੱਚ ਦਿੱਲੀ ਪੁਲਿਸ ਉਹਨਾਂ ਦਾ ਰਿਮਾਂਡ ਹਾਸਿਲ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਜੋ ਮਾਮਲੇ ਵਿੱਚ ਉਹਨਾਂ ਕੋਲੋਂ ਪੁੱਛਗਿਛ ਕੀਤੀ ਜਾ ਸਕੇ।

ਮੈਡੀਕਲ ਰਿਪੋਰਟ ਵਿੱਚ ਚੋਟ ਦੀ ਪੁਸ਼ਟੀ

ਦੂਜੇ ਪਾਸੇ ‘ਆਪ’ ਸੰਸਦ ਸਵਾਤੀ ਮਾਲੀਵਾਲ ਦੀ ਮੈਡੀਕਲ ਜਾਂਚ ‘ਚ ਉਨ੍ਹਾਂ ਦੇ ਸਰੀਰ ‘ਤੇ ਸੱਟਾਂ ਦੀ ਪੁਸ਼ਟੀ ਹੋਈ ਹੈ। ਮੈਡੀਕਲ ਰਿਪੋਰਟ ਮੁਤਾਬਕ ਸਵਾਤੀ ਮਾਲੀਵਾਲ ਦੇ ਸਰੀਰ ‘ਤੇ ਕੁੱਲ ਚਾਰ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ। ਮੈਡੀਕਲ ਰਿਪੋਰਟ ਮੁਤਾਬਕ ਸਵਾਤੀ ਦੀ ਸੱਜੀ ਅੱਖ ਦੇ ਹੇਠਾਂ ਅਤੇ ਖੱਬੀ ਲੱਤ ‘ਤੇ ਸੱਟ ਦੇ ਨਿਸ਼ਾਨ ਪਾਏ ਗਏ ਹਨ। ਸਵਾਤੀ ਮਾਲੀਵਾਲ ਨੇ ਇਲਜ਼ਾਮ ਲਾਇਆ ਸੀ ਕਿ ਜਦੋਂ ਉਹ ਮੁੱਖ ਮੰਤਰੀ ਨੂੰ ਮਿਲਣ ਗਈ ਸੀ ਤਾਂ ਉਹਨਾਂ ਨਾਲ ਦੁਰਵਿਵਹਾਰ ਕੀਤਾ ਗਿਆ ਅਤੇ ਕੁੱਟਮਾਰ ਕੀਤੀ ਗਈ। ਉਸ ਦੇ ਪੇਟ ‘ਤੇ ਪੈਰ ਨਾਲ ਹਮਲਾ ਕੀਤਾ ਗਿਆ।

ਸਾਰਾ ਮਾਮਲਾ ਸਿਆਸੀ ਸਾਜ਼ਿਸ-ਆਤਿਸ਼ੀ

ਇਸ ਪੂਰੇ ਮਾਮਲੇ ਨੂੰ ਆਮ ਆਦਮੀ ਪਾਰਟੀ ਵੱਲੋਂ ਸਿਆਸੀ ਸਾਜ਼ਿਸ਼ ਦੱਸਿਆ ਜਾ ਰਿਹਾ ਹੈ। ‘ਆਪ’ ਨੇਤਾ ਅਤੇ ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ ਦਾਅਵਾ ਕੀਤਾ ਕਿ ਹੁਣ ਤੱਕ ਸਾਹਮਣੇ ਆਈਆਂ ਦੋ ਵੀਡੀਓਜ਼ ‘ਚ ਸਵਾਤੀ ਮਾਲੀਵਾਲ ਦੇ ਇਲਜ਼ਾਮਾਂ ਵਰਗਾ ਕੁਝ ਵੀ ਨਜ਼ਰ ਨਹੀਂ ਆਉਂਦਾ। ਆਤਿਸ਼ੀ ਨੇ ਇਸ ਮਾਮਲੇ ਨੂੰ ਭਾਜਪਾ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਖ਼ਬਰ ਅਪਡੇਟ ਹੋ ਰਹੀ ਹੈ ਜੀ….