ਮੀਤ ਹੇਅਰ ਨੂੰ ਸਭ ਤੋਂ ਵੱਡੇ ਮਾਰਜਿਨ ਨਾਲ ਜਿਤਾਓ, ਸੰਗਰੂਰ ‘ਚ ਬੋਲੇ ਕੇਜਰੀਵਾਲ

Updated On: 

30 May 2024 21:31 PM

Arvind kejriwal Road Show: ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਭਗਵੰਤ ਮਾਨ ਨੂੰ 92 ਸੀਟਾਂ ਦਿੱਤੀਆਂ ਗਈਆਂ ਤੇ ਹੁਣ ਸਾਰੀਆਂ 13 ਸੀਟਾਂ ਜਿਤਾ ਕੇ ਸਾਰੇ ਮੈਂਬਰ ਪਾਰਲੀਮੈਂਟ ਵਿੱਚ ਭੇਜੋ। ਉਨ੍ਹਾਂ ਇਲਜ਼ਾਮ ਲਗਾਇਆ ਹੈ, ਮੋਦੀ ਸਰਕਾਰ ਗੁੰਡਾਗਰਦੀ ਕਰ ਰਹੀ ਹੈ ਅਤੇ ਪੰਜਾਬ ਨੂੰ ਉਸ ਦਾ ਹੱਕ ਨਹੀਂ ਦੇ ਰਹੀ। ਇਸ ਖਿਲਾਫ ਭਗਵੰਤ ਮਾਨ ਇਕੱਲੇ ਲੜ ਰਹੇ ਹਨ।

ਮੀਤ ਹੇਅਰ ਨੂੰ ਸਭ ਤੋਂ ਵੱਡੇ ਮਾਰਜਿਨ ਨਾਲ ਜਿਤਾਓ, ਸੰਗਰੂਰ ਚ ਬੋਲੇ ਕੇਜਰੀਵਾਲ

ਸੰਗਰੂਰ 'ਚ ਬੋਲੇ ਕੇਜਰੀਵਾਲ( Twitter- Bhagwant Mann)

Follow Us On

Arvind kejriwal Road Show: ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਚੋਣ ਪ੍ਰਚਾਰ ਲਈ ਸੰਗਰੂਰ ਪਹੁੰਚੇ ਹਨ। ਅਰਵਿੰਦ ਕੇਜਰੀਵਾਲ ਨੇ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਸਮਰਥਨ ‘ਚ ਰੋਡ ਸ਼ੋਅ ਕੱਢਿਆ ਹੈ। ਇਸ ਦੌਰਾਨ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਚੋਣ ਪ੍ਰਚਾਰ ਦੇ ਆਖਰੀ ਦਿਨ ਪੰਜਾਬ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੂਰੀ ਤਾਕਤ ਨਾਲ ਪ੍ਰਚਾਰ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਸ਼ਹਿਰ ਦੇ ਅਗਰਸੈਨ ਚੌਕ ਤੋਂ ਬੱਸ ਸਟੈਂਡ ਤੱਕ 20 ਮਿੰਟ ਦਾ ਰੋਡ ਸ਼ੋਅ ਕੱਢਿਆ ਗਿਆ। ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਭਾਰਤ ਮਾਤਾ ਦੀ ਜੈ ਨਾਲ ਕੀਤੀ। ਕੇਜਰੀਵਾਲ ਨੇ ਕਿਹਾ ਕਿ ‘ਆਪ’ ਦੇ ਚੋਣ ਨਿਸ਼ਾਨ ਦਾ ਬਟਨ ਈਵੀਐਮ ‘ਤੇ ਚੌਥੇ ਨੰਬਰ ‘ਤੇ ਹੈ, ਪਰ 1 ਜੂਨ ਨੂੰ ਵੋਟ ਪਾ ਕੇ ‘ਆਪ’ ਨੂੰ ਪਹਿਲੇ ਨੰਬਰ ‘ਤੇ ਲਿਆਉਣਾ ਹੈ।

ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਭਗਵੰਤ ਮਾਨ ਨੂੰ 92 ਸੀਟਾਂ ਦਿੱਤੀਆਂ ਗਈਆਂ ਤੇ ਹੁਣ ਸਾਰੀਆਂ 13 ਸੀਟਾਂ ਜਿਤਾ ਕੇ ਸਾਰੇ ਮੈਂਬਰ ਪਾਰਲੀਮੈਂਟ ਵਿੱਚ ਭੇਜੋ। ਉਨ੍ਹਾਂ ਇਲਜ਼ਾਮ ਲਗਾਇਆ ਹੈ, ਮੋਦੀ ਸਰਕਾਰ ਗੁੰਡਾਗਰਦੀ ਕਰ ਰਹੀ ਹੈ ਅਤੇ ਪੰਜਾਬ ਨੂੰ ਉਸ ਦਾ ਹੱਕ ਨਹੀਂ ਦੇ ਰਹੀ। ਇਸ ਖਿਲਾਫ ਭਗਵੰਤ ਮਾਨ ਇਕੱਲੇ ਲੜ ਰਹੇ ਹਨ। ਪੰਜਾਬ ਤੋਂ ਪਾਰਲੀਮੈਂਟ ਵਿੱਚ ਜਾਣ ਵਾਲੇ 13 ਮੈਂਬਰ ਪੰਜਾਬ ਦੇ ਹੱਕਾਂ ਦੀ ਲੜਾਈ ਲੜਨਗੇ ਅਤੇ ਮੀਤ ਹੇਅਰ ਨੂੰ ਪੂਰੇ ਪੰਜਾਬ ਵਿੱਚ ਸਭ ਤੋਂ ਵੱਧ ਫਰਕ ਨਾਲ ਸੰਗਰੂਰ ਸੀਟ ਜਿੱਤਣੀ ਚਾਹੀਦੀ ਹੈ। ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਨੇ ਗਰੀਬਾਂ ਦੇ ਬੱਚਿਆਂ ਨੂੰ ਬਿਨਾਂ ਪੈਸੇ ਅਤੇ ਬਿਨਾਂ ਕਿਸੇ ਸਿਫ਼ਾਰਸ਼ ਦੇ ਨੌਕਰੀਆਂ ਦਿੱਤੀਆਂ ਹਨ। ਪਿੰਡ, ਸ਼ਹਿਰ ਅਤੇ ਗਲੀ ਵਿੱਚੋਂ ਹਰ ਵੋਟ ਝਾੜੂ ਨੂੰ ਜਾਣੀ ਚਾਹੀਦੀ ਹੈ।

CM ਮਾਨ ਨੇ ਕੀਤਾ ਸੰਬੋਧਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ‘ਚ ਵੋਟਿੰਗ ਹੋ ਚੁੱਕੀ ਹੈ, ਪਰ ਫਿਰ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 50 ਡਿਗਰੀ ਸੈਲਸੀਅਸ ਤਾਪਮਾਨ ‘ਚ ਸੰਵਿਧਾਨ ਅਤੇ ਦੇਸ਼ ਨੂੰ ਬਚਾਉਣ ਲਈ ਸੰਗਰੂਰ ਪਹੁੰਚੇ ਹਨ। ਅਰਵਿੰਦ ਕੇਜਰੀਵਾਲ ਆਪਣੇ ਲਈ ਨਹੀਂ ਸਗੋਂ ਤੁਹਾਡੇ ਬੱਚਿਆਂ ਲਈ ਵੋਟਾਂ ਮੰਗਣ ਆਏ ਹਨ। ਆਪ ਉਮੀਦਵਾਰ ਮੀਤ ਹੇਅਰ ਨੇ ਸਾਰਿਆਂ ਦਾ ਧੰਨਵਾਦ ਕੀਤਾ।