ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦਿੱਲੀ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ, ਅਰਵਿੰਦਰ ਸਿੰਘ ਲਵਲੀ ਭਾਜਪਾ ‘ਚ ਹੋਏ ਸ਼ਾਮਲ

ਦਿੱਲੀ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਆਪਣੇ ਕੁਝ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਪਾਰਟੀ ਦੇ ਫੈਸਲਿਆਂ ਤੋਂ ਨਾਰਾਜ਼ ਲਵਲੀ ਨੇ ਹਾਲ ਹੀ 'ਚ ਦਿੱਲੀ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਦਿੱਲੀ ਦੇ ਸੱਤ ਲੋਕ ਸਭਾ ਹਲਕਿਆਂ ਲਈ 25 ਮਈ ਨੂੰ ਵੋਟਾਂ ਪੈਣੀਆਂ ਹਨ।

ਦਿੱਲੀ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ, ਅਰਵਿੰਦਰ ਸਿੰਘ ਲਵਲੀ ਭਾਜਪਾ ‘ਚ ਹੋਏ ਸ਼ਾਮਲ
ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਭਾਜਪਾ ‘ਚ ਸ਼ਾਮਲ ਹੋਏ
Follow Us
amod-rai
| Updated On: 04 May 2024 17:21 PM

ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਸ਼ਨੀਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ। ਲਵਲੀ ਨੇ ਹਾਲ ਹੀ ‘ਚ ਦਿੱਲੀ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਲਵਲੀ ਦੀ ਤਰ੍ਹਾਂ ਦਿੱਲੀ ਵਿੱਚ ਚਾਰ ਵਾਰ ਵਿਧਾਇਕ ਅਤੇ ਦੋ ਵਾਰ ਕੈਬਨਿਟ ਮੰਤਰੀ ਰਹਿ ਚੁੱਕੇ ਰਾਜਕੁਮਾਰ ਚੌਹਾਨ, ਦੋ ਵਾਰ ਵਿਧਾਇਕ ਅਤੇ ਸਾਬਕਾ ਕਾਂਗਰਸ ਸਕੱਤਰ ਨਸੀਬ ਸਿੰਘ, ਸਾਬਕਾ ਵਿਧਾਇਕ ਨੀਰਜ ਬਸੋਆ, ਸਾਬਕਾ ਯੂਥ ਕਾਂਗਰਸ ਪ੍ਰਧਾਨ ਅਮਿਤ ਮਲਿਕ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਲਵਲੀ ਨੇ ਪਾਰਟੀ ‘ਤੇ ਅਣਗਹਿਲੀ ਦਾ ਦੋਸ਼ ਵੀ ਲਾਇਆ ਸੀ। ਲਵਲੀ ਨੇ ਕਿਹਾ ਸੀ ਕਿ ਪਾਰਟੀ ਹਾਈਕਮਾਂਡ ਕਈ ਗੱਲਾਂ ‘ਤੇ ਉਨ੍ਹਾਂ ਦੀ ਸਲਾਹ ਲਏ ਬਿਨਾਂ ਹੀ ਫੈਸਲੇ ਲੈ ਰਹੀ ਹੈ। ਅਰਵਿੰਦਰ ਸਿੰਘ ਲਵਲੀ ਦਿੱਲੀ ਵਿੱਚ 4 ਵਾਰ ਵਿਧਾਇਕ ਅਤੇ 2 ਵਾਰ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ। ਕਾਂਗਰਸ ਨੇ ਪਿਛਲੇ ਸਾਲ ਉਨ੍ਹਾਂ ਨੂੰ ਦਿੱਲੀ ਕਾਂਗਰਸ ਦੀ ਜ਼ਿੰਮੇਵਾਰੀ ਸੌਂਪੀ ਸੀ ਪਰ ਚੋਣਾਂ ਦਰਮਿਆਨ ਉਨ੍ਹਾਂ ਨੇ ਇਕ ਵਾਰ ਫਿਰ ਕਾਂਗਰਸ ਛੱਡਣ ਦਾ ਫੈਸਲਾ ਕੀਤਾ ਹੈ।

ਲਵਲੀ ਪਹਿਲੀ ਵਾਰ 2017 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ

ਅਰਵਿੰਦਰ ਸਿੰਘ ਲਵਲੀ 2017 ਵਿੱਚ ਦਿੱਲੀ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਹਾਲਾਂਕਿ ਉਸ ਸਮੇਂ ਉਹ ਜ਼ਿਆਦਾ ਦੇਰ ਭਾਜਪਾ ‘ਚ ਨਹੀਂ ਰਹਿ ਸਕੇ ਅਤੇ 10-12 ਮਹੀਨਿਆਂ ‘ਚ ਹੀ ਉਹ ਮੁੜ ਘਰ ਪਰਤ ਆਏ। ਉਨ੍ਹਾਂ ਨੇ 2019 ਦੀਆਂ ਲੋਕ ਸਭਾ ਚੋਣਾਂ ‘ਚ ਪੂਰਬੀ ਦਿੱਲੀ ਤੋਂ ਵੀ ਚੋਣ ਲੜੀ ਸੀ, ਹਾਲਾਂਕਿ ਉਸ ਸਮੇਂ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਅਰਵਿੰਦਰ ਸਿੰਘ ਲਵਲੀ ਇੱਕ ਵਾਰ ਫਿਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਇਹ ਵੀ ਪੜ੍ਹੋ: ਦਿੱਲੀ ਦੇ ਕਨਾਟ ਪਲੇਸ ਚ ਲਾਵਾਰਿਸ ਬੈਗ ਮਿਲਣ ਤੇ ਹੜਕੰਪ, ਪੁਲਿਸ ਨੇ ਸੰਭਾਲਿਆ ਮੋਰਚਾ

ਲਵਲੀ ਨੇ ਅਸਤੀਫੇ ‘ਚ ਕੀ ਕਿਹਾ?

ਲਵਲੀ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਭੇਜੇ ਆਪਣੇ ਅਸਤੀਫੇ ‘ਚ ਕਿਹਾ ਸੀ ਕਿ ਆਮ ਆਦਮੀ ਪਾਰਟੀ, ਜਿਸ ਦੇ ਕਈ ਮੰਤਰੀ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਜੇਲ ‘ਚ ਹਨ, ਉਨ੍ਹਾਂ ਨੇ ਲੋਕ ਸਭਾ ਚੋਣਾਂ ‘ਚ ਉਨ੍ਹਾਂ ਨਾਲ ਗਠਜੋੜ ਕੀਤਾ ਹੈ, ਜਦਕਿ ਪਾਰਟੀ ਵਰਕਰਾਂ ਨੇ ਇਸ ਦਾ ਵਿਰੋਧ ਵੀ ਕੀਤਾ ਹੈ। ਲਵਲੀ ਨੇ ਅੱਗੇ ਕਿਹਾ ਸੀ ਕਿ ਉਹ ਹੁਣ ਪਾਰਟੀ ਵਰਕਰਾਂ ਦੇ ਹਿੱਤਾਂ ਦੀ ਰਾਖੀ ਨਹੀਂ ਕਰ ਸਕਦੇ ਅਤੇ ਇਸ ਲਈ ਉਨ੍ਹਾਂ ਨੂੰ ਦਿੱਲੀ ਕਾਂਗਰਸ ਦੇ ਪ੍ਰਧਾਨ ਬਣੇ ਰਹਿਣ ਵਿੱਚ ਕੋਈ ਦਿਲਚਸਪੀ ਨਹੀਂ ਹੈ।

ਪਾਰਟੀ ਨੇ ਨਿਯੁਕਤੀਆਂ ਨੂੰ ਲੈ ਕੇ ਅਣਗਹਿਲੀ ਦਾ ਦੋਸ਼

ਸਾਬਕਾ ਕਾਂਗਰਸੀ ਆਗੂ ਨੇ ਅੱਗੇ ਕਿਹਾ ਸੀ ਕਿ ਸਾਬਕਾ ਏ.ਆਈ.ਸੀ.ਸੀ. ਮੁਖੀ ਦੇ ਨਿਰਦੇਸ਼ਾਂ ‘ਤੇ ਮੈਂ ਸੰਦੀਪ ਦੀਕਸ਼ਿਤ ਅਤੇ ਸੁਭਾਸ਼ ਚੋਪੜਾ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਵਾਲੇ ਦਿਨ ਉਨ੍ਹਾਂ ਦੇ ਘਰ ਗਿਆ ਸੀ। ਉਨ੍ਹਾਂ ਕਿਹਾ ਕਿ ਏ.ਆਈ.ਸੀ.ਸੀ. ਦੇ ਦਿੱਲੀ ਇੰਚਾਰਜ ਜਨਰਲ ਸਕੱਤਰ ਦਿੱਲੀ ਇਕਾਈ ਵਿੱਚ ਉਨ੍ਹਾਂ ਦੀ ਤਰਫੋਂ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਨੂੰ ਮਨਜ਼ੂਰੀ ਨਹੀਂ ਦੇ ਰਹੇ ਹਨ।

Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
Stories