ਭਗਵੰਤ ਮਾਨ ਟਾਂਡਾ ਤੇ ਕਰਤਾਰਪੁਰ ‘ਚ ਕਰਨਗੇ ਰੋਡ ਸ਼ੋਅ, ਜਲੰਧਰ-ਹੁਸ਼ਿਆਰਪੁਰ ਦੇ ਉਮੀਦਵਾਰ ਹੋਣਗੇ ਨਾਲ – Punjabi News

ਭਗਵੰਤ ਮਾਨ ਟਾਂਡਾ ਤੇ ਕਰਤਾਰਪੁਰ ‘ਚ ਕਰਨਗੇ ਰੋਡ ਸ਼ੋਅ, ਜਲੰਧਰ-ਹੁਸ਼ਿਆਰਪੁਰ ਦੇ ਉਮੀਦਵਾਰ ਹੋਣਗੇ ਨਾਲ

Updated On: 

17 May 2024 12:22 PM

Bhagwant Mann road show: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਵਾਰ ਪੰਜਾਬ ਦੀਆਂ 13 ਲੋਕ ਸਭਾ ਚੋਣਾਂ ਵਿੱਚ 13-0 ਨਾਲ ਜਿੱਤ ਦਾ ਦਾਅਵਾ ਕੀਤਾ ਹੈ। ਜਿਸ ਕਾਰਨ ਉਹ ਲਗਾਤਾਰ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕਰਕੇ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਅੱਜ ਮੁੱਖ ਮੰਤਰੀ ਜਲੰਧਰ ਦੇ ਹਲਕਾ ਕਰਤਾਰਪੁਰ ਵਿਖੇ ਪਹੁੰਚਣਗੇ

ਭਗਵੰਤ ਮਾਨ ਟਾਂਡਾ ਤੇ ਕਰਤਾਰਪੁਰ ਚ ਕਰਨਗੇ ਰੋਡ ਸ਼ੋਅ, ਜਲੰਧਰ-ਹੁਸ਼ਿਆਰਪੁਰ ਦੇ ਉਮੀਦਵਾਰ ਹੋਣਗੇ ਨਾਲ

ਮੁੱਖ ਮੰਤਰੀ ਭਗਵੰਤ ਮਾਨ (File Photo)

Follow Us On

Bhagwant Mann road show: ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਲਈ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ। ਉੱਥੇ ਹੀ ਸਟਾਰ ਪ੍ਰਚਾਰਕ ਵੀ ਪੰਜਾਬ ਵਿੱਚ ਰੋਡ ਸ਼ੋਅ ਕਰਕੇ ਆਪੋ-ਆਪਣੇ ਪਾਰਟੀਆਂ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੇ ਹਨ। ਅੱਜ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰੋਡ ਸ਼ੋਅ ਕਰਨ ਲਈ ਜਲੰਧਰ ਆ ਰਹੇ ਹਨ। ਅੱਜ ਸ਼ਾਮ 6 ਵਜੇ ਉਹ ਹਲਕਾ ਕਰਤਾਰਪੁਰ ‘ਚ ਰੋਡ ਸ਼ੋਅ ਕਰਨਗੇ, ਇਸ ਤੋਂ ਪਹਿਲਾਂ ਉਹ ਹੁਸ਼ਿਆਰਪੁਰ ਦੇ ਹਲਕਾ ਟਾਂਡਾ ‘ਚ ਜਾ ਕੇ ਕਰਨਗੇ ਉੱਥੇ ਇੱਕ ਰੋਡ ਸ਼ੋਅ ਕਰਨਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਵਾਰ ਪੰਜਾਬ ਦੀਆਂ 13 ਲੋਕ ਸਭਾ ਚੋਣਾਂ ਵਿੱਚ 13-0 ਨਾਲ ਜਿੱਤ ਦਾ ਦਾਅਵਾ ਕੀਤਾ ਹੈ। ਜਿਸ ਕਾਰਨ ਉਹ ਲਗਾਤਾਰ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕਰਕੇ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਅੱਜ ਮੁੱਖ ਮੰਤਰੀ ਜਲੰਧਰ ਦੇ ਹਲਕਾ ਕਰਤਾਰਪੁਰ ਵਿਖੇ ਪਹੁੰਚਣਗੇ ਅਤੇ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਸੀਟ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ।

ਇਹ ਵੀ ਪੜ੍ਹੋ: ਪੰਜਾਬ ਚ ਅੱਜ ਵੀ ਗਰਮੀ ਦਾ ਕਹਿਰ, ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਪਹੁੰਚੇ ਸਕਦਾ 44 ਡਿਗਰੀ

ਰਾਜਕੁਮਾਰ ਚੱਬੇਵਾਲ ਲਈ ਕਰਨਗੇ ਰੋਡ ਸ਼ੋਅ

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਦੇ ਹਲਕਾ ਟਾਂਡਾ ਵਿੱਚ ਜਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿੱਚ ਰੋਡ ਸ਼ੋਅ ਕਰਕੇ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਰੋਡ ਸ਼ੋਅ ਕਰਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਲੋਕਾਂ ਦਾ ਸਮਰਥਨ ਮਿਲ ਸਕੇ ਅਤੇ ਇਸ ਵਾਰ ਉਹ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰ ਸਕਣ।

Exit mobile version