AAP ਵਰਕਰਾਂ ਦਾ ਹੌਂਸਲਾ ਵਧਾਉਣਗੇ ਕੇਜਰੀਵਾਲ ਤਾਂ ਭਗਵੰਤ ਮਾਨ ਵੀ ਕਰਨਗੇ ਰੋਡ ਸ਼ੋਅ
ਮੁੱਖ ਮੰਤਰੀ ਭਗਵੰਤ ਮਾਨ ਅੱਜ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਮਾਲਵਿੰਦਰ ਕੰਗ ਲਈ ਤਿੰਨ ਰੋਡ ਸ਼ੋਅ ਕਰਨਗੇ। ਉਹ ਦੁਪਹਿਰ 3 ਵਜੇ ਨੰਗਲ, ਸ਼ਾਮ 4 ਵਜੇ ਬੱਗਾ ਅਤੇ ਸ਼ਾਮ 5 ਵਜੇ ਬਲਾਚੌਰ ਵਿਖੇ ਰੋਡ ਸ਼ੋਅ ਕਰਨਗੇ। ਦੂਜੇ ਪਾਸੇ 'AAP' ਸੁਪਰੀਮੋ ਅਰਵਿੰਦ ਕੇਜਰੀਵਾਲ ਬਾਅਦ ਦੁਪਿਹਰ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਚੌਕ 'ਚ ਰੋਡ ਸ਼ੋਅ ਕਰਨਗੇ।

ਲੋਕ ਸਭਾ ਚੋਣਾਂ ਲਈ ਪ੍ਰਚਾਰ ਹੁਣ ਆਪਣੇ ਅੰਤਿਮ ਪੜਾਅ ‘ਤੇ ਪਹੁੰਚ ਗਿਆ ਹੈ, ਜਦਕਿ ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕਾਂ ਨੇ ਵੀ ਚਾਰਜ ਸੰਭਾਲ ਲਿਆ ਹੈ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੋਣ ਪ੍ਰਚਾਰ ਨੂੰ ਤੇਜ਼ ਕਰਨਗੇ। ਇਸ ਦੌਰਾਨ ਉਹ ਕੋਈ ਵੀ ਜਨਤਕ ਮੀਟਿੰਗ ਨਹੀਂ ਕਰਨਗੇ ਸਗੋਂ ਉਹਨਾਂ ਵੱਲੋਂ ਰੋਡ ਸ਼ੋਅ ਕੀਤਾ ਜਾਵੇਗਾ।
ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ‘ਚ ਰੋਡ ਸ਼ੋਅ ਕੀਤਾ ਜਾਵੇਗਾ , ਇਸ ਤੋਂ ਬਾਅਦ ਸ਼ਾਮ ਨੂੰ ਅਰਵਿੰਦ ਕੇਜਰੀਵਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਪ੍ਰਚਾਰ ਕਰਨਗੇ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਆਨੰਦਪੁਰ ਸਾਹਿਬ ਹਲਕੇ ‘ਚ ਚੋਣ ਪ੍ਰਚਾਰ ਨੂੰ ਹੋਰ ਤਿੱਖਾ ਕਰਨਗੇ। ਇਨ੍ਹਾਂ ਲੋਕ ਸਭਾ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 13-0 ਦਾ ਨਾਅਰਾ ਦਿੱਤਾ ਹੈ।
ਕੰਗ ਦੇ ਹੱਕ ਵਿੱਚ ਮਾਨ ਦਾ ਪ੍ਰਚਾਰ
ਮੁੱਖ ਮੰਤਰੀ ਭਗਵੰਤ ਮਾਨ ਅੱਜ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਮਾਲਵਿੰਦਰ ਕੰਗ ਲਈ ਤਿੰਨ ਰੋਡ ਸ਼ੋਅ ਕਰਨਗੇ। ਉਹ ਦੁਪਹਿਰ 3 ਵਜੇ ਨੰਗਲ, ਸ਼ਾਮ 4 ਵਜੇ ਬੱਗਾ ਅਤੇ ਸ਼ਾਮ 5 ਵਜੇ ਬਲਾਚੌਰ ਵਿਖੇ ਰੋਡ ਸ਼ੋਅ ਕਰਨਗੇ। ਦੂਜੇ ਪਾਸੇ ‘AAP’ ਸੁਪਰੀਮੋ ਅਰਵਿੰਦ ਕੇਜਰੀਵਾਲ ਬਾਅਦ ਦੁਪਿਹਰ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਚੌਕ ‘ਚ ਰੋਡ ਸ਼ੋਅ ਕਰਨਗੇ, ਉਥੇ ਉਹਨਾਂ ਵੱਲੋਂ ਮੰਡੀ ਗੋਬਿੰਦਗੜ੍ਹ ਦੇ ਮੇਨ ਬਾਜ਼ਾਰ ‘ਚ ਰੋਡ ਸ਼ੋਅ ਕਰਨਗੇ। ਇਸ ਤੋਂ ਇਲਾਵਾ ਸਾਰੇ ਹਲਕਿਆਂ ਵਿੱਚ ਸੀਨੀਅਰ ਆਗੂ ਅਤੇ ਮੰਤਰੀ ਚੋਣ ਪ੍ਰਚਾਰ ਕਰ ਰਹੇ ਹਨ।
ਹੁਸ਼ਿਆਰਪੁਰ ‘ਚ ਸੰਜੈ ਸਿੰਘ
ਇੱਕ ਪਾਸੇ ਜਿੱਥੇ ਭਗਵੰਤ ਮਾਨ ਅਤੇ ਕੇਜਰੀਵਾਲ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ ਤਾਂ ਦੂਜੇ ਪਾਸੇ ਰਾਜਸਭਾ ਮੈਂਬਰ ਸੰਜੇ ਸਿੰਘ ਵੱਲੋਂ ਵੀ ਮੋਰਚਾ ਸੰਭਾਲਿਆ ਗਿਆ ਹੈ। ਉਹਨਾਂ ਵੱਲੋਂ ਹੁਸ਼ਿਆਰਪੁਰ ਦੇ ਦਸੂਹਾ ਅਤੇ ਮੁਕੇਰੀਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾਵੇਗਾ।
AAP ਨੂੰ ਆਸ….
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੇ ਆਮ ਆਦਮੀ ਪਾਰਟੀ ਨੂੰ ਕਾਫੀ ਉਮੀਦ ਹੈ। ‘ਆਪ’ ਦਾ 9 ‘ਚੋਂ 7 ਵਿਧਾਨ ਸਭਾ ਸੀਟਾਂ ‘ਤੇ ਕਬਜ਼ਾ ਹੈ। ਇਨ੍ਹਾਂ ਹਲਕਿਆਂ ਤੋਂ ਦੋ ਵਿਧਾਇਕ ਮੰਤਰੀ ਹਨ ਅਤੇ ਇਕ ਵਿਧਾਨ ਸਭਾ ਦਾ ਡਿਪਟੀ ਸਪੀਕਰ ਹੈ। ਜਦੋਂ ਕਿ ਸ੍ਰੀ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਦੀਆਂ ਸਾਰੀਆਂ ਵਿਧਾਨ ਸਭਾਵਾਂ ਵਿੱਚ ਆਪ ਦੇ ਵਿਧਾਇਕ ਹਨ। ਇਸ ਦੇ ਨਾਲ ਹੀ ਆਪ ਨੇ ਇੱਥੋਂ ਕਾਂਗਰਸ ਛੱਡ ਕੇ ਬਸੀ ਪਠਾਣਾਂ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੂੰ ਮੈਦਾਨ ਵਿੱਚ ਉਤਾਰਿਆ ਹੈ। ਜਦੋਂਕਿ ਸ੍ਰੀ ਮੁਕਤਸਰ ਸਾਹਿਬ ਸਿਰਫ਼ ਬਠਿੰਡਾ ਸੀਟ ਅਧੀਨ ਆਉਂਦਾ ਹੈ। ਇੱਥੇ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ‘ਤੇ ‘ਆਪ’ ਦਾ ਕਬਜ਼ਾ ਹੈ।