AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਭਗਵੰਤ ਮਾਨ ਸਰਕਾਰ ਨੇ ਭਾਜਪਾ ਉਮੀਦਵਾਰ IAS ਪਰਮਪਾਲ ਨੂੰ ਦਿੱਤੇ ਡਿਊਟੀ ਤੇ ਆਉਣ ਦੇ ਹੁਕਮ

ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਸੇਵਾਮੁਕਤ ਜਾਂ ਸੇਵਾ ਤੋਂ ਮੁਕਤ ਨਹੀਂ ਮੰਨਿਆ ਜਾ ਸਕਦਾ। ਅਧਿਕਾਰੀਆਂ ਨੇ ਵੀ V.R.S. ਲੈਣ ਲਈ ਝੂਠੇ ਆਧਾਰ ਦੇਣ ਦੇ ਇਲਜ਼ਾਮ ਵੀ ਲਗਾਏ ਹਨ। ਉਹਨਾਂ ਦਾ ਕਹਿਣਾ ਹੈ ਕਿ ਉਹ (ਪਰਮਪਾਲ) ਪਹਿਲਾਂ ਤੋਂ ਹੀ ਸਿਆਸੀ ਸਰਗਰਮੀਆਂ ਵਿੱਚ ਰੁੱਝੀ ਹੋਈ ਸੀ।

ਭਗਵੰਤ ਮਾਨ ਸਰਕਾਰ ਨੇ ਭਾਜਪਾ ਉਮੀਦਵਾਰ IAS ਪਰਮਪਾਲ ਨੂੰ ਦਿੱਤੇ ਡਿਊਟੀ ਤੇ ਆਉਣ ਦੇ ਹੁਕਮ
amanpreet-kaur
| Updated On: 08 May 2024 13:27 PM IST
ਲੋਕ ਸਭਾ ਚੋਣਾਂ ਵਿਚਾਲੇ ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ (BJP) ਦੀ ਉਮੀਦਵਾਰ ਪਰਮਪਾਲ ਕੌਰ ਸਿੱਧੂ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਸਰਕਾਰ ਦੇ ਹੁਕਮਾਂ ਦੇ ਬਾਵਜੂਦ V.R.S. ਦੀ ਅਰਜ਼ੀ ਕੇਂਦਰ ਤੋਂ ਮਨਜ਼ੂਰ ਕਰਵਾ ਕੇ ਭਾਜਪਾ ਉਮੀਦਵਾਰ ਬਣੀ ਪਰਮਪਾਲ ਕੌਰ ਨੂੰ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (AAP) ਸਰਕਾਰ ਨੇ ਤੁਰੰਤ ਡਿਊਟੀ ਤੇ ਹਾਜ਼ਰ ਹੋਣ ਲਈ ਹੈ। ਸਰਕਾਰ ਇਸ ਮਾਮਲੇ ਵਿੱਚ ਜਲਦੀ ਹੀ ਕੇਂਦਰ ਨੂੰ ਪੱਤਰ ਲਿਖੇਗੀ। ਪੰਜਾਬ ਸਰਕਾਰ ਨੇ ਪਰਮਪਾਲ ਕੌਰ ਵੱਲੋਂ ਦਿੱਤੇ V.R.S. ਦੇ ਨੋਟਿਸ ਪੀਰੀਅਡ ਨੂੰ ਆਧਾਰ ਬਣਾਇਆ ਹੈ। ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਸੇਵਾਮੁਕਤ ਜਾਂ ਸੇਵਾ ਤੋਂ ਮੁਕਤ ਨਹੀਂ ਮੰਨਿਆ ਜਾ ਸਕਦਾ। ਅਧਿਕਾਰੀਆਂ ਨੇ ਵੀਆਰਐਸ ਲੈਣ ਲਈ ਝੂਠੇ ਆਧਾਰ ਦੇਣ ਦੇ ਇਲਜ਼ਾਮ ਵੀ ਲਗਾਏ ਹਨ। ਉਹਨਾਂ ਦਾ ਕਹਿਣਾ ਹੈ ਕਿ ਉਹ (ਪਰਮਪਾਲ) ਪਹਿਲਾਂ ਤੋਂ ਹੀ ਸਿਆਸੀ ਸਰਗਰਮੀਆਂ ਵਿੱਚ ਰੁੱਝੀ ਹੋਈ ਸੀ। ਜ਼ਿਕਰਯੋਗ ਹੈ ਕਿ ਪਰਮਪਾਲ ਕੌਰ ਸਿੱਧੂ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹਨ। ਸਰਕਾਰ ਵੱਲੋਂ ਉਨ੍ਹਾਂ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਪ੍ਰਸੋਨਲ ਵਿਭਾਗ ਅਨੁਸਾਰ ਉਨ੍ਹਾਂ ਦਾ ਨੌਕਰੀ ਛੱਡਣ ਦਾ ਤਿੰਨ ਮਹੀਨਿਆਂ ਦਾ ਨੋਟਿਸ ਪੀਰੀਅਡ ਪੂਰਾ ਕਰਨਾ ਪਵੇਗਾ।

VRS ਬਾਰੇ ਕੋਈ ਆਰਡਰ ਨਹੀਂ

ਪੰਜਾਬ ਦੀ ‘AAP’ ਸਰਕਾਰ ਨੇ ਪਰਮਪਾਲ ਕੌਰ ਦੀ ਵੀ.ਆਰ.ਐਸ. ਨੂੰ ਸੇਵਾ ਤੋਂ ਮਨਜ਼ੂਰੀ ਦੇਣ ਦਾ ਕੋਈ ਹੁਕਮ ਪਾਸ ਨਹੀਂ ਕੀਤਾ ਹੈ। ਉਨ੍ਹਾਂ ਤੇ ਅਣਅਧਿਕਾਰਤ ਤਰੀਕੇ ਨਾਲ ਐਮਡੀ ਦੇ ਅਹੁਦੇ ਦਾ ਚਾਰਜ ਸੰਭਾਲਣ ਦਾ ਵੀ ਇਲਜ਼ਾਮ ਹੈ। ਪਰਮਪਾਲ ਕੌਰ ਕਰੀਬ ਇੱਕ ਮਹੀਨੇ ਤੋਂ ਬਠਿੰਡਾ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਜਦੋਂ BJP ਨੇ ਦਾਅਵਾ ਕੀਤਾ ਸੀ ਕਿ ਉਹਨਾਂ ਨੇ ਪਾਰਟੀ ਵਿੱਚ ਸ਼ਾਮਿਲ ਹੋੋਣ ਤੋਂ ਪਹਿਲਾਂ ਹੀ V.R.S. ਲੈ ਲਿਆ ਸੀ।

ਸੂਬਾ ਸਰਕਾਰ ਨੇ ਨਹੀਂ ਦਿੱਤੀ ਰਾਹਤ

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਆਲ ਇੰਡੀਆ ਸਰਵਿਸਿਜ਼ (IAS) ਨਿਯਮ, 1958 ਦੇ ਨਿਯਮ 16 (2) ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ ਨੋਟਿਸ ਪੀਰੀਅਡ ਵਿੱਚ ਢਿੱਲ ਸਿਰਫ਼ ਰਾਜ ਦੁਆਰਾ ਦਿੱਤੀ ਜਾ ਸਕਦੀ ਹੈ। ਜਦੋਂ ਕਿ ਅਜੇ ਇਹ ਮਾਮਲਾ ਸੂਬਾ ਸਰਕਾਰ ਦੇ ਵਿਚਾਰ ਅਧੀਨ ਸੀ। ਇਸ ਦੇ ਬਾਵਜੂਦ ਪਰਮਪਾਲ ਕੌਰ ਨੇ 07 ਅਪ੍ਰੈਲ ਨੂੰ ਸਕੱਤਰ DOPT ਰਾਹੀਂ ਭਾਰਤ ਸਰਕਾਰ ਨੂੰ ਸਿੱਧਾ ਇੱਕ ਪੱਤਰ ਲਿਖਿਆ।ਜਿਸ ਵਿੱਚ ਉਹਨਾਂ ਨੇ ਆਪਣੀ ਮਾਂ ਦੇ ਬਿਮਾਰ ਹੋਣ ਦਾ ਜ਼ਿਕਰ ਕੀਤਾ ਹੈ।

ਕੇਂਦਰ ਤੇ ਸੂਬਾ ਸਰਕਾਰ ਮੁੜ ਹੋ ਸਕਦੇ ਨੇ ਆਹਮੋ ਸਾਹਮਣੇ

ਕੇਂਦਰ ਨੇ 12 ਅਪ੍ਰੈਲ ਨੂੰ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਪਰਮਪਾਲ ਕੌਰ ਦਾ VRS ਸਵੀਕਾਰ ਕਰਨ ਲਈ ਕਿਹਾ ਸੀ। ਪਰ ਨਿਯਮ 16(2) ਦੀਆਂ ਲੋੜਾਂ ਵਿੱਚ ਢਿੱਲ ਦੇਣ ਵਾਲਾ ਕੋਈ ਆਰਡਰ ਨਹੀਂ ਸੀ ਦਿੱਤਾ ਗਿਆ। ਹੁਣ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਕੇਂਦਰ ਨੂੰ ਵੱਖਰਾ ਪੱਤਰ ਵੀ ਲਿਖਣ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਦਲੀਲ ਦਿੱਤੀ ਹੈ ਕਿ ਸੂਬੇ ਨੂੰ IAS ਅਧਿਕਾਰੀਆਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 231 ਵਿੱਚੋਂ ਸਿਰਫ਼ 192 ਪੰਜਾਬ ਕੋਲ ਹਨ।

Follow Us
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ...
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ...
Iran-Israel War: ਤੇਲ ਅਵੀਵ 'ਤੇ ਅੱਧੀ ਰਾਤ ਨੂੰ ਈਰਾਨ ਦਾ ਮਿਜ਼ਾਈਲ ਅਟੈਕ, ਬੰਕਰਾਂ ਵੱਲ ਭੱਜੇ ਲੋਕ
Iran-Israel War: ਤੇਲ ਅਵੀਵ 'ਤੇ ਅੱਧੀ ਰਾਤ ਨੂੰ ਈਰਾਨ ਦਾ ਮਿਜ਼ਾਈਲ ਅਟੈਕ, ਬੰਕਰਾਂ ਵੱਲ ਭੱਜੇ ਲੋਕ...
Punjab Election 2027: Navjot Singh Sidhu ਮੁੜ ਹੋਏ ਸਿਆਸਤ 'ਚ ਸਰਗਰਮ... ਕੀ ਹੈ ਮਾਜਰਾ?
Punjab Election 2027: Navjot Singh Sidhu ਮੁੜ ਹੋਏ ਸਿਆਸਤ 'ਚ ਸਰਗਰਮ... ਕੀ ਹੈ ਮਾਜਰਾ?...
ਚਿੱਟਾ ਵਿਕਣ ਦੀ ਸ਼ਿਕਾਇਤ 'ਤੇ ਚੱਲਿਆ ਸੀਐਮ ਦਾ ਡੰਡਾ, ਪੂਰੀ ਚੌਕੀ ਦਾ ਕੀਤਾ ਟ੍ਰਾਂਸਫਰ
ਚਿੱਟਾ ਵਿਕਣ ਦੀ ਸ਼ਿਕਾਇਤ 'ਤੇ ਚੱਲਿਆ ਸੀਐਮ ਦਾ ਡੰਡਾ, ਪੂਰੀ ਚੌਕੀ ਦਾ ਕੀਤਾ ਟ੍ਰਾਂਸਫਰ...
ਇਰਾਨ ਦਾ ਇਜ਼ਰਾਈਲ 'ਤੇ ਵਿਨਾਸ਼ਕਾਰੀ ਹਮਲਾ, ਹਾਇਫਾ ਅਤੇ ਹੋਰ ਸ਼ਹਿਰਾਂ ਵਿੱਚ ਭਾਰੀ ਤਬਾਹੀ
ਇਰਾਨ ਦਾ ਇਜ਼ਰਾਈਲ 'ਤੇ ਵਿਨਾਸ਼ਕਾਰੀ ਹਮਲਾ, ਹਾਇਫਾ ਅਤੇ ਹੋਰ ਸ਼ਹਿਰਾਂ ਵਿੱਚ ਭਾਰੀ ਤਬਾਹੀ...
ਚੰਡੀਗੜ੍ਹ 'ਚ ਬੀਜੇਪੀ ਦਫ਼ਤਰ ਦੇ ਬਾਹਰ ਬਲਾਸਟ ਕਰਨ ਵਾਲਾ ਕੌਣ? ਪੰਜਾਬ ਪੁਲਿਸ ਨੇ ਕੀਤਾ ਵੱਡਾ ਖੁਲਾਸਾ!
ਚੰਡੀਗੜ੍ਹ 'ਚ ਬੀਜੇਪੀ ਦਫ਼ਤਰ ਦੇ ਬਾਹਰ ਬਲਾਸਟ ਕਰਨ ਵਾਲਾ ਕੌਣ? ਪੰਜਾਬ ਪੁਲਿਸ ਨੇ ਕੀਤਾ ਵੱਡਾ ਖੁਲਾਸਾ!...
ਰਾਘਵ ਚੱਢਾ ਦਾ ਅਗਲ ਕਦਮ ਕੀ ਹੋਵੇਗਾ? BJP 'ਚ ਹੋ ਸਕਦੇ ਹਨ ਸ਼ਾਮਲ!
ਰਾਘਵ ਚੱਢਾ ਦਾ ਅਗਲ ਕਦਮ ਕੀ ਹੋਵੇਗਾ? BJP 'ਚ ਹੋ ਸਕਦੇ ਹਨ ਸ਼ਾਮਲ!...