ਭਗਵੰਤ ਮਾਨ ਸਰਕਾਰ ਨੇ ਭਾਜਪਾ ਉਮੀਦਵਾਰ IAS ਪਰਮਪਾਲ ਨੂੰ ਦਿੱਤੇ ਡਿਊਟੀ ਤੇ ਆਉਣ ਦੇ ਹੁਕਮ
ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਸੇਵਾਮੁਕਤ ਜਾਂ ਸੇਵਾ ਤੋਂ ਮੁਕਤ ਨਹੀਂ ਮੰਨਿਆ ਜਾ ਸਕਦਾ। ਅਧਿਕਾਰੀਆਂ ਨੇ ਵੀ V.R.S. ਲੈਣ ਲਈ ਝੂਠੇ ਆਧਾਰ ਦੇਣ ਦੇ ਇਲਜ਼ਾਮ ਵੀ ਲਗਾਏ ਹਨ। ਉਹਨਾਂ ਦਾ ਕਹਿਣਾ ਹੈ ਕਿ ਉਹ (ਪਰਮਪਾਲ) ਪਹਿਲਾਂ ਤੋਂ ਹੀ ਸਿਆਸੀ ਸਰਗਰਮੀਆਂ ਵਿੱਚ ਰੁੱਝੀ ਹੋਈ ਸੀ।
VRS ਬਾਰੇ ਕੋਈ ਆਰਡਰ ਨਹੀਂ
ਪੰਜਾਬ ਦੀ ‘AAP’ ਸਰਕਾਰ ਨੇ ਪਰਮਪਾਲ ਕੌਰ ਦੀ ਵੀ.ਆਰ.ਐਸ. ਨੂੰ ਸੇਵਾ ਤੋਂ ਮਨਜ਼ੂਰੀ ਦੇਣ ਦਾ ਕੋਈ ਹੁਕਮ ਪਾਸ ਨਹੀਂ ਕੀਤਾ ਹੈ। ਉਨ੍ਹਾਂ ਤੇ ਅਣਅਧਿਕਾਰਤ ਤਰੀਕੇ ਨਾਲ ਐਮਡੀ ਦੇ ਅਹੁਦੇ ਦਾ ਚਾਰਜ ਸੰਭਾਲਣ ਦਾ ਵੀ ਇਲਜ਼ਾਮ ਹੈ। ਪਰਮਪਾਲ ਕੌਰ ਕਰੀਬ ਇੱਕ ਮਹੀਨੇ ਤੋਂ ਬਠਿੰਡਾ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਜਦੋਂ BJP ਨੇ ਦਾਅਵਾ ਕੀਤਾ ਸੀ ਕਿ ਉਹਨਾਂ ਨੇ ਪਾਰਟੀ ਵਿੱਚ ਸ਼ਾਮਿਲ ਹੋੋਣ ਤੋਂ ਪਹਿਲਾਂ ਹੀ V.R.S. ਲੈ ਲਿਆ ਸੀ।ਸੂਬਾ ਸਰਕਾਰ ਨੇ ਨਹੀਂ ਦਿੱਤੀ ਰਾਹਤ
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਆਲ ਇੰਡੀਆ ਸਰਵਿਸਿਜ਼ (IAS) ਨਿਯਮ, 1958 ਦੇ ਨਿਯਮ 16 (2) ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ ਨੋਟਿਸ ਪੀਰੀਅਡ ਵਿੱਚ ਢਿੱਲ ਸਿਰਫ਼ ਰਾਜ ਦੁਆਰਾ ਦਿੱਤੀ ਜਾ ਸਕਦੀ ਹੈ। ਜਦੋਂ ਕਿ ਅਜੇ ਇਹ ਮਾਮਲਾ ਸੂਬਾ ਸਰਕਾਰ ਦੇ ਵਿਚਾਰ ਅਧੀਨ ਸੀ। ਇਸ ਦੇ ਬਾਵਜੂਦ ਪਰਮਪਾਲ ਕੌਰ ਨੇ 07 ਅਪ੍ਰੈਲ ਨੂੰ ਸਕੱਤਰ DOPT ਰਾਹੀਂ ਭਾਰਤ ਸਰਕਾਰ ਨੂੰ ਸਿੱਧਾ ਇੱਕ ਪੱਤਰ ਲਿਖਿਆ।ਜਿਸ ਵਿੱਚ ਉਹਨਾਂ ਨੇ ਆਪਣੀ ਮਾਂ ਦੇ ਬਿਮਾਰ ਹੋਣ ਦਾ ਜ਼ਿਕਰ ਕੀਤਾ ਹੈ।ਕੇਂਦਰ ਤੇ ਸੂਬਾ ਸਰਕਾਰ ਮੁੜ ਹੋ ਸਕਦੇ ਨੇ ਆਹਮੋ ਸਾਹਮਣੇ
ਕੇਂਦਰ ਨੇ 12 ਅਪ੍ਰੈਲ ਨੂੰ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਪਰਮਪਾਲ ਕੌਰ ਦਾ VRS ਸਵੀਕਾਰ ਕਰਨ ਲਈ ਕਿਹਾ ਸੀ। ਪਰ ਨਿਯਮ 16(2) ਦੀਆਂ ਲੋੜਾਂ ਵਿੱਚ ਢਿੱਲ ਦੇਣ ਵਾਲਾ ਕੋਈ ਆਰਡਰ ਨਹੀਂ ਸੀ ਦਿੱਤਾ ਗਿਆ। ਹੁਣ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਕੇਂਦਰ ਨੂੰ ਵੱਖਰਾ ਪੱਤਰ ਵੀ ਲਿਖਣ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਦਲੀਲ ਦਿੱਤੀ ਹੈ ਕਿ ਸੂਬੇ ਨੂੰ IAS ਅਧਿਕਾਰੀਆਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 231 ਵਿੱਚੋਂ ਸਿਰਫ਼ 192 ਪੰਜਾਬ ਕੋਲ ਹਨ।
Follow Us
