ਚੋਣ ਪ੍ਰਚਾਰ ਵਿੱਚ ਰੁੱਝੇ ਭਗਵੰਤ ਮਾਨ, ਅੱਜ ਵੀ ਫਿਰੋਜ਼ਪੁਰ ਤੇ ਫ਼ਰੀਦਕੋਟ ਵਿੱਚ ਰੈਲੀ ਕਰਨਗੇ ਮਾਨ | bhagwant mann road show faridkot ferozpur for aap candidates know full in punjabi Punjabi news - TV9 Punjabi

ਚੋਣ ਪ੍ਰਚਾਰ ਵਿੱਚ ਰੁੱਝੇ ਭਗਵੰਤ ਮਾਨ, ਅੱਜ ਵੀ ਫਿਰੋਜ਼ਪੁਰ ਤੇ ਫ਼ਰੀਦਕੋਟ ਵਿੱਚ ਰੈਲੀ ਕਰਨਗੇ ਮਾਨ

Updated On: 

27 Apr 2024 09:28 AM

ਫ਼ਿਰੋਜ਼ਪੁਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਕਰੀਬ 2 ਵਜੇ ਪਹੁੰਚਣਗੇ ਅਤੇ ਸਥਾਨਕ ਨਾਮਦੇਵ ਚੌਕ ਤੋਂ ਉਹਨਾਂ ਦਾ ਪ੍ਰੋਗਰਾਮ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਫਰੀਦਕੋਟ ਦੇ ਬਾਘਾ ਪੁਰਾਣਾ ਵਿੱਚ ਕਰਮਜੀਤ ਅਨਮੋਲ ਦੇ ਹੱਕ ਵਿੱਚ ਰੈਲੀ ਹੋਵੇਗੀ ਜਿਸ ਵਿੱਚ ਮੁੱਖ ਮੰਤਰੀ ਰੋਡ ਸ਼ੋਅ ਰਹੀ ਪਹੁੰਚਣਗੇ।

ਚੋਣ ਪ੍ਰਚਾਰ ਵਿੱਚ ਰੁੱਝੇ ਭਗਵੰਤ ਮਾਨ, ਅੱਜ ਵੀ ਫਿਰੋਜ਼ਪੁਰ ਤੇ ਫ਼ਰੀਦਕੋਟ ਵਿੱਚ ਰੈਲੀ ਕਰਨਗੇ ਮਾਨ

ਮੁੱਖ ਮੰਤਰੀ ਭਗਵੰਤ ਮਾਨ (File Photo)

Follow Us On

ਲੋਕ ਸਭਾ ਚੋਣਾਂ ਨੂੰ ਮਿਸ਼ਨ ਵਜੋਂ ਲੈਂਦਿਆਂ ਆਮ ਆਦਮੀ ਪਾਰਟੀ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਅੱਜ ਮੁੱਖਮੰਤਰੀ ਭਗਵੰਤ ਮਾਨ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿੱਚ ਚੋਣ ਪ੍ਰਚਾਰ ਕਰਨਗੇ।ਮਾਨ ਵੱਲੋਂ ਉਮੀਦਵਾਰਾਂ ਦੇ ਹੱਕ ਵਿੱਚ ਰੈਲੀ ਅਤੇ ਰੋਡ ਸ਼ੋਅ ਵੀ ਕੱਢਿਆ ਜਾਵੇਗਾ। ਮੁੱਖ ਮੰਤਰੀ ਫਿਰੋਜ਼ਪੁਰ ‘ਚ ਜਗਦੀਪ ਸਿੰਘ ਕਾਕਾ ਬਰਾੜ ਅਤੇ ਫਰੀਦਕੋਟ ‘ਚ ਕਰਮਜੀਤ ਅਨਮੋਲ ਦੇ ਹੱਕ ‘ਚ ਰੈਲੀ ਕਰਨਗੇ।

ਫ਼ਿਰੋਜ਼ਪੁਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਕਰੀਬ 2 ਵਜੇ ਪਹੁੰਚਣਗੇ ਅਤੇ ਸਥਾਨਕ ਨਾਮਦੇਵ ਚੌਕ ਤੋਂ ਉਹਨਾਂ ਦਾ ਪ੍ਰੋਗਰਾਮ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਫਰੀਦਕੋਟ ਦੇ ਬਾਘਾ ਪੁਰਾਣਾ ਵਿੱਚ ਕਰਮਜੀਤ ਅਨਮੋਲ ਦੇ ਹੱਕ ਵਿੱਚ ਰੈਲੀ ਹੋਵੇਗੀ ਜਿਸ ਵਿੱਚ ਮੁੱਖ ਮੰਤਰੀ ਰੋਡ ਸ਼ੋਅ ਰਹੀ ਪਹੁੰਚਣਗੇ।

ਹਰ ਹਲਕੇ ਵਿੱਚ ਜਾ ਰਹੇ ਨੇ ਭਗਵੰਤ ਮਾਨ

ਆਮ ਆਦਮੀ ਪਾਰਟੀ ਖਾਸ ਕਰਕੇ ਭਗਵੰਤ ਮਾਨ ਦੀ ਨਜ਼ਰ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੇ ਹੈ। ਉਹਨਾਂ ਦੀ ਕੋਸ਼ਿਸ਼ ਹੈ ਕਿ 13 ਵਿੱਚੋਂ ਜ਼ਿਆਦਾ ਤੋਂ ਜ਼ਿਆਦਾ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ ਪਾਈਆਂ ਜਾ ਸਕਣ। ਕਿਉਂਕਿ ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦਾ ਸਾਰਾ ਧਿਆਨ ਪੰਜਾਬ ਦੀਆਂ ਲੋਕ ਸਭਾ ਸੀਟਾਂ ਤੇ ਹੀ ਲੱਗਿਆ ਹੋਇਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ, ਗੁਰਦਾਸਪੁਰ ਅਤੇ ਜਲੰਧਰ ਵਿੱਚ ਕਈ ਪ੍ਰੋਗਰਾਮ ਕਰ ਚੁੱਕੇ ਹਨ।

ਇਹ ਵੀ ਪੜ੍ਹੋ- ਕਰਨਾਟਕ ਚ ਇੱਥੇ ਹੋਈ ਕਰੀਬ 100 ਫੀਸਦੀ ਵੋਟਿੰਗ, ਕੀ ਰੱਦ ਹੋਣਗੀਆਂ ਚੋਣਾਂ? ਇਹ ਹਨ ਚੋਣ ਕਮਿਸ਼ਨ ਦੇ ਨਿਯਮ

ਇਹਨਾਂ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ ਤਾਂ ਹੁਣ ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਜ਼ੋਰ ਸ਼ੋਰ ਨਾਲ ਚੋਣ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ।

ਸੀਨੀਅਰ ਲੀਡਰ ਮੈਦਾਨ ਵਿੱਚ

ਲੋਕ ਸਭਾ ਚੋਣਾਂ ਲਈ ਉਮੀਦਵਾਰ ਲੱਭਣ ਲਈ ਆਮ ਆਦਮੀ ਪਾਰਟੀ ਨੂੰ ਕਾਫ਼ੀ ਮਿਹਨਤ ਕਰਨੀ ਪਈ। ਪਾਰਟੀ ਨੇ ਨਵੇਂ ਚਿਹਰਿਆਂ ਨੂੰ ਮੌਕਾ ਦੇਣ ਦੀ ਥਾਂ ਆਪਣੇ ਚੁਣੇ ਗਏ ਵਿਧਾਇਕਾਂ ਉੱਪਰ ਹੀ ਜ਼ਿਆਦਾ ਭਰੋਸਾ ਜਤਾਇਆ। ਇਸ ਸਮੇਂ 13 ਵਿੱਚੋਂ 8 ਸੀਟਾਂ ਤੇ ਆਮ ਆਦਮੀ ਪਾਰਟੀ ਦੇ ਮੰਤਰੀ ਜਾਂ ਵਿਧਾਇਕ ਚੋਣ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ ਕਰਮਜੀਤ ਅਨਮੋਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਹ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਬਹੁਤ ਨਜ਼ਦੀਕੀ ਮੰਨੇ ਜਾਂਦੇ ਹਨ।

Exit mobile version