ਬਿਕਰਮ ਮਜੀਠੀਆ ਨੇ ਆਮ ਆਦਮੀ ਪਾਰਟੀ ਤੇ ਲਗਾਇਆ ਭਾਜਪਾ ਨਾਲ ਮਿਲੇ ਹੋਣ ਦੇ ਇਲਜ਼ਾਮ, ਆਡੀਓ ਵੀ ਕੀਤੀ ਵਾਇਰਲ

rajinder-arora-ludhiana
Updated On: 

26 May 2024 23:49 PM

ਰੈਲੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਇੱਕ ਆਡੀਓ ਰਿਕਾਰਡਿੰਗ ਸੁਣਾਉਂਦਿਆ ਦਾਅਵਾ ਕੀਤਾ ਕਿ ਇਹ ਅਵਾਜ਼ ਆਮ ਆਦਮੀ ਪਾਰਟੀ ਦੀ ਇੱਕ ਵਿਧਾਇਕ ਦੀ ਹੈ, ਜਿਸ ਵਿੱਚ ਲੁਧਿਆਣਾ ਦੀ ਇੱਕ ਆਪ ਵਿਧਾਇਕ ਕਹਿ ਰਹੀ ਹੈ ਕਿ ਲੁਧਿਆਣਾ ਵਿੱਚ ਮੈਚ ਫਿਕਸਿੰਗ ਹੋਈ ਹੈ। ਆਪ ਪਾਰਟੀ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਡੰਮੀ ਵਿਧਾਇਕ ਨੂੰ ਟਿਕਟ ਦੇ ਕੇ ਪੂਰੀ ਤਰ੍ਹਾਂ ਨਾਲ ਮੈਚ ਫਿਕਸ ਕਰ ਦਿੱਤਾ ਹੈ।

ਬਿਕਰਮ ਮਜੀਠੀਆ ਨੇ ਆਮ ਆਦਮੀ ਪਾਰਟੀ ਤੇ ਲਗਾਇਆ ਭਾਜਪਾ ਨਾਲ ਮਿਲੇ ਹੋਣ ਦੇ ਇਲਜ਼ਾਮ, ਆਡੀਓ ਵੀ ਕੀਤੀ ਵਾਇਰਲ

ਪ੍ਰੈੱਸ ਕਾਨਫਰੰਸ ਕਰਦੇ ਹੋਏ ਬਿਕਰਮ ਮਜੀਠੀਆ ਦੀ ਪੁਰਾਣੀ ਤਸਵੀਰ

Follow Us On
ਲੋਕ ਸਭਾ ਚੋਣਾਂ ਵਿੱਚ ਵੋਟਿੰਗ ਨੂੰ ਜਿੱਥੇ ਇੱਕ ਹਫ਼ਤੇ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ ਤਾਂ ਉੱਥੇ ਹੀ ਲੁਧਿਆਣਾ ‘ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੀ ਚੋਣ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਲੁਧਿਆਣਾ ਤੋਂ ‘ਆਪ’ ਵਿਧਾਇਕ ‘ਤੇ ਆਪਣੀ ਹੀ ‘ਆਪ’ ਸਰਕਾਰ ‘ਤੇ ਉਂਗਲ ਚੁੱਕਣ ਦਾ ਇਲਜ਼ਾਮ ਲਗਾਇਆ । ਰੈਲੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਇੱਕ ਆਡੀਓ ਰਿਕਾਰਡਿੰਗ ਸੁਣਾਉਂਦਿਆ ਦਾਅਵਾ ਕੀਤਾ ਕਿ ਇਹ ਅਵਾਜ਼ ਆਮ ਆਦਮੀ ਪਾਰਟੀ ਦੀ ਇੱਕ ਵਿਧਾਇਕ ਦੀ ਹੈ, ਜਿਸ ਵਿੱਚ ਲੁਧਿਆਣਾ ਦੀ ਇੱਕ ਆਪ ਵਿਧਾਇਕ ਕਹਿ ਰਹੀ ਹੈ ਕਿ ਲੁਧਿਆਣਾ ਵਿੱਚ ਮੈਚ ਫਿਕਸਿੰਗ ਹੋਈ ਹੈ। ਆਪ ਪਾਰਟੀ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਡੰਮੀ ਵਿਧਾਇਕ ਨੂੰ ਟਿਕਟ ਦੇ ਕੇ ਪੂਰੀ ਤਰ੍ਹਾਂ ਨਾਲ ਮੈਚ ਫਿਕਸ ਕਰ ਦਿੱਤਾ ਹੈ।

ਮਜੀਠੀਆ ਵੱਲੋਂ ਸਾਂਝੀ ਕੀਤੀ ਗਈ ਆਡੀਓ

ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਚੁੱਕੇ ਸਵਾਲ

ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਅਤੇ ਇੱਥੇ ਸਭ ਤੋਂ ਵੱਡੀ ਘਾਟ ਕਾਨੂੰਨ ਵਿਵਸਥਾ ਦੀ ਹੈ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਆਪਣੇ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਨਹੀਂ ਰੱਖ ਸਕਦੀ, ਉਹ ਸੂਬੇ ਦਾ ਵਿਕਾਸ ਕਿਵੇਂ ਕਰੇਗੀ? ਮਜੀਠੀਆ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵੀ ਸੁਰੱਖਿਅਤ ਨਹੀਂ ਹਨ। ਲਾਰੈਂਸ ਬਿਸ਼ਨੋਈ ਵਰਗੇ ਵੱਡੇ ਗੈਂਗਸਟਰ ਜੇਲ੍ਹ ਵਿੱਚ ਰਹਿੰਦਿਆਂ ਇੰਟਰਵਿਊ ਦੇ ਰਹੇ ਹਨ। ਗੋਲਡੀ ਬਰਾੜ ਦੇ ਨਾਂ ‘ਤੇ ਕਾਰੋਬਾਰੀਆਂ ਤੋਂ ਫਿਰੌਤੀ ਮੰਗੀ ਜਾ ਰਹੀ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਸਿੱਧੂ ਮੂਸੇਵਾਲਾ ਵਰਗੇ ਗਾਇਕ ਦਾ ਕਤਲ ਸਰਕਾਰ ਦੀ ਨਾਕਾਮੀ ਹੈ।

ਪੰਜਾਬ ਤੋਂ ਬਾਹਰ ਜਾ ਰਹੇ ਹਨ ਵਪਾਰੀ- ਮਜੀਠੀਆ

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਅਜਿਹੇ ਹਨ ਕਿ ਪੰਜਾਬ ਦਾ ਕਾਰੋਬਾਰ, ਹੌਜ਼ਰੀ ਉਦਯੋਗ, ਹੋਟਲ ਉਦਯੋਗ ਪੰਜਾਬ ਤੋਂ ਬਾਹਰ ਜਾ ਰਿਹਾ ਹੈ। ਵੱਡੇ ਕਾਰੋਬਾਰੀਆਂ ਨੇ ਪੰਜਾਬ ਤੋਂ ਮੂੰਹ ਮੋੜਨਾ ਸ਼ੁਰੂ ਕਰ ਦਿੱਤਾ ਹੈ। ਅੱਜ ਵਿਦੇਸ਼ੀ ਕਾਰੋਬਾਰੀਆਂ ਨੇ ਪੰਜਾਬ ਨੂੰ ਕਾਲੀ ਸੂਚੀ ਵਿੱਚ ਪਾਉਣਾ ਸ਼ੁਰੂ ਕਰ ਦਿੱਤਾ ਹੈ। ਬਿਕਰਮ ਮਜੀਠੀਆ ਨੇ ਲੁਧਿਆਣਾ ਸੰਸਦੀ ਸੀਟ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੂੰ ਵੀ ਘੇਰਿਆ ਅਤੇ ਉਨ੍ਹਾਂ ਨੂੰ ਉਦਾਰਵਾਦੀ ਕਿਹਾ। ਉਨ੍ਹਾਂ ਕਿਹਾ ਕਿ ਲੋਕ ਅਜਿਹੇ ਮੌਕਾਪ੍ਰਸਤ ਉਮੀਦਵਾਰ ਨੂੰ ਸਵੀਕਾਰ ਨਹੀਂ ਕਰਨਗੇ ਜੋ 15 ਸਾਲ ਤੱਕ ਆਪਣੇ ਨੇੜਲੇ ਲੋਕਾਂ ਦੀਆਂ ਕਾਲਾਂ ਦਾ ਜਵਾਬ ਵੀ ਨਹੀਂ ਦਿੰਦਾ ਅਤੇ ਉਨ੍ਹਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਨਹੀਂ ਹੁੰਦਾ।