ਭਾਜਪਾ ਨੇ ਪੰਜਾਬ ਦੀਆਂ ਤਿੰਨ ਹੋਰ ਸੀਟਾਂ ‘ਤੇ ਉਤਾਰੇ ਉਮੀਦਵਾਰ, ਵੇਖੋ ਲਿਸਟ – Punjabi News

ਭਾਜਪਾ ਨੇ ਪੰਜਾਬ ਦੀਆਂ ਤਿੰਨ ਹੋਰ ਸੀਟਾਂ ‘ਤੇ ਉਤਾਰੇ ਉਮੀਦਵਾਰ, ਵੇਖੋ ਲਿਸਟ

Updated On: 

16 Apr 2024 12:25 PM

Lok Sabha Election 2024: ਭਾਜਪਾ ਨੇ ਪੰਜਾਬ ਦੀਆਂ ਤਿੰਨ ਲੋਕ ਸਭਾ ਸੀਟਾਂ 'ਤੇ ਉਮੀਦਵਾਰ ਐਲਾਨ ਹਨ। ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਟਿਕਟ ਦਿੱਤੀ ਗਈ ਹੈ। ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾਂ ਮਨਜੀਤ ਸਿੰਘ ਮੰਨਾ ਨੂੰ ਖਡੂਰ ਸਾਹਿਬ ਚੋਣ ਮੈਦਾਨ ਚ ਉਤਾਰਿਆ ਹੈ।

ਭਾਜਪਾ ਨੇ ਪੰਜਾਬ ਦੀਆਂ ਤਿੰਨ ਹੋਰ ਸੀਟਾਂ ਤੇ ਉਤਾਰੇ ਉਮੀਦਵਾਰ, ਵੇਖੋ ਲਿਸਟ

ਪੰਜਾਬ ਭਾਜਪਾ

Follow Us On

Lok Sabha Election 2024: ਭਾਜਪਾ ਨੇ ਪੰਜਾਬ ਦੀਆਂ ਤਿੰਨ ਲੋਕ ਸਭਾ ਸੀਟਾਂ ‘ਤੇ ਉਮੀਦਵਾਰ ਐਲਾਨ ਹਨ। ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਟਿਕਟ ਦਿੱਤੀ ਗਈ ਹੈ। ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾਂ ਮਨਜੀਤ ਸਿੰਘ ਮੰਨਾ ਨੂੰ ਖਡੂਰ ਸਾਹਿਬ ਚੋਣ ਮੈਦਾਨ ‘ਚ ਉਤਾਰਿਆ ਹੈ।

ਪਰਮਪਾਲ ਕੌਰ ਸੰਧੂ ਸਾਬਕਾ ਆਈਪੀਐਸ ਹਨ। ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ ਜਿਸ ਨੂੰ ਲੈਕੇ ਪਹਿਲਾਂ ਮੁੱਖ ਮੰਤਰੀ ਮਾਨ ਨੇ ਤਿੱਖਾ ਟਵੀਟ ਕੀਤਾ ਸੀ ਪਰ ਬਾਅਦ ਵਿੱਚ ਪੰਜਾਬ ਸਰਕਾਰ ਵੱਲੋਂ ਇਸਨੂੰ ਮਨਜ਼ੂਰ ਕਰ ਲਿਆ ਸੀ।

ਇਸ ਤੋਂ ਪਹਿਲਾਂ ਪਾਰਟੀ ਨੇ 6 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਸਨ। ਪਾਰਟੀ ਨੇ ਗੁਰਦਾਸਪੁਰ ਤੋਂ ਦਿਨੇਸ਼ ਸਿੰਘ, ਅੰਮ੍ਰਿਤਸਰ ਤੋਂ ਤਰਨਜੀਤ ਸੰਧੂ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਲੁਧਿਆਣਾ ਤੋਂ ਰਵਨੀਤ ਬਿੱਟੂ ਅਤੇ ਪਟਿਆਲਾ ਸੀਟ ਤੋਂ ਪ੍ਰਨੀਤ ਕੌਰ ਨੂੰ ਟਿਕਟਾਂ ਦਿੱਤੀਆਂ ਹਨ।

ਭਾਜਪਾ ਨੇ 61 ਸਾਲਾ ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਫਰੀਦਕੋਟ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਸਮੇਂ ਉਹ ਦਿੱਲੀ ਦੀ ਉੱਤਰ ਪੱਛਮੀ ਸੀਟ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ। ਇਸ ਵਾਰ ਉਨ੍ਹਾਂ ਨੂੰ ਦਿੱਲੀ ਤੋਂ ਟਿਕਟ ਨਹੀਂ ਦਿੱਤੀ ਗਈ ਅਤੇ ਪਾਰਟੀ ਨੇ ਉਨ੍ਹਾਂ ਨੂੰ ਫਰੀਦਕੋਟ ਤੋਂ ਉਮੀਦਵਾਰ ਬਣਾ ਕੇ ਹੈਰਾਨ ਕਰ ਦਿੱਤਾ ਹੈ। ਇੱਥੋਂ ਆਮ ਆਦਮੀ ਪਾਰਟੀ ਨੇ ਕਲਾਕਾਰ ਕਰਮਜੀਤ ਅਨਮੋਲ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਪੰਜਾਬ ਦੇ ਲੁਧਿਆਣਾ ਤੋਂ ਕਾਂਗਰਸ ਦੇ ਸਾਂਸਦ ਰਵਨੀਤ ਬਿੱਟੂ ਕੁਝ ਸਮਾਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ। ਉਹ ਦਿੱਲੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਸਨ। ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਾ ਹੈ। ਉਹ ਦੋ ਵਾਰ ਲੁਧਿਆਣਾ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਦੀ ਚੋਣ ਵੀ ਜਿੱਤ ਚੁੱਕੇ ਹਨ। ਉਨ੍ਹਾਂ ਨੂੰ ਲੁਧਿਆਣਾ ਤੋਂ ਪਾਰਟੀ ਦੀ ਟਿਕਟ ਮਿਲੀ ਹੈ।

Exit mobile version