ਬੀਜੇਪੀ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੀ ਲਿਸਟ ਕੀਤੀ ਜਾਰੀ, 6 ਉਮੀਦਵਾਰਾਂ ਦੇ ਨਾਮ ਦਾ ਐਲਾਨ
ਲੋਕ ਸਭਾ ਚੋਣਾਂ ਲਈ ਬੀਜੇਪੀ ਵੱਲੋਂ ਪੰਜਾਬ ਦੇ 6 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਜਲੰਧਰ ਸੀਟ ਤੋਂ ਸੁਸ਼ੀਲ ਕੁਮਾਰ ਰਿੰਕੂ, ਪਟਿਆਲਾ ਤੋਂ ਪ੍ਰਨੀਤ ਕੌਰ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ, ਫਰੀਦਕੋਟ ਤੋਂ ਹੰਸ ਰਾਜ ਹੰਸ, ਗੁਰਦਾਸਪੁਰ ਤੋਂ ਸੰਨੀ ਦਿਓਲ ਦੀ ਟਿਕਟ ਕੱਟ ਕੇ ਦਿਨੇਸ਼ ਸਿੰਘ ਬੁੱਬੂ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਭਾਜਪਾ ਵੱਲੋਂ ਅੱਠਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਕੁੱਲ 11 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਵਿੱਚੋਂ 6 ਪੰਜਾਬ, 3 ਓਡੀਸ਼ਾ ਅਤੇ ਦੋ ਪੱਛਮੀ ਬੰਗਾਲ ਦੇ ਹਨ। ਬੀਜੇਪੀ ਵੱਲੋਂ ਪੰਜਾਬ ਦੇ 6 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਲੋਕ ਸਭਾ ਚੋਣਾਂ 2024 ਲਈ ਬੀਜੇਪੀ ਅਤੇ ਅਕਾਲੀ ਦਲ ਵਿਚਾਲੇ ਗੱਠਜੋੜ ਨਹੀਂ ਹੋ ਸਕਿਆ।
ਜਲੰਧਰ ਸੀਟ ਤੋਂ ਸੁਸ਼ੀਲ ਕੁਮਾਰ ਰਿੰਕੂ
ਪੰਜਾਬ ਦੀ ਸਭ ਤੋਂ ਅਹਿਮ ਮੰਨੀ ਜਾਣ ਵਾਲੀ ਜਲੰਧਰ ਸੀਟ ਤੋਂ ਬੀਜੇਪੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਮੈਦਨ ਵਿੱਚ ਉਤਾਰਿਆ ਹੈ। ਸੁਸ਼ੀਲ ਰਿੰਕੂ ਬੀਤੇ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਛੱਡ ਬੀਜੇਪੀ ਵਿੱਚ ਸ਼ਾਮਲ ਹੋਏ ਸਨ।
ਫਰੀਦਕੋਟ ਤੋਂ ਹੰਸ ਰਾਜ ਹੰਸ
ਫਰੀਦਕੋਟ ਵਿੱਚ ਚੋਣ ਮੁਕਾਬਲਾ ਬਹੁਤ ਦਿਲਚਸਪ ਮੁਕਾਬਲਾ ਹੈ। ਕਲਾਕਾਰ ਦੇ ਕਲਾਕਾਰ ਚੋਣ ਲੜਣਗੇ। ਫਰੀਦਕੋਟ ਤੋਂ ਬੀਜੇਪੀ ਵੱਲੋਂ ਹੰਸ ਰਾਜ ਹੰਸ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਕਲਾਕਾਰ ਕਰਮਜੀਤ ਅਨਮੋਲ ਨੂੰ 2024 ਦੇ ਸਿਆਸੀ ਅਖਾੜੇ ਵਿੱਚ ਉਤਾਰਿਆ ਹੋਇਆ ਹੈ। ਹੰਸ ਰਾਜ ਹੰਸ ਸਿਆਸਤ ਦੇ ਪੁਰਾਣੇ ਖਿਡਾਰੀ ਹਨ ਉਹ ਪੱਛਮੀ ਦਿੱਲੀ ਤੋਂ ਸਾਂਸਦ ਰਹਿ ਚੁੱਕੇ ਹਨ ਪਰ ਇਸ ਬਾਰ ਬੀਜੇਪੀ ਨੇ ਉਨ੍ਹਾਂ ਨੂੰ ਪੰਜਾਬ ਭੇਜ ਦਿੱਤਾ ਹੈ।
ਗੁਰਦਾਸਪੁਰ ਤੋਂ ਦਿਨੇਸ਼ ਸਿੰਘ ਬੁੱਬੂ
ਗੁਰਦਾਸਪੁਰ ਸੀਟ ਹਮੇਸ਼ਾ ਹੀ ਸੈਲੀਬ੍ਰਿਟੀ ਸੀਟ ਮੰਨੀ ਜਾਂਦੀ ਰਹੀ ਹੈ। ਵਿਨੋਦ ਖੰਨਾ ਲੰਬੇ ਸਮੇਂ ਤੱਕ ਇਸ ਸੀਟ ਤੋਂ ਲੜਦੇ ਰਹੇ ਹਨ। ਸੰਨੀ ਦਿਓਲ ਨੇ 2019 ਲੋਕ ਸਭਾ ਚੋਣਾਂ ਵਿੱਚੋਂ ਇਥੋ ਵੱਡੀ ਜਿੱਤ ਦਰਜ ਕੀਤੀ, ਪਰ ਬੀਜੇਪੀ ਵੱਲੋਂ ਇਸ ਬਾਰ ਸੰਨੀ ਦਿਓਲ ਦੀ ਟਿਕਟ ਕੱਟ ਕੇ ਦਿਨੇਸ਼ ਸਿੰਘ ਬੁੱਬੂ ਨੂੰ ਉਮੀਦਵਾਰ ਬਣਾਇਆ ਗਿਆ। ਦਿਨੇਸ਼ ਸਿੰਘ ਬੁੱਬੂ ਸੁਜਾਨਪੁਰ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ। ਅਕਾਲੀ-ਬੀਪੇਜੀ ਦੀ ਗੱਠਜੋੜ ਸਰਕਾਰ ਦੌਰਾਨ ਦਿਨੇਸ਼ ਸਿੰਘ ਬੁੱਬੂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵੀ ਰਹਿ ਚੁੱਕੇ ਹਨ।
ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ
ਤਰਨਜੀਤ ਸਿੰਘ ਸੰਧੂ ਨੂੰ ਬੀਜੇਪੀ ਨੇ ਅੰਮ੍ਰਿਤਸਰ ਤੋਂ ਟਿਕਟ ਦਿੱਤੀ ਹੈ। ਤਰਨਜੀਤ ਸਿੰਘ ਸੰਧੂ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ
ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ
ਰਵਨੀਤ ਬਿੱਟੂ ਕਾਂਗਰਸ ਛੱਡ ਬੀਤੇ ਦਿਨੀਂ ਬੀਜੇਪੀ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੇ ਕਿਹਾ ਸੀ ਕਿ ਉਹ ਲੁਧਿਆਣਾ ਸੀਟ ਤੋਂ ਚੋਣ ਲੜਣਗੇ। ਅੱਜ ਬੀਜੇਪੀ ਵੱਲੋਂ ਲੁਧਿਆਣਾ ਸੀਟ ਤੋਂ ਰਵਨੀਤ ਸਿੰਘ ਬਿੱਟੂ ਨੂੰ ਟਿਕਟ ਦਿੱਤੀ ਹੈ। ਰਵਨੀਤ ਸਿੰਘ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤਰੇ ਹਨ।
ਪਟਿਆਲਾ ਤੋਂ ਪ੍ਰਨੀਤ ਕੌਰ
ਸ਼ਾਹੀ ਸਟੀ ਪਟਿਆਲਾ ਇਸ ਬਾਰ ਬੀਜੇਪੀ ਨੇ ਕੈਪਟਨ ਪਰੀਵਰ ਦੇ ਝੋਲੀ ਪਾਈ ਹੈ। ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਬੀਜੇਪੀ ਨੇ ਉਮਾਦਵਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਪ੍ਰਨੀਤ ਕੌਰ ਕਾਂਗਰਸ ਦੇ ਸਾਂਸਦ ਵਜੋ ਚੋਣ ਜਿੱਤ ਸਨ।
ਇਹ ਵੀ ਪੜ੍ਹੋ: ਪੰਜਾਬ ਲਈ ਬੀਜੇਪੀ ਦੀ ਲਿਸਟ ਜਲਦ ਹੋਵੇਗੀ ਜਾਰੀ, 6-7 ਨਾਵਾਂ ਤੇ ਲੱਗੇਗੀ ਮੋਹਰ !