ਬਸਪਾ ਨੇ ਐਡਵੋਕੇਟ ਰਣਜੀਤ ਕੁਮਾਰ ਨੂੰ ਹੁਸ਼ਿਆਰਪੁਰ ਤੋਂ ਬਣਾਇਆ ਉਮੀਦਵਾਰ, ਪਹਿਲਾਂ ਐਲਾਨਿਆ ਉਮੀਦਵਾਰ AAP ‘ਚ ਹੋ ਗਿਆ ਸੀ ਸ਼ਾਮਲ

Updated On: 

10 May 2024 18:51 PM

ਬਹੁਜਨ ਸਮਾਜ ਪਾਰਟੀ ਦੇ ਕੇਂਦਰੀ ਕਨਵੀਨਰ ਪੰਜਾਬ ਚੰਡੀਗੜ੍ਹ ਹਰਿਆਣਾ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਹੁਸ਼ਿਆਰਪੁਰ ਲੋਕ ਸਭਾ ਤੋਂ ਬਸਪਾ ਉਮੀਦਵਾਰ ਵਜੋਂ ਐਡਵੋਕੇਟ ਰਣਜੀਤ ਕੁਮਾਰ ਦੇ ਨਾਮ ਦਾ ਐਲਾਨ ਕੀਤਾ। ਦੱਸ ਦਈਏ ਕਿ ਹੁਸ਼ਿਆਰਪੁਰ ਲੋਕ ਸਭਾ ਸੀਟ ਅਨੁਸੂਚਿਤ ਜਾਤੀ ਲਈ ਰਾਖਵੀਂ ਹੈ। ਇਸ ਕਾਰਨ ਇਸ ਸੀਟ 'ਤੇ ਬਸਪਾ ਦਾ ਵੱਡਾ ਪ੍ਰਭਾਵ ਮੰਨਿਆ ਜਾਂਦਾ ਹੈ।

ਬਸਪਾ ਨੇ ਐਡਵੋਕੇਟ ਰਣਜੀਤ ਕੁਮਾਰ ਨੂੰ ਹੁਸ਼ਿਆਰਪੁਰ ਤੋਂ ਬਣਾਇਆ ਉਮੀਦਵਾਰ, ਪਹਿਲਾਂ ਐਲਾਨਿਆ ਉਮੀਦਵਾਰ AAP ਚ ਹੋ ਗਿਆ ਸੀ ਸ਼ਾਮਲ

ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਣਜੀਤ ਕੁਮਾਰ

Follow Us On

ਬਹੁਜਨ ਸਮਾਜ ਪਾਰਟੀ ਨੇ ਹੁਸ਼ਿਆਰਪੁਰ ਲੋਕ ਸਭਾ ਤੋਂ ਬਸਪਾ ਉਮੀਦਵਾਰ ਵਜੋਂ ਐਡਵੋਕੇਟ ਰਣਜੀਤ ਕੁਮਾਰ ਦੇ ਨਾਂ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਐਲਾਨੇ ਗਏ ਉਮੀਦਵਾਰ ਰਾਕੇਸ਼ ਸੋਮਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਇਹ ਐਲਾਨ ਪਾਰਟੀ ਦੇ ਕੇਂਦਰੀ ਕਨਵੀਨਰ ਪੰਜਾਬ ਚੰਡੀਗੜ੍ਹ ਹਰਿਆਣਾ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਕੀਤਾ।

BSP ਛੱਡ ਆਪ ‘ਚ ਸ਼ਾਮਲ ਹੋਏ ਸੀ ਪਹਿਲੇ ਉਮੀਦਵਾਰ

ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ ਦੇ ਹੁਸ਼ਿਆਰਪੁਰ ਤੋਂ ਪਹਿਲਾਂ ਐਲਾਨੇ ਗਏ ਉਮਦੀਵਾਰ ਰਾਕੇਸ਼ ਸੋਮਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਸੀਐਮ ਮਾਨ ਨੇ ਖੁਦ ਰਾਕੇਸ਼ ਸੋਮਨ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਸੀ। ਇਸ ਦੌਰਾਨ ਰਾਕੇਸ਼ ਸੋਮਨ ਨੇ ਕਿਹਾ ਸੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਦਲਿਤਾਂ ਲਈ ਚੰਗੇ ਕੰਮ ਕਰ ਰਹੀ ਹੈ। ਜਿਸ ਕਾਰਨ ਉਨ੍ਹਾਂ ਨੇ ਆਪ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਸੀ।

ਕਾਂਗਰਸ ਛੱਡ ਆਪ ‘ਚ ਸ਼ਾਮਲ ਹੋਏ ਸਨ ਚੱਬੇਵਾਲ

ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਰਾਜ ਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਸੀਟ ਤੋਂ ਆਪ ਦੇ ਉਮੀਦਵਾਰ ਹਨ। ਦੱਸ ਦਈਏ ਕਿ ਹੁਸ਼ਿਆਰਪੁਰ ਲੋਕ ਸਭਾ ਸੀਟ ਅਨੁਸੂਚਿਤ ਜਾਤੀ ਲਈ ਰਾਖਵੀਂ ਹੈ। ਇਸ ਕਾਰਨ ਇਸ ਸੀਟ ‘ਤੇ ਬਸਪਾ ਦਾ ਵੱਡਾ ਪ੍ਰਭਾਵ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ: ਪੰਜਾਬ BSP ਨੂੰ ਲੱਗਿਆ ਝਟਕਾ, ਹੁਸ਼ਿਆਰਪੁਰ ਤੋਂ ਉਮੀਦਵਾਰ AAP ਚ ਸ਼ਾਮਲ

ਨਵਾਂਸ਼ਹਿਰ ਵਿੱਚ ਮਾਇਆਵਤੀ ਦੀ ਰੈਲੀ

ਦੱਸ ਦਈਏ ਕਿ ਬਹੁਜਨ ਪਾਰਟੀ ਵੱਲੋਂ 24 ਮਈ ਨੂੰ ਸੂਬਾ ਪੱਧਰੀ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਰੈਲੀ ਵਿੱਚ ਬਸਪਾ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਜਨਤਾ ਨੂੰ ਸੰਬੋਧਨ ਕਰਨਗੇ।