Lok Sabha Elections 2024: ਬਸਪਾ ਨੇ ਗੁਰਦਾਸਪੁਰ ਤੇ ਫਰੀਦਕੋਟ ‘ਤੇ ਐਲਾਨੇ ਉਮੀਦਵਾਰ, ਜਾਣੋ ਕਿਸ ਨੂੰ ਮਿਲੀ ਟਿਕਟਾਂ
ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜੀਨੀਅਰ ਰਾਜਕੁਮਾਰ ਬਸਪਾ ਦੇ ਉਮੀਦਵਾਰ ਹੋਣਗੇ। ਬਹੁਜਨ ਸਮਾਜ ਪਾਰਟੀਨੇ ਪੰਜਾਬ ਦੀਆਂ ਦੋ ਹੋਰ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। BSP ਦੇ ਕੇਂਦਰੀ ਕਨਵੀਨਰ ਵਿਪੁਲ ਕੁਮਾਰ ਨੇ ਲੋਕ ਸਭਾ ਚੋਣਾਂ ਦੇ ਉਮਦੀਵਾਰਾਂ ਵੱਲੋਂ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਜਲਦ ਬਾਕੀ ਉਮਦੀਵਾਰਾਂ ਦਾ ਐਲਾਨ ਕੀਤਾ ਜਾਵੇਗਾ।
ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਦੀਆਂ ਦੋ ਹੋਰ ਸੀਟਾਂ ਦਾ ਐਲਾਨ ਕੀਤਾ ਗਿਆ ਹੈ। ਗੁਰਬਖਸ਼ ਸਿੰਘ ਚੌਹਾਨ ਨੂੰ ਫਰੀਦਕੋਟ ਲੋਕ ਸਭਾ ਸੀਟ ਤੋਂ ਸਿਆਸੀ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉੱਥੇ ਹੀ ਇੰਜਨੀਅਰ ਰਾਜਕੁਮਾਰ ਨੂੰ ਗੁਰਦਾਸਪੁਰ ਲੋਕ ਸਭਾ ਸੀਟ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਦੱਸ ਦਈਏ ਕਿ ਇਨ੍ਹਾਂ ਦੋਵਾਂ ਸੀਟਾਂ ‘ਤੇ ਮੁਕਾਬਲਾ ਕਾਫੀ ਕਰੜਾ ਹੋਵੇਗਾ।
ਬਹੁਜਨ ਸਮਾਜ ਪਾਰਟੀ ਦੇ ਕੇਂਦਰੀ ਕਨਵੀਨਰ ਵਿਪੁਲ ਕੁਮਾਰ ਨੇ ਆਪਣੇ ਇੱਕ ਬਿਆਨ ਵਿੱਚ ਕਿਹਾ ਮਾਇਆਵਤੀ ਸਾਰੇ ਉਮੀਦਵਾਰਾਂ ਦੇ ਪੈਨਲ ‘ਤੇ ਅੰਤਿਮ ਫੈਸਲਾ ਲੈ ਰਹੇ ਹਨ। ਪੰਜਾਬ ਦੀਆਂ ਬਾਕੀ ਸੀਟਾਂ ਤੇ ਜਲਦ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਨੇ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਗੁਰਬਖਸ਼ ਸਿੰਘ ਚੌਹਾਨ ਫਰੀਦਕੋਟ ਤੋਂ ਮੌਜੂਦਾ ਜ਼ਿਲ੍ਹਾ ਪ੍ਰਧਾਨ ਵੀ ਹਨ। ਉਹ ਕਾਫੀ ਲੰਮੇ ਸਮੇਂ ਤੋਂ ਬਸਪਾ ਲਈ ਸੇਵਾ ਨਿਭਾ ਰਹੇ ਹਨ।
ਇਹ ਵੀ ਪੜ੍ਹੋ: ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਬਣੇ ਫਿਰੋਜ਼ਪੁਰ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ, 2 ਦਿਨ ਪਹਿਲਾਂ ਹੀ ਹੋਏ ਸੀ ਸ਼ਾਮਿਲ
ਉਨ੍ਹਾਂ ਨੇ ਕਿਹਾ ਕਿ ਇੰਜੀਨੀਅਰ ਰਾਜਕੁਮਾਰ ਜਿਨ੍ਹਾਂ ਨੂੰ ਪਾਰਟੀ ਨੇ ਗੁਰਦਾਸਪੁਰ ਤੋਂ ਉਮੀਦਵਾਰ ਐਲਨਿਆ ਹੈ। ਉਹ ਆਲ ਇੰਡੀਆ ਮਹਾਸ਼ਾ ਏਕਤਾ ਮੰਚ ਦੇ ਪ੍ਰਧਾਨ ਹਨ। ਉਨ੍ਹਾਂ ਨੇ ਕਿਹਾ ਕਿ ਕਾਂਸ਼ੀ ਰਾਮ ਜੀ ਦੇ ਸਮੇਂ ਮਹਾਸ਼ਾ ਸਮਾਜ ਦੇ ਧਰਮ ਚੰਦ ਨੇ 1985, 1989, 1992 ਅਤੇ 1996 ਦੀਆਂ ਲੋਕ ਸਭਾ ਚੋਣਾਂ ਵਿੱਚ ਗੁਰਦਾਸਪੁਰ ਤੋਂ ਚਾਰ ਵਾਰ ਲੋਕ ਸਭਾ ਚੋਣ ਲੜੀ ਅਤੇ 30 ਸਾਲਾਂ ਬਾਅਦ ਮਹਾਸ਼ਾ ਸਮਾਜ ਨੂੰ ਲਾਮਬੰਦ ਕਰਨ ਲਈ ਬਹੁਜਨ ਸਮਾਜ ਪਾਰਟੀ ਨੇ ਟਿਕਟ ਦਿੱਤੀ |
ਦੱਸ ਦਈਏ ਕਿ ਹੁਣ ਤੱਕ ਬਸਪਾ ਨੇ ਕੁੱਲ ਸੱਤ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸੰਗਰੂਰ ਤੋਂ ਡਾਕਟਰ ਮੱਖਣ ਸਿੰਘ ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁਮਨ, ਪਟਿਆਲਾ ਤੋਂ ਜਗਜੀਤ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ ਅਤੇ ਜਲੰਧਰ ਤੋਂ ਬਲਵਿੰਦਰ ਕੁਮਾਰ ਨੂੰ ਸਿਆਸੀ ਅਖਾੜੇ ਵਿੱਚ ਉਤਾਰਿਆ ਗਿਆ ਹੈ।