ਰਾਜ ਕੁਮਾਰ ਚੱਬੇਵਾਲ

ਰਾਜ ਕੁਮਾਰ ਚੱਬੇਵਾਲ
HOSHIARPUR AAPAAP
Won 303859

ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰਾਂ ਵਿੱਚ ਇੱਕ ਨਾਮ ਹੈ ਡਾ. ਰਾਜ ਕੁਮਾਰ ਚੱਬੇਵਾਲ ਦਾ। ਪਾਰਟੀ ਵੱਲੋਂ ਡਾ. ਚੱਬੇਵਾਲ ਨੂੰ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਹ ਪਹਿਲੀ ਵਾਰ ਹੋਵੇਗਾ ਜੋ ਰਾਜ ਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ਦੇ ਨਿਸ਼ਾਨ ‘ਤੇ ਚੋਣ ਲੜਦੇ ਨਜ਼ਰ ਆਉਣਗੇ। ਕਿਉਂਕਿ ਕੁੱਝ ਕੁ ਹਫ਼ਤੇ ਪਹਿਲਾਂ ਤੱਕ ਚੱਬੇਵਾਲ ਕਾਂਗਰਸ ਦੇ ਵਿਧਾਇਕ ਸਨ ਅਤੇ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਚੱਬੇਵਾਲ ਤੋਂ ਚੋਣ ਜਿੱਤਕੇ ਸਦਨ ਵਿੱਚ ਪਹੁੰਚੇ ਸਨ। 

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਤੋਂ ਬਾਅਦ ਚੱਬੇਵਾਲ ਨੇ ਕਾਂਗਰਸ ਦਾ ਹੱਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹ ਲਿਆ ਸੀ। ਜਿਸਤੋਂ ਬਾਅਦ ਆਪ ਨੇ ਉਹਨਾਂ ‘ਤੇ ਭਰੋਸਾ ਜਤਾਉਂਦਿਆਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਆਓ ਇੱਕ ਝਾਤ ਮਾਰਦੇ ਹਾਂ ਚੱਬੇਵਾਲ ਦੇ ਸਿਆਸੀ ਸਫ਼ਰ ‘ਤੇ...

ਰਾਜ ਕੁਮਾਰ ਚੱਬੇਵਾਲ ਦਾ ਸਿਆਸੀ ਸਫ਼ਰ

ਰਾਜਕੁਮਾਰ ਚੱਬੇਵਾਲ ਹੁਸ਼ਿਆਰਪੁਰ ਦੇ ਪਿੰਡ ਮਾਂਝੀ ਦੇ ਰਹਿਣ ਵਾਲੇ ਹਨ। ਉਹਨਾਂ ਨੇ 2017 ਵਿੱਚ ਪਹਿਲੀ ਵਾਰ ਚੋਣ ਲੜੀ ਅਤੇ ਕਾਂਗਰਸ ਦੀ ਟਿਕਟ ‘ਤੇ ਜਿੱਤਕੇ ਵਿਧਾਨ ਸਭਾ ਪਹੁੰਚੇ। 2017 ਵਿੱਚ ਕਾਂਗਰਸ ਦੀ ਸਰਕਾਰ ਬਣੀ ਸੀ। ਇਸ ਤੋਂ ਬਾਅਦ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਮੁੜ ਚੱਬੇਵਾਲ ‘ਤੇ ਵਿਸ਼ਵਾਸ ਜਤਾਇਆ। ਚੱਬੇਵਾਲ ਵੀ ਪਾਰਟੀ ਦੀਆਂ ਉਮੀਦਾਂ ‘ਤੇ ਖਰੇ ਉਤਰੇ। ਉਹਨਾਂ ਨੂੰ 47,375 ਵੋਟਾਂ ਮਿਲੀਆਂ ਜਦੋਂਕਿ ਉਹਨਾਂ ਦੀ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 39,729 ਵੋਟਾਂ ਮਿਲੀਆਂ। ਚੱਬੇਵਾਲ ਜਿੱਤਕੇ ਵਿਧਾਨ ਸਭਾ ਪੁੱਜੇ। ਇਸ ਜਿੱਤ ਦਾ ਇਨਾਮ ਵੀ ਪਾਰਟੀ ਨੇ ਉਹਨਾਂ ਨੂੰ ਦਿੱਤਾ। ਚੱਬੇਵਾਲ ਨੂੰ ਸਦਨ ਵਿੱਚ ਵਿਰੋਧੀ ਧਿਰ ਦਾ ਉੱਪ ਨੇਤਾ ਬਣਾ ਦਿੱਤਾ ਗਿਆ। ਬਜਟ ਇਜਲਾਸ ਵਿੱਚ ਆਪ ਸਰਕਾਰ ਦਾ ਤਿੱਖਾ ਵਿਰੋਧ ਕਰਨ ਕਾਰਨ ਉਹ ਸੁਰਖੀਆਂ ਵਿੱਚ ਆਏ।

ਇਸ ਤੋਂ ਬਾਅਦ 15 ਮਾਰਚ 2024 ਨੂੰ ਉਹਨਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਹੁਣ ਆਮ ਆਦਮੀ ਪਾਰਟੀ ਨੇ ਉਹਨਾਂ ਨੂੰ ਲੋਕ ਸਭਾ ਲਈ ਉਮੀਦਵਾਰ ਬਣਾਇਆ ਹੈ। 

ਚੱਬੇਵਾਲ ਨੂੰ ਕਿੰਨਾ ਕੁ 'ਹੁਸ਼ਿਆਰ' ਰਹਿਣ ਦੀ ਲੋੜ

ਜੇਕਰ ਅੰਕੜਿਆਂ ਦੀ ਗੱਲ ਕਰੀਏ ਤਾਂ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਹੁਸ਼ਿਆਰਪੁਰ ਦੀ ਸੀਟ ਭਾਜਪਾ ਨੇ ਜਿੱਤੀ ਸੀ। ਐਥੋਂ ਸੋਮ ਪ੍ਰਕਾਸ਼ ਜਿੱਤ ਕੇ ਲੋਕ ਸਭਾ ਪਹੁੰਚ ਸਨ ਅਤੇ ਮੋਦੀ ਸਰਕਾਰ ਨੇ ਉਹਨਾਂ ਨੂੰ ਕੇਂਦਰ ਸਰਕਾਰ ਵਿੱਚ ਮੰਤਰੀ ਵੀ ਬਣਾਇਆ ਸੀ। ਸੋਮ ਪ੍ਰਕਾਸ਼ ਨੂੰ 4 ਲੱਖ 16 ਹਜ਼ਾਰ ਦੇ ਕਰੀਬ ਵੋਟਾਂ ਮਿਲੀਆਂ ਜਦੋਂਕਿ ਡਾ. ਰਾਜਕੁਮਾਰ ਚੱਬੇਵਾਲ (ਉਦੋਂ ਕਾਂਗਰਸ ਦੇ ਉਮੀਦਵਾਰ) ਨੂੰ 3 ਲੱਖ 69 ਹਜ਼ਾਰ ਵੋਟਾਂ ਮਿਲੀਆਂ ਸਨ ਜਦੋਂਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਵਜੋਤ ਸਿੰਘ ਨੂੰ ਮਹਿਜ਼ 44 ਹਜ਼ਾਰ ਵੋਟਾਂ ਹੀ ਮਿਲੀਆਂ ਸਨ। ਉਸ ਵੇਲੇ ਆਮ ਆਦਮੀ ਪਾਰਟੀ ਨੂੰ ਕੁੱਲ ਵੋਟਾਂ ਦਾ ਮਹਿਜ਼ 4 ਫੀਸਦ ਹਿੱਸਾ ਹੀ ਮਿਲਿਆ ਸੀ। 

ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਪ੍ਰਦਰਸ਼ਨ ਵਿੱਚ ਕਾਫੀ ਸੁਧਾਰ ਕੀਤਾ। ਇਨ੍ਹਾਂ ਚੌਣਾਂ ਦੌਰਾਨ ਪਾਰਟੀ ਨੂੰ 3 ਲੱਖ 77 ਹਜ਼ਾਰ ਵੋਟਾਂ ਮਿਲੀਆਂ ਜੋ ਕੁੱਲ ਵੋਟਾਂ ਦਾ 33.9 ਫੀਸਦ ਸੀ। ਜਦੋਂਕਿ ਕਾਂਗਰਸ ਨੂੰ 29.2 ਫੀਸਦ ਵੋਟਾਂ ਭਾਵ 3 ਲੱਖ 25 ਹਜ਼ਾਰ ਵੋਟਾਂ ਹੀ ਮਿਲੀਆਂ। 

ਚੱਬੇਵਾਲ ਨੂੰ ਕਿੰਨਾ ਫਾਇਦਾ ਕਿੰਨਾ ਨੁਕਸਾਨ ?

2024 ਦੀਆਂ ਲੋਕ ਸਭਾ ਚੋਣਾਂ ਵਿੱਚ ਚੱਬੇਵਾਲ ਨੂੰ ਕਾਂਗਰਸੀ ਵਰਕਰਾਂ ਦੇ ਰੋਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਹੁਣ ਤੱਕ ਉਹਨਾਂ ਨੂੰ ਕਾਂਗਰਸ ਵਰਕਰਾਂ ਨੇ ਭਰਭੂਰ ਸਹਿਯੋਗ ਦਿੱਤਾ ਸੀ। ਪਰ ਚੱਬੇਵਾਲ ਨੇ ਉਹਨਾਂ ਦੀ ਪਰਵਾਹ ਨਾ ਕਰਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹ ਲਿਆ। ਪਰ ਦੂਜੇ ਪਾਸੇ ਆਮ ਆਦਮੀ ਪਾਰਟੀ ਇਹਨਾਂ ਚੋਣਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਚਿਹਰੇ ‘ਤੇ ਚੋਣ ਮੈਦਾਨ ਵਿੱਚ ਉਤਰ ਰਹੀ ਹੈ। ਜਿਸ ਕਰਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਸਾਥ ਚੱਬੇਵਾਲ ਨੂੰ ਮਿਲ ਸਕਦਾ ਹੈ। ਬੇਸ਼ੱਕ ਉਹ ਚੱਬੇਵਾਲ ਦੇ ਨਾਮ ਤੇ ਨਾ ਸਹੀ ਪਰ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ‘ਤੇ ਜ਼ਰੂਰ ਮਿਲੇਗਾ। ਕਿਉਂਕਿ ਮੁੱਖ ਮੰਤਰੀ ਲਗਾਤਾਰ ਦਾਅਵਾ ਕਰ ਰਹੇ ਹਨ ਕਿ ਉਹ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 2 ਸਾਲਾਂ ਵਿੱਚ ਕੀਤੇ ਕੰਮਾਂ ਨੂੰ ਲੋਕਾਂ ਵਿੱਚ ਲੈਕੇ ਜਾਣਗੇ ਅਤੇ ਵੋਟਾਂ ਮੰਗਣਗੇ।

ਨਾਮDr Raj Kumar Chabbewal ਉਮਰ54 ਸਾਲ ਲਿੰਗ ਨਰ ਲੋਕ ਸਭਾ ਹਲਕਾ HOSHIARPUR
ਅਪਰਾਧਿਕ ਮਾਮਲੇ No ਕੁੱਲ ਸੰਪਤੀਆਂ ₹ 20.8Crore ਕੁੱਲ ਦੇਣਦਾਰੀ ₹ 8.4Crore ਵਿੱਦਿਅਕ ਯੋਗਤਾPost Graduate
All the information available on this page has been provided by Association for Democratic Reforms (ADR) | MyNeta and sourced from election affidavits available in the public domain of Election Commission of India ADRMy Neta
ਚੋਣ ਵੀਡੀਓ
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ
ਜਰਮਨੀ ਵਿੱਚ ਮੀਡੀਆ ਦੇ ਇਤਿਹਾਸ ਵਿੱਚ ਗਲੋਬਲ ਸਮਿਟ ਦੀ ਇਤਿਹਾਸਕ ਸ਼ੁਰੂਆਤ: ਸਿੰਧੀਆ
ਜਰਮਨੀ ਵਿੱਚ ਮੀਡੀਆ ਦੇ ਇਤਿਹਾਸ ਵਿੱਚ ਗਲੋਬਲ ਸਮਿਟ ਦੀ ਇਤਿਹਾਸਕ ਸ਼ੁਰੂਆਤ: ਸਿੰਧੀਆ
ਜਰਮਨ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਭਾਰਤੀ ਰਾਜਦੂਤ ਅਜੀਤ ਗੁਪਤਾ ਨੇ ਸੰਮੇਲਨ ਵਿੱਚ ਕਿਹਾ
ਜਰਮਨ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਭਾਰਤੀ ਰਾਜਦੂਤ ਅਜੀਤ ਗੁਪਤਾ ਨੇ ਸੰਮੇਲਨ ਵਿੱਚ ਕਿਹਾ
ਅੱਜ ਦਾ ਭਾਰਤ ਵੱਖਰਾ, ਗਲੋਬਲ ਸਮਿਟ ਵਿੱਚ ਬੋਲੇ ਮਾਈ ਹੋਮ ਗਰੁੱਪ ਦੇ ਵਾਈਸ ਚੇਅਰਮੈਨ ਰਾਮੂ ਰਾਓ ਜੁਪੱਲੀ
ਅੱਜ ਦਾ ਭਾਰਤ ਵੱਖਰਾ, ਗਲੋਬਲ ਸਮਿਟ ਵਿੱਚ ਬੋਲੇ ਮਾਈ ਹੋਮ ਗਰੁੱਪ ਦੇ ਵਾਈਸ ਚੇਅਰਮੈਨ ਰਾਮੂ ਰਾਓ ਜੁਪੱਲੀ
ਭਾਰਤ-ਜਰਮਨੀ ਦੋਸਤੀ ਦਾ ਇਹ ਇਤਿਹਾਸਕ ਪਲ... ਨਿਊਜ਼9 ਗਲੋਬਲ ਸੰਮੇਲਨ 'ਚ ਬੋਲੇ ਜਰਮਨ ਮੰਤਰੀ ਫਲੋਰੀਅਨ ਹੈਸਲਰ
ਭਾਰਤ-ਜਰਮਨੀ ਦੋਸਤੀ ਦਾ ਇਹ ਇਤਿਹਾਸਕ ਪਲ... ਨਿਊਜ਼9 ਗਲੋਬਲ ਸੰਮੇਲਨ 'ਚ ਬੋਲੇ ਜਰਮਨ ਮੰਤਰੀ ਫਲੋਰੀਅਨ ਹੈਸਲਰ
ਭਾਰਤ-ਜਰਮਨੀ ਵਿੱਚ ਬੇਅੰਤ ਸੰਭਾਵਨਾਵਾਂ... VfB ਸਟਟਗਾਰਟ ਦੇ ਸੀਐਮਓ ਰੀਵੇਨ ਕੈਸਪਰ ਨੇ ਗਲੋਬਲ ਸਮਿਟ ਵਿੱਚ ਕਹੀ ਇਹ ਗੱਲ
ਭਾਰਤ-ਜਰਮਨੀ ਵਿੱਚ ਬੇਅੰਤ ਸੰਭਾਵਨਾਵਾਂ... VfB ਸਟਟਗਾਰਟ ਦੇ ਸੀਐਮਓ ਰੀਵੇਨ ਕੈਸਪਰ ਨੇ ਗਲੋਬਲ ਸਮਿਟ ਵਿੱਚ ਕਹੀ ਇਹ ਗੱਲ
News9 Global Summit: Tv9 ਨੈੱਟਵਰਕ ਨੂੰ ਸਟਟਗਾਰਟ ਵਿੱਚ ਸੱਦਾ ਦੇਣ ਲਈ ਜਰਮਨੀ ਦਾ ਧੰਨਵਾਦ: MD ਅਤੇ CEO ਬਰੁਣ ਦਾਸ
News9 Global Summit: Tv9 ਨੈੱਟਵਰਕ ਨੂੰ ਸਟਟਗਾਰਟ ਵਿੱਚ ਸੱਦਾ ਦੇਣ ਲਈ ਜਰਮਨੀ ਦਾ ਧੰਨਵਾਦ: MD ਅਤੇ CEO ਬਰੁਣ ਦਾਸ
ਜਰਮਨੀ 'ਚ ਲਹਿਰਾਇਆ ਗਿਆ ਤਿਰੰਗਾ, ਰਾਸ਼ਟਰੀ ਗੀਤ ਨਾਲ ਸ਼ੁਰੂ ਹੋਇਆ ਨਿਊਜ਼9 ਗਲੋਬਲ ਸਮਿਟ
ਜਰਮਨੀ 'ਚ ਲਹਿਰਾਇਆ ਗਿਆ ਤਿਰੰਗਾ, ਰਾਸ਼ਟਰੀ ਗੀਤ ਨਾਲ ਸ਼ੁਰੂ ਹੋਇਆ ਨਿਊਜ਼9 ਗਲੋਬਲ ਸਮਿਟ