ਪ੍ਰੇਮ ਸਿੰਘ ਚੰਦੂਮਾਜਰਾ
ਪੰਜਾਬ ਦੀ ਪੰਥਕ ਸੀਟ ਮੰਨੀ ਜਾਂਦੀ ਸ਼੍ਰੀ ਅਨੰਦਪੁਰ ਸਾਹਿਬ ਦੀ ਲੋਕ ਸਭਾ ਸੀਟ ‘ਤੇ ਪਾਰਟੀ ਨੇ ਮੁੜ ਪ੍ਰੇਮ ਸਿੰਘ ਚੰਦੂਮਾਜਰਾ ਨੇ ਦਾਅ ਖੇਡਿਆ ਹੈ। ਚੰਦੂਮਾਜਰਾ ਇਸ ਸੀਟ ਤੋਂ ਪਹਿਲਾਂ ਵੀ ਸਾਂਸਦ ਰਹੇ ਹਨ ਅਤੇ ਪਿਛਲੀ ਚੋਣਾਂ ਵਿੱਚ ਉਹਨਾਂ ਨੂੰ ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਰ ਇਸ ਵਾਰ ਕਾਂਗਰਸ ਨੇ ਮਨੀਸ਼ ਤਿਵਾੜੀ ਦੀ ਸੀਟ ਬਦਲਕੇ ਚੰਡੀਗੜ੍ਹ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।
ਪ੍ਰੇਮ ਸਿੰਘ ਚੰਦੂਮਾਜਰਾ ਦਾ ਸਫ਼ਰ
1 ਜਨਵਰੀ 1950 ਨੂੰ ਜਨਮੇ ਪ੍ਰੇਮ ਸਿੰਘ ਚੰਦੂਮਾਜਰਾ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸੀਨੀਅਰ ਆਗੂ ਹਨ। ਉਹ ਆਨੰਦਪੁਰ ਸਾਹਿਬ ਅਤੇ ਪਟਿਆਲਾ ਤੋਂ ਤਿੰਨ ਵਾਰ ਲੋਕ ਸਭਾ ਲਈ ਸੰਸਦ ਮੈਂਬਰ ਚੁਣੇ ਗਏ ਹਨ। ਉਹ 11ਵੀਂ, 12ਵੀਂ ਅਤੇ 16ਵੀਂ ਲੋਕ ਸਭਾ ਵਿੱਚ ਸੰਸਦ ਮੈਂਬਰ ਰਹੇ।
2014 ਦੀਆਂ ਲੋਕ ਸਭਾ ਚੋਣਾਂ ਵਿੱਚ ਉਹਨਾਂ ਨੂੰ 3 ਲੱਖ 47 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ ਸਨ। ਜਦੋਂਕਿ ਉਹਨਾਂ ਨੂੰ ਵਿਰੋਧੀ ਉਮੀਦਵਾਰ ਅੰਬਿਕਾ ਸੋਨੀ ਨੂੰ 3 ਲੱਖ 32 ਹਜ਼ਾਰ ਵੋਟਾਂ ਮਿਲੀਆਂ ਸਨ। ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੀ ਸਿੱਖਿਆ ਪੰਜਾਬ ਯੂਨੀਵਰਸਿਟੀ ਤੋਂ ਪ੍ਰਾਪਤ ਕੀਤੀ। ਉਹਨਾਂ ਅਰਥ ਸ਼ਾਸਤਰ ਅਤੇ ਰਾਜਨੀਤੀ ਸ਼ਾਸਤਰ ਵਿੱਚ ਪੋਸਟ ਗ੍ਰੈਜੂਏਸ਼ਨ ਕੀਤੀ ਅਤੇ ਡੇਰਾਬੱਸੀ ਦੇ ਇੱਕ ਸਰਕਾਰੀ ਕਾਲਜ ਵਿੱਚ ਅਰਥ ਸ਼ਾਸਤਰ ਲੈਕਚਰਾਰ ਵਜੋਂ ਕੰਮ ਕਰਨਾ ਸ਼ੁਰੂ ਕੀਤਾ। ਹਾਲਾਂਕਿ ਦੋ ਸਾਲ ਦੀ ਨੌਕਰੀ ਤੋਂ ਬਾਅਦ ਜਦੋਂ ਉਨ੍ਹਾਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਅਰਥ ਸ਼ਾਸਤਰ ਵਿੱਚ ਵਿਸ਼ਾ ਮਾਹਿਰ ਬਣਨ ਦਾ ਮੌਕਾ ਮਿਲਿਆ ਤਾਂ ਉਹਨਾਂ ਨੇ ਤੁਰੰਤ ਨਵੀਂ ਨੌਕਰੀ ਜੁਆਇਨ ਕਰ ਲਿਆ।
ਪ੍ਰੇਮ ਸਿੰਘ ਵਿਦਿਆਰਥੀ ਜੀਵਨ ਦੌਰਾਨ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਰਚਰਨ ਸਿੰਘ ਲੌਂਗੋਵਾਲ ਦੇ ਸੰਪਰਕ ਵਿੱਚ ਆਏ ਅਤੇ ਉਨ੍ਹਾਂ ਦੀ ਸਲਾਹ ’ਤੇ ਸਿਆਸਤ ਵਿੱਚ ਸਰਗਰਮ ਹੋ ਗਏ। ਬਾਅਦ ਵਿੱਚ ਉਨ੍ਹਾਂ ਨੂੰ ਪੰਜਾਬ ਵਿੱਚ ਯੂਥ ਅਕਾਲੀ ਦਲ ਦਾ ਪਹਿਲਾ ਪ੍ਰਧਾਨ ਨਿਯੁਕਤ ਕੀਤਾ ਗਿਆ। ਉਨ੍ਹਾਂ ਨੇ 1985 ਵਿੱਚ ਡਕਾਲਾ ਵਿਧਾਨ ਸਭਾ ਸੀਟ ਤੋਂ ਚੋਣ ਰਾਜਨੀਤੀ ਦੀ ਸ਼ੁਰੂਆਤ ਕੀਤੀ ਅਤੇ ਜਿੱਤ ਕੇ ਵਿਧਾਇਕ ਬਣੇ। ਇਸ ਤੋਂ ਬਾਅਦ ਸੁਰਜੀਤ ਸਿੰਘ ਬਰਨਾਲਾ ਸਰਕਾਰ ਵਿੱਚ ਕੈਬਨਿਟ ਮੰਤਰੀ ਬਣੇ। ਇਸ ਤੋਂ ਬਾਅਦ ਚੰਦੂਮਾਜਰਾ ਨੇ 1996 ਵਿੱਚ ਸੰਤ ਰਾਮ ਸਿੰਗਲਾ ਨੂੰ ਹਰਾ ਕੇ ਗਿਆਰਵੀਂ ਲੋਕ ਸਭਾ ਲਈ ਚੁਣੇ ਗਏ। 1998 ਵਿੱਚ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਹਰਾ ਕੇ ਚੰਦੂਮਾਜਰਾ ਬਾਰ੍ਹਵੀਂ ਲੋਕ ਸਭਾ ਲਈ ਚੁਣੇ ਗਏ ਸਨ। ਫਿਰ 2014 ਵਿੱਚ ਉਹ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਆਨੰਦਪੁਰ ਸਾਹਿਬ ਤੋਂ ਚੋਣ ਲੜ ਕੇ ਸਾਂਸਦ ਬਣੇ।