ਚੰਡੀਗੜ੍ਹ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ 'ਤੇ ਹਮਲਾ, ਚੋਣ ਪ੍ਰਚਾਰ ਦੌਰਾਨ ਪਿੰਡ ਬਹਿਲਾਣਾ 'ਚ ਹੋਈ ਕੁੱਟਮਾਰ | Chandigarh Independent Candidate Pushpendra Singh Lovely Know in Punjabi Punjabi news - TV9 Punjabi

ਚੰਡੀਗੜ੍ਹ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ‘ਤੇ ਹਮਲਾ, ਚੋਣ ਪ੍ਰਚਾਰ ਦੌਰਾਨ ਪਿੰਡ ਬਹਿਲਾਣਾ ‘ਚ ਹੋਈ ਕੁੱਟਮਾਰ

Updated On: 

17 May 2024 19:00 PM

ਪੁਸ਼ਪੇਂਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਭੈਣ ਨਾਲ ਇਕੱਲੇ ਚੋਣ ਪ੍ਰਚਾਰ ਕਰ ਰਿਹਾ ਸੀ। ਉਨ੍ਹਾਂ ਨਾਲ ਪਿੰਡ ਬਹਿਲਾਣਾ ਵਿੱਚ ਕੁੱਟਮਾਰ ਕੀਤੀ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਦੇਰ ਰਾਤ ਚੋਣ ਪ੍ਰਚਾਰ ਕਰ ਰਹੇ ਸਨ। ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਹੈ। ਪਰ ਹੈਲੋ ਮਾਜਰਾ ਚੌਕੀ ਦੇ ਇੰਚਾਰਜ ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜਿਹੇ ਕਿਸੇ ਮਾਮਲੇ ਦੀ ਜਾਣਕਾਰੀ ਨਹੀਂ ਹੈ। ਜੇਕਰ ਅਜਿਹਾ ਕੁਝ ਹੁੰਦਾ ਹੈ ਤਾਂ ਉਹ ਇਸ ਦਾ ਪਤਾ ਲਗਾ ਕੇ ਬਣਦੀ ਕਾਰਵਾਈ ਕਰਨਗੇ।

ਚੰਡੀਗੜ੍ਹ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਤੇ ਹਮਲਾ, ਚੋਣ ਪ੍ਰਚਾਰ ਦੌਰਾਨ ਪਿੰਡ ਬਹਿਲਾਣਾ ਚ ਹੋਈ ਕੁੱਟਮਾਰ

(Photo Credit- Social Media)

Follow Us On

ਚੰਡੀਗੜ੍ਹ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਪੁਸ਼ਪਿੰਦਰ ਸਿੰਘ ਨਾਲ ਪਿੰਡ ਬਹਿਲਾਣਾ ਵਿੱਚ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੁਸ਼ਪੇਂਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਦੇਰ ਰਾਤ ਚੋਣ ਪ੍ਰਚਾਰ ਕਰ ਰਹੇ ਸਨ। ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਹੈ। ਪਰ ਹੈਲੋ ਮਾਜਰਾ ਚੌਕੀ ਦੇ ਇੰਚਾਰਜ ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜਿਹੇ ਕਿਸੇ ਮਾਮਲੇ ਦੀ ਜਾਣਕਾਰੀ ਨਹੀਂ ਹੈ। ਜੇਕਰ ਅਜਿਹਾ ਕੁਝ ਹੁੰਦਾ ਹੈ ਤਾਂ ਉਹ ਇਸ ਦਾ ਪਤਾ ਲਗਾ ਕੇ ਬਣਦੀ ਕਾਰਵਾਈ ਕਰਨਗੇ।

ਪੁਲਿਸ ਮੁਲਾਜ਼ਮ ਨੂੰ ਭੇਜ ਦਿੱਤਾ ਸੀ ਘਰ

ਇਸ ਮਾਮਲੇ ਵਿੱਚ ਪੁਸ਼ਪੇਂਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਭੈਣ ਨਾਲ ਇਕੱਲੇ ਚੋਣ ਪ੍ਰਚਾਰ ਕਰ ਰਿਹਾ ਸੀ। ਉਨ੍ਹਾਂ ਕੋਲ ਚੰਡੀਗੜ੍ਹ ਲਈ ਕਈ ਯੋਜਨਾਵਾਂ ਹਨ ਅਤੇ ਉਹ ਪੈਂਫਲਟ ਦੇ ਰੂਪ ਵਿੱਚ ਆਪਣਾ ਚੋਣ ਮਨੋਰਥ ਪੱਤਰ ਲੋਕਾਂ ਤੱਕ ਪਹੁੰਚਾ ਰਹੇ ਹਨ। ਕੱਲ੍ਹ ਰਾਤ 8 ਵਜੇ ਉਨ੍ਹਾਂ ਨੇ ਆਪਣੇ ਨਿੱਜੀ ਸੁਰੱਖਿਆ ਅਧਿਕਾਰੀ ਨੂੰ ਡਿਊਟੀ ਤੋਂ ਫਾਰਗ ਕਰਕੇ ਵਾਪਸ ਘਰ ਭੇਜ ਦਿੱਤਾ।

ਇਸ ਤੋਂ ਬਾਅਦ ਉਹ ਇਕੱਲੇ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਐਕਟਿਵਾ ਸਵਾਰ ਨੌਜਵਾਨ ਨੂੰ ਆਪਣਾ ਮੈਨੀਫੈਸਟੋ ਦਿੱਤਾ। ਇਸ ਦੌਰਾਨ ਇੱਕ ਸ਼ਰਾਬੀ ਨੌਜਵਾਨ ਉਥੇ ਆ ਗਿਆ। ਐਕਟਿਵਾ ਸਵਾਰ ਨੇ ਨੌਜਵਾਨ ਨੂੰ ਕੁਝ ਕਿਹਾ ਤਾਂ ਨੌਜਵਾਨ ਨੇ ਉਸ ‘ਤੇ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ: Good News: ਚੰਡੀਗੜ੍ਹ ਚ ਚੋਣਾਂ ਤੋਂ ਬਾਅਦ ਬੰਪਰ ਭਰਤੀ: ਹਾਈਕੋਰਟ ਨੇ ਦਿੱਤਾ 6 ਮਹੀਨੇ ਦਾ ਸਮਾਂ, ਕਈ ਵਿਭਾਗਾਂ ਚ ਨਿਕਲਣਗੀਆਂ ਖਾਲੀ ਅਸਾਮੀਆਂ

ਇੱਕ ਸਿਆਸੀ ਪਾਰਟੀ ਦੀ ਸਾਜ਼ਿਸ਼

ਉਨ੍ਹਾਂ ਦਾ ਕਹਿਣਾ ਹੈ ਕਿ ਉਸ ‘ਤੇ ਹਮਲਾ ਕਿਸੇ ਸਿਆਸੀ ਪਾਰਟੀ ਦੀ ਸਾਜ਼ਿਸ਼ ਹੈ। ਇਹ ਸਿਆਸੀ ਪਾਰਟੀਆਂ ਇਸ ਤਰ੍ਹਾਂ ਆਜ਼ਾਦ ਉਮੀਦਵਾਰ ਨੂੰ ਡਰਾ ਧਮਕਾ ਕੇ ਨਾਮਜ਼ਦਗੀ ਵਾਪਸ ਕਰਵਾਉਣਾ ਚਾਹੁੰਦੀਆਂ ਸਨ ਪਰ ਉਹ ਕਿਸੇ ਤੋਂ ਨਹੀਂ ਡਰਦਾ। ਉਹ ਹੁਣ ਵੀ ਚੋਣ ਲੜ ਰਹੇ ਹਨ ਅਤੇ ਇਸੇ ਤਰ੍ਹਾਂ ਲੋਕਾਂ ਤੱਕ ਪਹੁੰਚ ਕਰਦੇ ਰਹਿਣਗੇ। ਉਸ ਦੀ ਭੈਣ ਅਪਾਹਜ ਹੈ ਅਤੇ ਉਹ ਆਪਣੇ ਚੋਣ ਪ੍ਰਚਾਰ ਦੌਰਾਨ ਉਸ ਨਾਲ ਪ੍ਰਚਾਰ ਕਰਦੇ ਹਨ।

Exit mobile version