ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ, ਕਿਹਾ- ਸੂਬਾ ਸਰਕਾਰ ਪੈਸੇ ਦੀ ਕਰ ਰਹੀ ਦੁਰਵਰਤੋਂ
ਪੰਜਾਬ ਦੇ ਮੁੱਖ ਮੰਤਰੀ ਵੀ ਅਜਿਹੇ ਘਪਲੇ ਕਰ ਰਹੇ ਹਨ ਪਰ ਉਹ ਅਜੇ ਵੀ ਸੁਰੱਖਿਅਤ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੀਐਮ ਮਾਨ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪੈਸੇ ਦੀ ਦੁਰਵਰਤੋਂ ਕਰ ਰਹੀ ਹੈ। ਪੰਜਾਬ ਸਰਕਾਰ ਸਿਰ 80 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਚੁੱਕਾ ਹੈ ਅਤੇ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਲੁੱਟ ਕੀਤੀ ਜਾ ਰਹੀ ਹੈ।
ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਨੂੰ ਘੇਰਦੀਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੁਟਾਲੇਬਾਜ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਕੁਝ ਦਿਨਾਂ ਲਈ ਜ਼ਮਾਨਤ ਦਿੱਤੀ ਹੈ। ਪੰਜਾਬ ਵਿੱਚ ਕੇਜਰੀਵਾਲ ਦਾ ਵਿਰੋਧ ਹੋਣਾ ਚਾਹੀਦਾ ਹੈ। ਕਿਉਂਕਿ ਕੇਜਰੀਵਾਲ ਨੇ ਸ਼ਰਾਬ ਮਾਫੀਆ ਨਾਲ ਮਿਲ ਕੇ ਬਹੁਤ ਵੱਡਾ ਘਪਲਾ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਵੀ ਅਜਿਹੇ ਘਪਲੇ ਕਰ ਰਹੇ ਹਨ ਪਰ ਉਹ ਅਜੇ ਵੀ ਸੁਰੱਖਿਅਤ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੀਐਮ ਮਾਨ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪੈਸੇ ਦੀ ਦੁਰਵਰਤੋਂ ਕਰ ਰਹੀ ਹੈ। ਪੰਜਾਬ ਸਰਕਾਰ ਸਿਰ 80 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਚੁੱਕਾ ਹੈ ਅਤੇ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਲੁੱਟ ਕੀਤੀ ਜਾ ਰਹੀ ਹੈ।
ਸ਼ੀਤਲ ਅੰਗੁਰਾਲ ਨਸ਼ੇ ਦਾ ਵੱਡਾ ਕਾਰੋਬਾਰੀ- ਚੰਨੀ
ਜਲੰਧਰ ਤੋਂ ਆਮ ਆਦਮੀ ਪਾਰਟੀ ਪੱਛਮੀ ਦੀ ਵਿਧਾਇਕ ਸ਼ੀਤਲ ਅੰਗੁਰਾਲ ‘ਤੇ ਨਿਸ਼ਾਨਾ ਸਾਧਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਅਦਾਲਤ ਤੋਂ ਰਾਹਤ ਨਹੀਂ ਲੈਣਾ ਚਾਹੁੰਦੇ, ਇਸੇ ਲਈ ਸ਼ੀਤਲ ਦੇ ਵਕੀਲ ਨੇ ਜ਼ਮਾਨਤ ਦੀ ਅਰਜ਼ੀ ਵਾਪਸ ਲੈ ਲਈ ਹੈ। ਉਨ੍ਹਾਂ ਕਿਹਾ ਕਿ ਸ਼ੀਤਲ ਨਸ਼ੇ ਦਾ ਵੱਡਾ ਕਾਰੋਬਾਰੀ ਹੈ ਅਤੇ ਬੀਜੇਪੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨਾਲ ਮਿਲ ਕੇ ਕਾਲਾ ਧੰਦਾ ਕਰ ਰਿਹਾ ਹੈ, ਸ਼ੀਤਲ ਅੰਗੁਰਾਲ ਖਿਲਾਫ 19 ਕੇਸ ਦਰਜ ਹਨ, ਸ਼ੀਤਲ ਅੰਗੁਰਾਲ ਅਤੇ ਭਾਜਪਾ ਦੇ ਲੋਕ ਸਭਾ ਉਮੀਦਵਾਰ ਰਿੰਕੂ ਮਿਲ ਕੇ ਗਲਤ ਕੰਮ ਕਰ ਰਹੇ ਹਨ।
ਬੀਬੀ ਜਗੀਰ ਕੌਰ ਬਾਰੇ ਕੀ ਬੋਲੇ ਚੰਨੀ
ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਬੀਬੀ ਜਗੀਰ ਕੌਰ ਨੂੰ ਆਪਣੀ ਮਾਂ ਅਤੇ ਭੈਣ ਦਾ ਦਰਜਾ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬੀਬੀ ਜਗੀਰ ਕੌਰ ਨੂੰ ਮੱਥਾ ਟੇਕਿਆ ਹੈ ਅਤੇ ਕੋਈ ਗਲਤ ਕੰਮ ਨਹੀਂ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਵੀਡੀਓ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਪੰਜਾਬ ਮਹਿਲਾ ਕਮਿਸ਼ਨ ਨੂੰ ਅਜਿਹੀਆਂ ਝੂਠੀਆਂ ਸ਼ਿਕਾਇਤਾਂ ਦੇਣ ਵਾਲਿਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਪੰਜਾਬ ਚ ਕਰਨਗੇ ਚੋਣ ਪ੍ਰਚਾਰ, ਅੰਮ੍ਰਿਤਸਰ ਚ ਸੀਐਮ ਮਾਨ ਨਾਲ ਕਰਨਗੇ ਰੋਡ ਸ਼ੋਅ
ਇਹ ਵੀ ਪੜ੍ਹੋ
ਪੁੰਛ ਹਮਲੇ ਦੇ ਬਿਆਨ ‘ਤੇ ਬੋਲਣ ਤੋਂ ਕੀਤਾ ਸਾਫ ਇਨਕਾਰ
ਬੀਤੇ ਦਿਨੀਂ ਹੋਏ ਜੰਮੂ-ਕਸ਼ਮੀਰ ਦੇ ਪੁੰਛ ‘ਚ ਸ਼ਹੀਦ ਹੋਏ ਫੌਜੀ ਬਾਰੇ ਦਿੱਤੇ ਬਿਆਨ ਬਾਰੇ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਤਾਂ ਚਰਨਜੀਤ ਸਿੰਘ ਚੰਨੀ ਨੇ ਹੱਥ ਜੋੜ ਕੇ ਕੋਈ ਵੀ ਟਿੱਪਣੀ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ।