ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੂਰਤ ਤੋਂ ਬਾਅਦ ਇੰਦੌਰ ‘ਚ ਵੀ ਕਾਂਗਰਸ ਨੂੰ ਵੱਡਾ ਝਟਕਾ, ਉਮੀਦਵਾਰ ਅਕਸ਼ੇ ਬਾਮ ਨੇ ਵਾਪਸ ਲਈ ਨਾਮਜ਼ਦਗੀ, ਭਾਜਪਾ ‘ਚ ਹੋਏ ਸ਼ਾਮਲ

Congress Candidate Withdraw His Name: ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਇੰਦੌਰ 'ਚ ਕਾਂਗਰਸ ਉਮੀਦਵਾਰ ਅਕਸ਼ੈ ਬਾਮ ਨੇ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ। ਨਾਮਜ਼ਦਗੀ ਵਾਪਸ ਲੈਣ ਤੋਂ ਬਾਅਦ ਉਹ ਭਾਜਪਾ 'ਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਸੂਰਤ ਵਿੱਚ ਕਾਂਗਰਸ ਨੂੰ ਅਜਿਹਾ ਹੀ ਝਟਕਾ ਲੱਗਿਆ ਸੀ।

ਸੂਰਤ ਤੋਂ ਬਾਅਦ ਇੰਦੌਰ ‘ਚ ਵੀ ਕਾਂਗਰਸ ਨੂੰ ਵੱਡਾ ਝਟਕਾ, ਉਮੀਦਵਾਰ ਅਕਸ਼ੇ ਬਾਮ ਨੇ ਵਾਪਸ ਲਈ ਨਾਮਜ਼ਦਗੀ, ਭਾਜਪਾ ‘ਚ ਹੋਏ ਸ਼ਾਮਲ
ਇੰਦੌਰ ਵਿੱਚ ਕਾਂਗਰਸ ਦੇ ਉਮੀਦਵਾਰ ਨੇ ਵਾਪਸ ਲਿਆ ਪਰਚਾ
Follow Us
tv9-punjabi
| Published: 29 Apr 2024 14:03 PM

ਮੱਧ ਪ੍ਰਦੇਸ਼ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਇੰਦੌਰ ‘ਚ ਕਾਂਗਰਸ ਉਮੀਦਵਾਰ ਅਕਸ਼ੈ ਬਾਮ ਨੇ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ। ਨਾਮਜ਼ਦਗੀ ਵਾਪਸ ਲੈਣ ਦੇ ਫੌਰਨ ਬਾਅਦ ਉਹ ਭਾਜਪਾ ‘ਚ ਵੀ ਸ਼ਾਮਲ ਹੋ ਗਏ। ਇਸ ਨਾਲ ਇੰਦੌਰ ਲੋਕ ਸਭਾ ਹਲਕੇ ਤੋਂ ਕਾਂਗਰਸ ਹੁਣ ਚੋਣ ਮੈਦਾਨ ਵਿੱਚ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਅਕਸ਼ੇ ਭਾਜਪਾ ਵਿਧਾਇਕ ਰਮੇਸ਼ ਮੇਂਦੋਲਾ ਨਾਲ ਨਾਮਜ਼ਦਗੀ ਫਾਰਮ ਵਾਪਸ ਲੈਣ ਗਏ ਸਨ।

ਤੁਹਾਨੂੰ ਦੱਸ ਦੇਈਏ ਕਿ ਭਾਜਪਾ ਨੇ ਇੰਦੌਰ ਲੋਕ ਸਭਾ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਸ਼ੰਕਰ ਲਾਲਵਾਨੀ ਨੂੰ ਟਿਕਟ ਦਿੱਤੀ ਹੈ। ਨਾਮਜ਼ਦਗੀ ਵਾਪਸ ਲੈਣ ਤੋਂ ਬਾਅਦ ਕੈਲਾਸ਼ ਵਿਜੇਵਰਗੀਆ ਨੇ ਟਵੀਟ ਕੀਤਾ ਅਤੇ ਕਿਹਾ ਕਿ ਇੰਦੌਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਕਸ਼ੈ ਕਾਂਤੀ ਬਾਮ ਜੀ ਦਾ ਪੀਐਮ ਮੋਦੀ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਸੀਐਮ ਮੋਹਨ ਯਾਦਵ ਅਤੇ ਪ੍ਰਦੇਸ਼ ਪ੍ਰਧਾਨ ਵੀਡੀ ਸ਼ਰਮਾ ਦੀ ਅਗਵਾਈ ਵਿੱਚ ਭਾਜਪਾ ਵਿੱਚ ਸਵਾਗਤ ਹੈ।

ਇਹ ਪਾਰਟੀ ਨਾਲ ਵੱਡਾ ਧੋਖਾ ਹੈ- ਮੁਕੇਸ਼ ਨਾਇਕ

ਇੰਦੌਰ ਤੋਂ ਕਾਂਗਰਸੀ ਉਮੀਦਵਾਰ ਅਕਸ਼ੈ ਬਾਮ ਵੱਲੋਂ ਨਾਮਜ਼ਦਗੀ ਵਾਪਸ ਲੈ ਕੇ ਭਾਜਪਾ ‘ਚ ਸ਼ਾਮਲ ਹੋਣ ‘ਤੇ ਕਾਂਗਰਸੀ ਆਗੂ ਮੁਕੇਸ਼ ਨਾਇਕ ਨੇ ਕਿਹਾ ਕਿ ਇਹ ਪਾਰਟੀ ਨਾਲ ਵੱਡਾ ਧੋਖਾ ਹੈ। ਭਾਜਪਾ ਨੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਖਜੂਰਾਹੋ ਵਾਂਗ ਹੁਣ ਇੰਦੌਰ ਵਿੱਚ ਵੀ ਪਾਰਟੀ ਕਿਸੇ ਹੋਰ ਨੂੰ ਸਮਰਥਨ ਦੇਣ ਬਾਰੇ ਚਰਚਾ ਕਰੇਗੀ।

ਜੀਤੂ ਪਟਵਾਰੀ ਦਾ ਜੱਦੀ ਸ਼ਹਿਰ ਇੰਦੌਰ ਕਾਂਗਰਸ ਮੁਕਤ – ਨਰਿੰਦਰ ਸਲੂਜਾ

ਇੰਦੌਰ ਤੋਂ ਕਾਂਗਰਸੀ ਉਮੀਦਵਾਰ ਅਕਸ਼ੇ ਬਾਮ ਵੱਲੋਂ ਨਾਮਜ਼ਦਗੀ ਵਾਪਸ ਲੈ ਕੇ ਭਾਜਪਾ ‘ਚ ਸ਼ਾਮਲ ਹੋਣ ‘ਤੇ ਭਾਜਪਾ ਆਗੂ ਨਰਿੰਦਰ ਸਲੂਜਾ ਨੇ ਕਿਹਾ ਕਿ ਮੱਧ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਜੀਤੂ ਪਟਵਾਰੀ ਦਾ ਜੱਦੀ ਸ਼ਹਿਰ ਇੰਦੌਰ ਕਾਂਗਰਸ ਮੁਕਤ ਹੋ ਗਿਆ ਹੈ। ਦੇਸ਼ ਅਤੇ ਸੂਬੇ ਬਾਰੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਪਟਵਾਰੀ ਦੇਖ ਲੈਣ ਕਿ ਇੰਦੌਰ ‘ਚ ਕਾਂਗਰਸ ਦਾ ਕੀ ਹਾਲ ਹੈ | ਇਸ ਤੋਂ ਬਾਅਦ ਜੀਤੂ ਪਟਵਾਰੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਅਕਸ਼ੇ ਬਾਮ ਨੇ 24 ਅਪ੍ਰੈਲ ਨੂੰ ਭਰਿਆ ਸੀ ਪਰਚਾ

ਅਕਸ਼ੈ ਬਾਮ ਨੇ ਪੰਜ ਦਿਨ ਪਹਿਲਾਂ 24 ਅਪ੍ਰੈਲ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ। ਦੱਸ ਦਈਏ ਕਿ ਚੌਥੇ ਪੜਾਅ ‘ਚ 13 ਮਈ ਨੂੰ ਇੰਦੌਰ, ਉਜੈਨ, ਧਾਰ ਸਮੇਤ 8 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋਵੇਗੀ। ਹਾਲ ਹੀ ‘ਚ ਗੁਜਰਾਤ ਦੀ ਸੂਰਤ ਲੋਕ ਸਭਾ ਸੀਟ ‘ਤੇ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਸੀ। ਕਾਂਗਰਸੀ ਉਮੀਦਵਾਰ ਨੀਲੇਸ਼ ਕੁੰਭਾਨੀ ਦੀ ਨਾਮਜ਼ਦਗੀ ਰੱਦ ਕਰ ਦਿੱਤੀ ਗਈ। ਉਸ ਦੇ ਪ੍ਰਸਤਾਵਕਾਂ ਦੇ ਦਸਤਖਤਾਂ ਵਿੱਚ ਕੁਝ ਗਲਤੀਆਂ ਸਨ।

ਇਸ ਕਾਰਨ ਰਿਟਰਨਿੰਗ ਅਫ਼ਸਰ ਨੇ ਇੱਕ ਦਿਨ ਪਹਿਲਾਂ ਹੀ ਉਨ੍ਹਾਂ ਦੀ ਨਾਮਜ਼ਦਗੀ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਉਸ ਸੀਟ ‘ਤੇ ਸਾਰੇ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ। ਇਸ ਤੋਂ ਬਾਅਦ ਸੂਰਤ ਸੀਟ ਤੋਂ ਭਾਜਪਾ ਉਮੀਦਵਾਰ ਮੁਕੇਸ਼ ਦਲਾਲ ਨੂੰ ਬਿਨਾਂ ਮੁਕਾਬਲਾ ਜੇਤੂ ਐਲਾਨ ਦਿੱਤਾ ਗਿਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Stories