ਲੋਕ ਸਭਾ ਚੋਣਾਂ ਲੜਣ ਦੀਆਂ ਤਿਆਰੀਆਂ ਕਰ ਰਹੇ ਨੇ ਰਾਣਾ ਗੁਰਜੀਤ, ਬੇਟੇ ਨੂੰ ਵੀ ਟਿਕਟ ਦਵਾਉਣ ਲਈ ਹਾਈਕਮਾਨ ਤੱਕ ਕੀਤੀ ਪਹੁੰਚ
ਰਾਣਾ ਗੁਰਜੀਤ ਸਿੰਘ ਨੇ ਕਦੇ ਵੀ ਹਲਕਾ ਆਨੰਦਪੁਰ ਸਾਹਿਬ ਤੋਂ ਚੋਣ ਨਹੀਂ ਲੜੀ ਪਰ ਫਿਰ ਵੀ ਇੱਥੋਂ ਦੇ ਵਰਕਰ ਅਤੇ ਦਿੱਗਜ ਉਨ੍ਹਾਂ ਦੇ ਅਕਸ ਅਤੇ ਵਿਹਾਰ ਤੋਂ ਪ੍ਰਭਾਵਿਤ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਦੋਂ ਪੂਰੇ ਸੂਬੇ ਵਿੱਚ ਆਪ ਦੀ ਸਰਕਾਰ ਸੀ ਤਾਂ ਰਾਣਾ ਗੁਰਜੀਤ ਸਿੰਘ ਕਪੂਰਥਲਾ ਤੋਂ ਤੀਜੀ ਵਾਰ ਵਿਧਾਇਕ ਬਣੇ ਸਨ, ਜਦਕਿ ਉਨ੍ਹਾਂ ਦਾ ਪੁੱਤਰ ਇੰਦਰਪ੍ਰੀਤ ਸਿੰਘ ਆਜ਼ਾਦ ਸੁਲਤਾਨਪੁਰ ਲੋਧੀ ਤੋਂ ਜਿੱਤ ਕੇ ਵਿਧਾਨ ਸਭਾ ਵਿੱਚ ਪਹੁੰਚੇ ਸਨ।
ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਤਸਵੀਰ
ਪੰਜਾਬ ਕਾਂਗਰਸ ਨੇ ਅਜੇ ਤੱਕ ਸ੍ਰੀ ਆਨੰਦਪੁਰ ਸਾਹਿਬ ਅਤੇ ਖਡੂਰ ਸਾਹਿਬ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਪਰ ਉੱਘੇ ਕਾਂਗਰਸੀ ਆਗੂ ਅਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਾਣਾ ਇੰਦਰਪ੍ਰੀਤ ਸਿੰਘ ਨੇ ਦੋਵਾਂ ਸੀਟਾਂ ‘ਤੇ ਟਿਕਟਾਂ ਲਈ ਦਾਅਵੇਦਾਰੀ ਪੇਸ਼ ਕੀਤੀ ਹੈ। ਉਹ ਵੀ ਦੋਵੇਂ ਹੀ ਹਲਕਿਆਂ ਦੇ ਆਗੂਆਂ ਨੂੰ ਲੁਭਾਉਣ ਵਿੱਚ ਰੁੱਝੇ ਹੋਏ ਹਨ। ਇਸ ਦੇ ਲਈ ਉਹਨਾਂ ਆਗੂਆਂ ਨੂੰ ਮਿਲਣ ਤੋਂ ਇਲਾਵਾ ਫੋਨ ‘ਤੇ ਵੀ ਗੱਲਬਾਤ ਵੀ ਕਰ ਰਹੇ ਹਨ। ਇਸ ਦੇ ਨਾਲ ਹੀ ਸਾਰਿਆਂ ਨੂੰ ਕਿਹਾ ਜਾ ਰਿਹਾ ਹੈ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਨ੍ਹਾਂ ਸਾਥ ਦੇਣਾ ਹੋਵੇਗਾ। ਇਸ ਦੇ ਨਾਲ ਹੀ ਦੋਵਾਂ ਹਲਕਿਆਂ ਦੇ ਆਗੂਆਂ ਨੇ ਵੀ ਰਾਣਾ ਗੁਰਜੀਤ ਸਿੰਘ ਦੇ ਹੱਕ ਵਿੱਚ ਹਾਮੀ ਭਰ ਦਿੱਤੀ ਹੈ।
ਰਾਣਾ ਗੁਰਜੀਤ ਸਿੰਘ ਨੇ ਕਦੇ ਵੀ ਹਲਕਾ ਆਨੰਦਪੁਰ ਸਾਹਿਬ ਤੋਂ ਚੋਣ ਨਹੀਂ ਲੜੀ ਪਰ ਫਿਰ ਵੀ ਇੱਥੋਂ ਦੇ ਵਰਕਰ ਅਤੇ ਦਿੱਗਜ ਉਨ੍ਹਾਂ ਦੇ ਅਕਸ ਅਤੇ ਵਿਹਾਰ ਤੋਂ ਪ੍ਰਭਾਵਿਤ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਦੋਂ ਪੂਰੇ ਸੂਬੇ ਵਿੱਚ ਆਪ ਦੀ ਸਰਕਾਰ ਸੀ ਤਾਂ ਰਾਣਾ ਗੁਰਜੀਤ ਸਿੰਘ ਕਪੂਰਥਲਾ ਤੋਂ ਤੀਜੀ ਵਾਰ ਵਿਧਾਇਕ ਬਣੇ ਸਨ, ਜਦਕਿ ਉਨ੍ਹਾਂ ਦਾ ਪੁੱਤਰ ਇੰਦਰਪ੍ਰੀਤ ਸਿੰਘ ਆਜ਼ਾਦ ਸੁਲਤਾਨਪੁਰ ਲੋਧੀ ਤੋਂ ਜਿੱਤ ਕੇ ਵਿਧਾਨ ਸਭਾ ਵਿੱਚ ਪਹੁੰਚੇ ਸਨ। ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ 9 ਵਿੱਚੋਂ 6 ਸੀਟਾਂ ਆਪ ਕੋਲ ਹਨ। ਸਿੱਖਿਆ ਮੰਤਰੀ ਹਰਜੋਤ ਬੈਂਸ, ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਇਸ ਹਲਕੇ ਤੋਂ ਆਉਂਦੇ ਹਨ।


