ਅੱਜ ਆ ਸਕਦੀ ਹੈ ਕਾਂਗਰਸ ਦੀ ਪਹਿਲੀ ਲਿਸਟ, ਔਜਲਾ, ਤਿਵਾੜੀ ਸਮੇਤ ਕਈ ਨਾਵਾਂ ਤੇ ਬਣੀ ਸਹਿਮਤੀ
Punjab Congress List: ਕਾਂਗਰਸ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਉਮੀਦਵਾਰ ਐਲਾਨੇ ਜਾਣ ਮਗਰੋਂ ਸ੍ਰੀ ਆਨੰਦਪੁਰ ਸਾਹਿਬ ਦੀ ਸੀਟ ਤੇ ਰੋਕ ਲਗਾ ਦਿੱਤੀ ਗਈ ਹੈ। ਕਾਂਗਰਸ ਚੋਣ ਕਮੇਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਕਾਂਗਰਸ ਵਰਕਿੰਗ ਕਮੇਟੀ ਵੱਲੋਂ ਪ੍ਰਸਤਾਵਿਤ ਨਾਵਾਂ ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ।

ਪੰਜਾਬ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੀ ਲਿਸਟ ‘ਚ ਸਿੱਧੂ ਨਹੀਂ
ਕਾਂਗਰਸ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਐਤਵਾਰ ਨੂੰ ਜਾਰੀ ਹੋ ਸਕਦੀ ਹੈ। ਹਾਈਕਮਾਂਡ ਵੱਲੋਂ ਪੰਜਾਬ ਦੇ ਦੋ ਸੰਸਦ ਮੈਂਬਰਾਂ ਦੇ ਨਾਵਾਂ ‘ਤੇ ਰੋਕ ਲਗਾਈ ਹੈ। ਇਸ ਵਾਰ ਸਾਂਸਦ ਮੈਂਬਰ ਮਨੀਸ਼ ਤਿਵਾੜੀ ਦੀ ਸੀਟ ਵਿੱਚ ਤਬਦੀਲੀ ਕੀਤੀ ਗਈ ਹੈ। ਉਹ ਪਵਨ ਬਾਂਸਲ ਦੀ ਥਾਂ ਚੰਡੀਗੜ੍ਹ ਤੋਂ ਉਮੀਦਵਾਰ ਹੋਣਗੇ। ਇਸ ਤੋਂ ਇਲਾਵਾ ਆਨੰਦਪੁਰ ਸਾਹਿਬ ਦੀ ਸੀਟ ਤੋਂ ਰਾਣਾ ਇੰਦਰ ਪ੍ਰਤਾਪ ਚੋਣ ਮੈਦਾਨ ਵਿੱਚ ਉਤਰ ਸਕਦੇ ਹਨ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੀ ਪਹਿਲੀ ਸੂਚੀ ‘ਚ ਕਾਂਗਰਸ 5 ਤੋਂ 7 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ।
ਕਾਂਗਰਸ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਉਮੀਦਵਾਰ ਐਲਾਨੇ ਜਾਣ ਮਗਰੋਂ ਸ੍ਰੀ ਆਨੰਦਪੁਰ ਸਾਹਿਬ ਦੀ ਸੀਟ ਤੇ ਰੋਕ ਲਗਾ ਦਿੱਤੀ ਗਈ ਹੈ। ਕਾਂਗਰਸ ਚੋਣ ਕਮੇਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਕਾਂਗਰਸ ਵਰਕਿੰਗ ਕਮੇਟੀ ਵੱਲੋਂ ਪ੍ਰਸਤਾਵਿਤ ਨਾਵਾਂ ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ।
ਸੂਤਰਾਂ ਅਨੁਸਾਰ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜਦੋਕਿ ਸਾਬਕਾ ਉੱਪ ਮੰਤਰੀ ਰਹੇ ਓਮ ਪ੍ਰਕਾਸ਼ ਸੋਨੀ ਦਾਅਵਾ ਪੇਸ਼ ਕਰ ਰਹੇ ਸਨ। ਦੂਜੇ ਪਾਸੇ ਡਾ: ਅਮਰ ਸਿੰਘ ਨੂੰ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੁੜ ਉਮੀਦਵਾਰ ਐਲਾਨਿਆ ਜਾ ਸਕਦਾ ਹੈ।ਜਦੋਂਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਡਿੰਪਾ ਅਤੇ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਦੇ ਨਾਵਾਂ ‘ਤੇ ਕੋਈ ਸਹਿਮਤੀ ਨਹੀਂ ਬਣ ਸਕੀ।