ਪੰਜਾਬ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੀ ਲਿਸਟ 'ਚ ਸਿੱਧੂ ਨਹੀਂ
ਕਾਂਗਰਸ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਐਤਵਾਰ ਨੂੰ ਜਾਰੀ ਹੋ ਸਕਦੀ ਹੈ। ਹਾਈਕਮਾਂਡ ਵੱਲੋਂ ਪੰਜਾਬ ਦੇ ਦੋ ਸੰਸਦ ਮੈਂਬਰਾਂ ਦੇ ਨਾਵਾਂ ‘ਤੇ ਰੋਕ ਲਗਾਈ ਹੈ। ਇਸ ਵਾਰ ਸਾਂਸਦ ਮੈਂਬਰ ਮਨੀਸ਼ ਤਿਵਾੜੀ ਦੀ ਸੀਟ ਵਿੱਚ ਤਬਦੀਲੀ ਕੀਤੀ ਗਈ ਹੈ। ਉਹ ਪਵਨ ਬਾਂਸਲ ਦੀ ਥਾਂ ਚੰਡੀਗੜ੍ਹ ਤੋਂ ਉਮੀਦਵਾਰ ਹੋਣਗੇ। ਇਸ ਤੋਂ ਇਲਾਵਾ ਆਨੰਦਪੁਰ ਸਾਹਿਬ ਦੀ ਸੀਟ ਤੋਂ ਰਾਣਾ ਇੰਦਰ ਪ੍ਰਤਾਪ ਚੋਣ ਮੈਦਾਨ ਵਿੱਚ ਉਤਰ ਸਕਦੇ ਹਨ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੀ ਪਹਿਲੀ ਸੂਚੀ ‘ਚ ਕਾਂਗਰਸ 5 ਤੋਂ 7 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ।
ਕਾਂਗਰਸ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਉਮੀਦਵਾਰ ਐਲਾਨੇ ਜਾਣ ਮਗਰੋਂ ਸ੍ਰੀ ਆਨੰਦਪੁਰ ਸਾਹਿਬ ਦੀ ਸੀਟ ਤੇ ਰੋਕ ਲਗਾ ਦਿੱਤੀ ਗਈ ਹੈ। ਕਾਂਗਰਸ ਚੋਣ ਕਮੇਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਕਾਂਗਰਸ ਵਰਕਿੰਗ ਕਮੇਟੀ ਵੱਲੋਂ ਪ੍ਰਸਤਾਵਿਤ ਨਾਵਾਂ ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ।
ਸੂਤਰਾਂ ਅਨੁਸਾਰ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜਦੋਕਿ ਸਾਬਕਾ ਉੱਪ ਮੰਤਰੀ ਰਹੇ ਓਮ ਪ੍ਰਕਾਸ਼ ਸੋਨੀ ਦਾਅਵਾ ਪੇਸ਼ ਕਰ ਰਹੇ ਸਨ। ਦੂਜੇ ਪਾਸੇ ਡਾ: ਅਮਰ ਸਿੰਘ ਨੂੰ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੁੜ ਉਮੀਦਵਾਰ ਐਲਾਨਿਆ ਜਾ ਸਕਦਾ ਹੈ।ਜਦੋਂਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਡਿੰਪਾ ਅਤੇ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਦੇ ਨਾਵਾਂ ‘ਤੇ ਕੋਈ ਸਹਿਮਤੀ ਨਹੀਂ ਬਣ ਸਕੀ।
ਸੂਚੀ ਤੋਂ ਮਗਰੋਂ ਹੋ ਸਕਦਾ ਹੈ ਵਿਰੋਧ
ਸੂਤਰਾਂ ਅਨੁਸਾਰ ਕਾਂਗਰਸ ਚੋਣ ਕਮੇਟੀ ਨੇ ਜਲੰਧਰ ਤੋਂ ਚਰਨਜੀਤ ਸਿੰਘ ਚੰਨੀ ਅਤੇ ਪਟਿਆਲਾ ਤੋਂ ਧਰਮਵੀਰ ਗਾਂਧੀ ਦੇ ਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਰ ਇਸਦੇ ਨਾਲ ਹੀ ਜਲੰਧਰ ਅਤੇ ਪਟਿਆਲਾ ਵਿੱਚ ਇਸ ਲਿਸਟ ਦਾ ਵਿਰੋਧ ਪ੍ਰਦਰਸ਼ਨ ਲਗਭਗ ਤੈਅ ਹਨ। ਕਿਉਂਕਿ ਪਟਿਆਲਾ ਦੇ ਲੀਡਰ ਪਹਿਲਾਂ ਹੀ ਹਾਈਕਮਾਂਡ ਨੂੰ ਲਿਖਕੇ ਦੇ ਚੁੱਕੇ ਹਨ ਕਿ ਉਹਨਾਂ ਵਿੱਚੋਂ ਹੀ ਕਿਸੇ ਨੂੰ ਉਮੀਦਵਾਰ ਐਲਾਨਿਆ ਜਾਵੇ। ਜਦੋਂਕਿ ਦੂਜੇ ਪਾਸੇ ਜਲੰਧਰ ਤੋਂ ਚੰਨੀ ਵੱਲੋਂ ਚੋਣ ਪ੍ਰਚਾਰ ਕਰਨ ਤੋਂ ਬਾਅਦ ਚੌਧਰੀ ਪਰਿਵਾਰ ਬਾਗੀ ਦੇ ਮੂਡ ਵਿੱਚ ਹੈ।
ਇਹ ਵੀ ਪੜ੍ਹੋ- ਚੰਡੀਗੜ੍ਹ ਤੋਂ ਮਨੀਸ ਤਿਵਾੜੀ ਕਾਂਗਰਸ ਉਮੀਦਵਾਰ, ਕਾਂਗਰਸ ਨੇ ਜਾਰੀ ਲਿਸਟ ਚੋਂ ਕੱਟੀ ਪਵਨ ਬਾਂਸਲ ਦੀ ਟਿਕਟ
ਮੀਤ ਹੇਅਰ ਨੂੰ ਟੱਕਰ ਦੇ ਸਕਦੇ ਨੇ ਖਹਿਰਾ
ਕਾਂਗਰਸ ਵੀ ਇਨ੍ਹਾਂ ਚੋਣਾਂ ‘ਚ ਆਪਣੇ ਮੌਜੂਦਾ ਵਿਧਾਇਕਾਂ ‘ਤੇ ਦਾਅ ਲਗਾਉਣ ਦੇ ਮੂਡ ‘ਚ ਹੈ। ਅੰਦਾਜ਼ੇ ਮੁਤਾਬਕ ਇਸ ਵਾਰ ਕਾਂਗਰਸ ਸੰਗਰੂਰ ਤੋਂ ਸੁਖਪਾਲ ਖਹਿਰਾ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਕਾਂਗਰਸ ਸੂਤਰਾਂ ਮੁਤਾਬਕ ਇਸ ‘ਤੇ ਸਹਿਮਤੀ ਬਣ ਗਈ ਹੈ। ਸੰਗਰੂਰ ਸੀਟ ਕਾਂਗਰਸ ਲਈ ਅਹਿਮ ਸਾਬਤ ਹੋਣ ਜਾ ਰਹੀ ਹੈ। ਇਸ ਸੀਟ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਹੋਈਆਂ ਉਪ ਚੋਣਾਂ ਵਿਚ ਇਸ ਸੀਟ ਐਮ.ਪੀ. ਸਿਮਰਨਜੀਤ ਸਿੰਘ ਤੋਂ ਜਿੱਤੇ ਸਨ। ਹੁਣ ਕਾਂਗਰਸ ਇਸ ਸੀਟ ਤੇ ਵਾਪਸੀ ਕਰਨ ਦੀ ਕੋਸ਼ਿਸ ਕਰੇਗੀ। ਪਰ ਇਸ ਸੀਟ ਤੇ ਸਾਬਕਾ ਵਿਧਾਇਕ ਦਲਬੀਰ ਗੋਲਡੀ ਅਤੇ ਸਾਬਕਾ ਸਾਂਸਦ ਵਿਜੈ ਇੰਦਰ ਸਿੰਗਲਾ ਵੱਡੇ ਦਾਅਵੇਦਾਰ ਹਨ।