ਗ਼ੈਰ-ਕਾਨੂੰਨੀ ਤਰੀਕੇ ਨਾਲ ਰਿਹਾਇਸ਼ ‘ਚ ਰਹਿ ਰਹੇ ਸਨ ਰਵਨੀਤ ਬਿੱਟੂ, ਕਾਰਪੋਰੇਸ਼ਨ ਕਮਿਸ਼ਨਰ ਨੇ ਕੀਤੇ ਵੱਡੇ ਖੁਲਾਸੇ
Ravneet Bittu: ਇਸ ਮਾਮਲੇ ਨੂੰ ਲੈ ਕੇ ਰਵਨੀਤ ਸਿੰਘ ਬਿੱਟੂ ਵੱਲੋਂ ਮੌਜੂਦਾ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਾਜਿਸ਼ ਦੇ ਇਲਜ਼ਾਮ ਲਗਾਏ ਗਏ ਸਨ। ਉਨ੍ਹਾਂ ਨੇ ਕਿਹਾ ਸੀ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿੱਚੋਂ ਕੱਢਣ ਲਈ ਇਹ ਸਭ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕਾਰਪਰੋਸ਼ਨ ਕਮਿਸ਼ਨਰ ਵਲੋਂ ਕੁਝ ਵੱਡੇ ਖੁਲਾਸੇ ਕੀਤੇ ਗਏ ਹਨ।
Ravneet Bittu: ਲੁਧਿਆਣਾ ਲੋਕਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ਇਸ ਸਮੇਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਨੂੰ ਕਾਰਪੋਰੇਸ਼ਨ ਵੱਲੋਂ ਕੁਝ ਦਿਨ ਪਹਿਲਾਂ ਹੀ ਖਾਲੀ ਕਰਵਾਇਆ ਗਿਆ ਹੈ ਅਤੇ ਟੈਕਸ ਵਜੋਂ ਜੁਰਮਾਨਾ ਇੱਕ ਲੱਖ 83 ਹਜਾਰ ਰੁਪਏ ਵੀ ਰਵਨੀਤ ਸਿੰਘ ਬਿੱਟੂ ਵੱਲੋਂ ਕਾਰਪੋਰੇਸ਼ਨ ਨੂੰ ਅਦਾ ਕੀਤਾ ਗਿਆ ਹੈ।
ਇਸ ਮਾਮਲੇ ਨੂੰ ਲੈ ਕੇ ਰਵਨੀਤ ਸਿੰਘ ਬਿੱਟੂ ਵੱਲੋਂ ਮੌਜੂਦਾ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਾਜਿਸ਼ ਦੇ ਇਲਜ਼ਾਮ ਲਗਾਏ ਗਏ ਸਨ। ਉਨ੍ਹਾਂ ਨੇ ਕਿਹਾ ਸੀ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿੱਚੋਂ ਕੱਢਣ ਲਈ ਇਹ ਸਭ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕਾਰਪਰੋਸ਼ਨ ਕਮਿਸ਼ਨਰ ਵਲੋਂ ਕੁਝ ਵੱਡੇ ਖੁਲਾਸੇ ਕੀਤੇ ਗਏ ਹਨ।
ਕਾਰਪੋਰੇਸ਼ਨ ਕਮਿਸ਼ਨਰ ਦੇ ਇਲਜ਼ਾਮ
ਕਾਰਪੋਰੇਸ਼ਨ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕੀ ਲੁਧਿਆਣਾ ਤੋਂ ਉਮੀਦਵਾਰ ਰਵਨੀਤ ਸਿੰਘ ਬਿੱਟੂ ਇਸ ਕੋਠੀ ਵਿੱਚ ਗੈਰ ਕਾਨੂੰਨੀ ਤਰੀਕੇ ਨਾਲ ਰਹਿ ਰਹੇ ਸਨ। ਕਾਰਪੋਰੇਸ਼ਨ ਨੂੰ ਅਲਾਟਮੈਂਟ ਦੇ ਲਈ ਕੋਈ ਵੀ ਰਿਕਾਰਡ ਉਨ੍ਹਾਂ ਨੂੰ ਨਹੀਂ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਉਹਨਾਂ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਉਹਨਾਂ ਨੇ ਤੁਰੰਤ ਇਸ ਦਾ ਨਕਸ਼ਾ ਪਾਸ ਕਰਵਾਇਆ ਅਤੇ ਕਿਰਾਏ ਦੇ ਹਿਸਾਬ ਨਾਲ ਜੁਰਮਾਨਾ ਲਗਾ ਕੇ ਬਣਦੀ ਰਕਮ ਦਾ ਰਿਕਾਰਡ ਭੇਜਿਆ। ਉਹਨਾਂ ਨੇ ਕਿਹਾ ਕਿ ਗੈਰ-ਕਾਨੂੰਨੀ ਤਰੀਕੇ ਨਾਲ ਰਵਨੀਤ ਸਿੰਘ ਬਿੱਟੂ ਇਸ ਕੋਠੀ ਵਿੱਚ ਰਹਿ ਰਹੇ ਸਨ। ਇਸ ਦਾ ਕੋਈ ਵੀ ਰਿਕਾਰਡ ਕਾਰਪੋਰੇਸ਼ਨ ਕੋਲ ਨਹੀਂ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਨੂੰ ਲੈ ਕੇ ਅਧਿਕਾਰੀਆਂ ਉੱਪਰ ਬਣਦੀ ਕਾਰਵਾਈ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਚਲ ਰਹੀ ਹੈ।