ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਦਲਬੀਰ ਸਿੰਘ ਗੋਲਡੀ, ਸੀਐਮ ਮਾਨ ਨੇ ਕੀਤਾ ਸਵਾਗਤ

Dalvir Singh Goldy Joined AAP: ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਮਗਰੋਂ ਸੰਗਰੂਰ ਲੋਕ ਸਭਾ ਸੀਟ ਖਾਲੀ ਹੋ ਗਈ ਸੀ। ਜਿਸ ਤੇ ਜ਼ਿਮਨੀ ਚੋਣ ਹੋਈ ਜਿਸ ਵਿੱਚ ਕਾਂਗਰਸ ਨੇ ਗੋਲਡੀ ਨੂੰ ਉਮੀਦਵਾਰ ਬਣਾਇਆ ਪਰ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਜੀਤ ਸਿੰਘ ਮਾਨ ਹੱਥੋ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਵਾਰ ਗੋਲਡੀ ਮੁੜ ਤੋਂ ਕਾਂਗਰਸ ਵੱਲੋਂ ਸੰਗਰੂਰ ਸੀਟ ਤੋਂ ਟਿਕਟ ਚਾਹੁੰਦੇ ਸਨ, ਪਰ ਉਨ੍ਹਾਂ ਦੀ ਇੱਛਾ ਪੂਰੀ ਨਹੀਂ ਹੋ ਸਕੀ। ਕਾਂਗਰਸ ਨੇ ਸੁਖਪਾਲ ਖਹਿਰਾ ਨੂੰ ਇਥੋਂ ਉਮੀਦਵਾਰ ਐਲਾਨ ਦਿੱਤਾ।

ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਦਲਬੀਰ ਸਿੰਘ ਗੋਲਡੀ, ਸੀਐਮ ਮਾਨ ਨੇ ਕੀਤਾ ਸਵਾਗਤ
ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਦਲਬੀਰ ਸਿੰਘ ਗੋਲਡੀ
Follow Us
amanpreet-kaur
| Updated On: 01 May 2024 11:46 AM

ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਜ਼ਿਮਨੀ ਚੋਣ ਦੌਰਾਨ ਉਮੀਦਵਾਰ ਰਹੇ ਦਲਬੀਰ ਸਿੰਘ ਗੋਲਡੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਦੱਸ ਦੇਈਏ ਕਿ ਸੰਗਰੂਰ ਸੀਟ ਤੋਂ ਕਾਂਗਰਸ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦਿੱਤੇ ਜਾਣ ਦੇ ਬਾਅਦ ਤੋਂ ਹੀ ਗੋਲਡੀ ਪਾਰਟੀ ਤੋਂ ਨਰਾਜ਼ ਚੱਲ ਰਹੇ ਹਨ। ਇਸੇ ਦੇ ਚੱਲਦਿਆਂ ਹੀ ਉਨ੍ਹਾਂ ਨੇ ਬੀਤੇ ਦਿਨੀਂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।

ਦੱਸਿਆ ਜਾਂਦਾ ਹੈ ਕਿ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਵੀ ਇਸ ਬਾਰੇ ਚਰਚਾ ਕੀਤੀ ਸੀ। ਮੀਟਿੰਗ ਤੋਂ ਬਾਅਦ ਸੀਐਮ ਮਾਨ ਨੇ ਖੁਦ ਕਿਹਾ ਸੀ ਕਿ ਕੇਜਰੀਵਾਲ ਨੇ ਖਾਸ ਤੌਰ ‘ਤੇ ਸੰਗਰੂਰ ਦਾ ਹਾਲ-ਚਾਲ ਪੁੱਛਿਆ ਸੀ, ਜਿਸ ਤੋਂ ਸੰਕੇਤ ਮਿਲੇ ਸਨ ਕਿ ਸੰਗਰੂਰ ‘ਚ ਕੁਝ ਸਿਆਸੀ ਉੱਥਲ-ਪੁੱਥਲ ਹੋ ਸਕਦੀ ਹੈ।

ਮੁੱਖ ਮੰਤਰੀ ਨੇ ਕੀਤਾ ਗੋਲਡੀ ਦਾ ਸਵਾਗਤ

ਦਲਬੀਰ ਗੋਲਡੀ ਦਾ ਪਾਰਟੀ ਵਿੱਚ ਸਵਾਗਤ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਬਹੁਤ ਹੀ ਖਾਸ ਦਿਨ ਹੈ। ਪਾਰਟੀ ਵਿੱਚ ਬਹੁਤ ਹੀ ਜੋਸ਼ੀਲਾ ਨੌਜਵਾਨ ਦਲਵੀਰ ਸਿੰਘ ਗੋਲਡੀ ਸ਼ਾਮਲ ਹੋਏ ਹਨ ਅਤੇ ਉਨ੍ਹਾਂ ਦੇ ਨਾਲ ਕਈ ਹੋਰ ਨੌਜਵਾਨ ਵੀ ਸਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਪਾਰਟੀ ਬਣਾਈ ਸੀ ਤਾਂ ਕੇਜਰੀਵਾਲ ਜੀ ਨੇ ਕਿਹਾ ਸੀ ਕਿ ਦੂਜੀਆਂ ਪਾਰਟੀਆਂ ਵਿੱਚ ਵੀ ਬਹੁਤ ਸਾਰੇ ਅਜਿਹੇ ਲੋਕ ਹਨ, ਜੋ ਕੰਮ ਤਾਂ ਇਮਾਨਦਾਰੀ ਨਾਲ ਕਰਦੇ ਹਨ ਪਰ ਉਨ੍ਹਾਂ ਨੂੰ ਉਨ੍ਹਾਂ ਦੀ ਬਣਦੀ ਥਾਂ ਨਹੀਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮੈਂਨੂੰ ਪੂਰਾ ਭਰੋਸਾ ਹੈ ਕਿ ਹੁਣ ਅਸੀਂ ਪੰਜਾਬ ਨੂੰ ਪੰਜਾਬ ਬਣਾਵਾਂਗੇ, ਵਿਦੇਸ਼ ਨਹੀਂ।

ਗੋਲਡੀ ਦੇ ਕਾਂਗਰਸ ‘ਤੇ ਤਿੱਖੇ ਨਿਸ਼ਾਨੇ

ਉੱਧਰ ਗੋਲਡੀ ਨੇ ਕਾਂਗਰਸ ਤੇ ਕਈ ਤਰ੍ਹਾਂ ਦੇ ਸਵਾਲ ਚੁੱਕਦਿਆਂ ਕਿਹਾ ਕਿ ਪਾਰਟੀ ਬੰਦ ਕਮਰਿਆਂ ਵਿੱਚ ਬਹਿ ਕੇ ਟਿਕਟ ਦੀ ਵੰਡ ਕਰਦੀ ਹੈ। ਜਿਹੜੇ ਦੋ ਸਾਲ ਤੋਂ ਪਾਰਟੀ ਵਿੱਚ ਸ਼ਾਮਲ ਹੋਏ ਹਨ, ਉਨ੍ਹਾਂ ਨੂੰ ਟਿਕਟ ਦੇ ਦਿੱਤੀ ਗਈ, ਜਦਕਿ ਜਿਹੜੇ ਸਾਲਾਂ ਤੋਂ ਪਾਰਟੀ ਲਈ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੂਰਾ ਪਰਿਵਾਰ ਅੱਜ ਇੱਥੇ ਪਹੁੰਚਿਆ ਹੈ। ਉਨ੍ਹਾਂ ਦੇ ਨਾਲ ਜਿਲ੍ਹਾ ਪ੍ਰਧਾਨ ਤੋਂ ਲੈ ਕੇ ਸਰਪੰਚ ਤੱਕ ਸਾਰੇ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਆਪ ਦਾ ਵੱਡਾਪਣ ਹੈ ਕਿ ਉਨ੍ਹਾਂ ਨੇ ਜਿਹੜੇ ਸੀਐਮ ਖਿਲਾਫ਼ ਸੰਗਰੂਰ ਤੋਂ ਚੋਣ ਲੜੀ ਸੀ, ਉਹੀ ਸੀਐਮ ਅੱਜ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਿਆਸਤ ਬਦਲਣਾ ਚਾਹੁੰਦੇ ਹੋ ਤਾਂ ਤੁਹਾਨੂੰ ਇਸਦਾ ਹਿੱਸਾ ਬਣਨਾ ਪਵੇਗਾ।

ਦੱਸ ਦੇਈਏ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਧੂਰੀ ਹਲਕੇ ਤੋਂ ਕਾਂਗਰਸ ਨੇ ਗੋਲਡੀ ਨੂੰ ਉਮੀਦਵਾਰ ਬਣਾਇਆ ਸੀ। ਇਸ ਚੋਣ ਦੌਰਾਨ ਉਹਨਾਂ ਦੇ ਸਾਹਮਣੇ ਭਗਵੰਤ ਸਿੰਘ ਮਾਨ ਚੋਣ ਲੜ ਰਹੇ ਸਨ। ਧੂਰੀ ਹਲਕੇ ਤੋਂ ਦਲਬੀਰ ਸਿੰਘ ਗੋਲਡੀ ਨੂੰ 24, 386 ਵੋਟਾਂ ਮਿਲੀਆਂ ਸਨ ਜਦੋਂਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੂੰ 82,592 ਵੋਟਾਂ ਮਿਲੀਆਂ ਸਨ। ਇਸ ਚੋਣ ਵਿੱਚ ਭਗਵੰਤ ਮਾਨ ਵੱਡੇ ਫ਼ਰਕ ਨਾਲ ਚੋਣ ਜਿੱਤੇ ਸਨ।

ਇਹ ਵੀ ਪੜ੍ਹੋ – ਲੋਕ ਸਭਾ ਲਈ ਕਦੋਂ ਜਾਰੀ ਹੋਵੇਗਾ ਨੋਟੀਫਿਕੇਸ਼ਨ? ਕਦੋਂ ਵਾਪਸ ਲਈਆ ਜਾ ਸਕਣਗੀਆਂ ਨਾਮਜ਼ਦਗੀਆਂ? ਜਾਣੋਂ

ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਦਲਬੀਰ ਸਿੰਘ ਗੋਲਡੀ ਕਿਸੇ ਕਮਿਟਮੈਂਟ ਦੇ ਤਹਿਤ ਆਪ ਵਿੱਚ ਸ਼ਾਮਲ ਹੋਏ ਹਨ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਤੋਂ ਵਿਧਾਇਕ ਹਨ। ਜੇਕਰ ਉਹ ਲੋਕ ਸਭਾ ਚੋਣਾਂ ਜਿੱਤ ਜਾਂਦੇ ਹਨ ਤਾਂ ਬਰਨਾਲਾ ਵਿਧਾਨ ਸਭਾ ਸੀਟ ਖਾਲੀ ਹੋ ਜਾਵੇਗੀ ਅਤੇ ਗੋਲਡੀ ਨੂੰ ਉਥੋਂ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਨਵੇਂ ਕਦਮ ਨੇ ਵਿਰੋਧੀ ਪਾਰਟੀਆਂ ਨੂੰ ਪਰੇਸ਼ਾਨੀ ਵਿੱਚ ਪਾ ਦਿੱਤਾ ਹੈ ਅਤੇ ਅਜਿਹੇ ਵਿੱਚ ਵਿਰੋਧੀ ਪਾਰਟੀਆਂ ਨੂੰ ਨਵੇਂ ਸਿਰੇ ਤੋਂ ਰਣਨੀਤੀ ਬਣਾਉਣੀ ਹੋਵੇਗੀ।

ਲੋਕ ਸਭਾ ਲਈ ਟਿਕਟ ਮੰਗ ਰਹੇ ਸੀ ਗੋਲਡੀ

ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਮਗਰੋਂ ਸੰਗਰੂਰ ਲੋਕ ਸਭਾ ਸੀਟ ਖਾਲੀ ਹੋ ਗਈ ਸੀ। ਜਿਸ ਤੇ ਜ਼ਿਮਨੀ ਚੋਣ ਹੋਈ ਜਿਸ ਵਿੱਚ ਕਾਂਗਰਸ ਨੇ ਗੋਲਡੀ ਨੂੰ ਉਮੀਦਵਾਰ ਬਣਾਇਆ ਪਰ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਜੀਤ ਸਿੰਘ ਮਾਨ ਹੱਥੋ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਗੋਲਡੀ ਮੁੜ ਤੋਂ ਸੰਗਰੂਰ ਲੋਕ ਸਭਾ ਦੀ ਟਿਕਟ ਮੰਗ ਰਹੇ ਸਨ। ਪਰ ਹਾਈਕਮਾਂਡ ਨੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਬਣਾਇਆ ਹੈ। ਜਿਸ ਦਾ ਗੋਲਡੀ ਨੇ ਵਿਰੋਧ ਕੀਤਾ ਸੀ ਪਰ ਕਾਂਗਰਸੀ ਲੀਡਰ ਉਸ ਨੂੰ ਮਨਾਉਣ ਉਹਨਾਂ ਦੇ ਘਰ ਆਏ ਸਨ। ਪਰ ਗੋਲਡੀ ਨੇ ਵਿਰੋਧ ਵਜੋਂ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ।

ਫਿਰੋਜਪੁਰ 'ਚ ਦੂਜਾ ਵਿਆਹ ਕਰਵਾ ਰਿਹਾ ਸੀ ਪਤੀ, ਪਹਿਲੀ ਪਤਨੀ ਪਹੁੰਚੀ ਮੌਕੇ 'ਤੇ ਫਿਰ...
ਫਿਰੋਜਪੁਰ 'ਚ ਦੂਜਾ ਵਿਆਹ ਕਰਵਾ ਰਿਹਾ ਸੀ ਪਤੀ, ਪਹਿਲੀ ਪਤਨੀ ਪਹੁੰਚੀ ਮੌਕੇ 'ਤੇ ਫਿਰ......
ਪੀਐਮ ਮੋਦੀ ਨੇ ਮੁਸਲਿਮ ਰਿਜ਼ਰਵੇਸ਼ਨ ਨੂੰ ਲੈ ਕੇ ਰਾਹੁਲ ਗਾਂਧੀ 'ਤੇ ਸਾਧਿਆ ਨਿਸ਼ਾਨਾ
ਪੀਐਮ ਮੋਦੀ ਨੇ ਮੁਸਲਿਮ ਰਿਜ਼ਰਵੇਸ਼ਨ ਨੂੰ ਲੈ ਕੇ ਰਾਹੁਲ ਗਾਂਧੀ 'ਤੇ ਸਾਧਿਆ ਨਿਸ਼ਾਨਾ...
2 ਲੋਕਾਂ ਦੀ ਜਾਨ ਲੈਣ ਵਾਲੇ ਆਰੋਪੀ ਨੂੰ ਲੇਖ ਲਿਖਣ ਦੀ ਸ਼ਰਤ 'ਤੇ ਮਿਲ ਗਈ ਜ਼ਮਾਨਤ
2 ਲੋਕਾਂ ਦੀ ਜਾਨ ਲੈਣ ਵਾਲੇ ਆਰੋਪੀ ਨੂੰ ਲੇਖ ਲਿਖਣ ਦੀ ਸ਼ਰਤ 'ਤੇ ਮਿਲ ਗਈ ਜ਼ਮਾਨਤ...
JK Lok Sabha Election 2024: ਬਾਰਾਮੂਲਾ 'ਚ ਰਿਕਾਰਡ ਤੋੜ ਵੋਟਿੰਗ ਹੋਈ, ਜਾਣੋ ਕਿਨ੍ਹਾਂ ਮੁੱਦਿਆਂ 'ਤੇ ਵੋਟਰਾਂ ਨੇ ਪਾਈ ਵੋਟ
JK Lok Sabha Election 2024: ਬਾਰਾਮੂਲਾ 'ਚ ਰਿਕਾਰਡ ਤੋੜ ਵੋਟਿੰਗ ਹੋਈ, ਜਾਣੋ ਕਿਨ੍ਹਾਂ ਮੁੱਦਿਆਂ 'ਤੇ ਵੋਟਰਾਂ ਨੇ ਪਾਈ ਵੋਟ...
ਸਵਾਤੀ ਮਾਲੀਵਾਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਕਹਾਣੀਆਂ,ਜਾਣੋ
ਸਵਾਤੀ ਮਾਲੀਵਾਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਕਹਾਣੀਆਂ,ਜਾਣੋ...
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
Stories