ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੋਲਡੀ ਦੀ ਨਰਾਜ਼ਗੀ ਕਾਂਗਰਸ ਨੂੰ ਪੈ ਸਕਦੀ ਹੈ ਭਾਰੀ, ਸੋਸ਼ਲ ਮੀਡੀਆ ‘ਤੇ ਕੀਤਾ ਵੱਡਾ ਇਸ਼ਾਰਾ, ਹੋ ਸਕਦੇ ਹਨ BJP ਦੇ ਸੰਭਾਵੀ ਉਮੀਦਵਾਰ

Dalvir Singh Goldi: ਸੂਤਰਾਂ ਦੀ ਮੰਨੀਏ ਤਾਂ ਕਾਂਗਰਸ ਆਗੂ ਦਲਵੀਰ ਸਿੰਘ ਗੋਲਡੀ ਛੇਤੀ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ ਉਨ੍ਹਾਂ ਨੂੰ ਸੰਗਰੂਰ ਸੀਟ ਤੋਂ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਹਾਲਾਂਕਿ, ਸੰਗਰੂਰ ਤੋਂ ਭਾਜਪਾ ਵੱਲੋਂ ਅਰਵਿੰਦ ਖੰਨਾ ਦਾ ਨਾਂ ਲਗਭਗ ਤੈਅ ਮੰਨਿਆ ਜਾ ਰਿਹਾ ਸੀ ਅਤੇ ਖੰਨਾ ਕਾਫੀ ਸਮੇਂ ਤੋਂ ਚੋਣ ਸਰਗਰਮੀਆਂ 'ਚ ਵੀ ਲੱਗੇ ਹੋਏ ਸਨ। ਪਰ ਉਨ੍ਹਾਂ ਨੇ ਆਪਣਾ ਨਾਂ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਸੀ।

ਗੋਲਡੀ ਦੀ ਨਰਾਜ਼ਗੀ ਕਾਂਗਰਸ ਨੂੰ ਪੈ ਸਕਦੀ ਹੈ ਭਾਰੀ, ਸੋਸ਼ਲ ਮੀਡੀਆ ‘ਤੇ ਕੀਤਾ ਵੱਡਾ ਇਸ਼ਾਰਾ, ਹੋ ਸਕਦੇ ਹਨ BJP ਦੇ ਸੰਭਾਵੀ ਉਮੀਦਵਾਰ
ਦਲਵੀਰ ਸਿੰਘ ਗੋਲਡੀ
Follow Us
kusum-chopra
| Updated On: 29 Apr 2024 14:55 PM

ਲੁਧਿਆਣਾ ਤੋਂ ਬਾਅਦ ਜਿਹੜੀ ਸੀਟ ਇਸ ਵੇਲ੍ਹੇ ਚਰਚਾ ਹੋ ਰਹੀ ਹੈ, ਉਹ ਹੈ ਸੰਗਰੂਰ ਲੋਕ ਸਭਾ ਸੀਟ। ਇਹ ਹਾਟ ਸੀਟ ਵੀ ਸਾਰੀਆਂ ਪਾਰਟੀਆਂ ਲਈ ਨੱਕ ਦਾ ਸਵਾਲ ਬਣ ਚੁੱਕੀ ਹੈ। ਜਿਵੇਂ-ਜਿਵੇਂ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ, ਸੰਗਰੂਰ ਸੀਟ ਦੇ ਸਮੀਕਰਨ ਲਗਾਤਾਰ ਬਦਲ ਰਹੇ ਹਨ। ਸੂਤਰਾਂ ਦੀ ਮੰਨੀਏ ਤਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਹੁਣ ਸੰਗਰੂਰ ਤੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਦਲਵੀਰ ਸਿੰਘ ਗੋਲਡੀ ਖੰਘੂੜਾ ਨੂੰ ਟਿਕਟ ਦੇ ਸਕਦੀ ਹੈ, ਜਿਸ ਦਾ ਐਲਾਨ ਪਾਰਟੀ ਇੱਕ-ਦੋ ਦਿਨਾਂ ਵਿੱਚ ਕਰ ਵੀ ਸਕਦੀ ਹੈ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸੰਗਰੂਰ ਤੋਂ ਭਾਜਪਾ ਦੀ ਟਿਕਟ ਦੇ ਦੋ ਮੁੱਖ ਦਾਅਵੇਦਾਰ ਹਨ, ਜਿਨ੍ਹਾਂ ਵਿੱਚੋਂ ਪਹਿਲਾ ਨਾਂ ਅਰਵਿੰਦ ਖੰਨਾ ਅਤੇ ਦੂਜਾ ਕੇਵਲ ਢਿੱਲੋਂ ਦਾ ਨਾਂ ਸਾਹਮਣੇ ਆ ਰਿਹਾ ਸੀ। ਪਰ ਦੋਵਾਂ ਨੇ ਹੀ ਆਪਣੇ ਨਾਂ ਵਾਪਸ ਲੈ ਲਏ ਹਨ। ਇਨ੍ਹਾਂ ਦੋਵੇਂ ਹੀ ਆਗੂਆਂ ਨੇ ਐਲਾਨ ਕੀਤਾ ਹੈ ਕਿ ਪਾਰਟੀ ਜਿਸ ਕਿਸੇ ਨੂੰ ਵੀ ਇਸ ਸੀਟ ਤੋਂ ਟਿਕਟ ਦਿੰਦੀ ਹੈ, ਉਹ ਉਸ ਉਮੀਦਵਾਰ ਨੂੰ ਸਮਰਥਨ ਦੇਣਗੇ।

ਸਿਆਸੀ ਗਲਿਆਰਿਆਂ ਵਿੱਚ ਖਬਰਾਂ ਹਨ ਕਿ ਗੋਲਡੀ ਕਿਸੇ ਵੀ ਸਮੇਂ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ, ਜਿਸ ਤੋਂ ਬਾਅਦ ਤੈਅ ਮੰਨਿਆ ਜਾ ਰਿਹਾ ਹੈ ਕਿ ਪਾਰਟੀ ਉਨ੍ਹਾਂ ਨੂੰ ਸੰਗਰੂਰ ਸੀਟ ਤੋਂ ਉਮੀਦਵਾਰ ਐਲਾਨ ਸਕਦੀ ਹੈ। ਕਿਉਂਕਿ ਕਾਂਗਰਸ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਸੰਗਰੂਰ ਤੋਂ ਟਿਕਟ ਦਿੱਤੇ ਜਾਣ ਦੇ ਬਾਅਦ ਤੋਂ ਹੀ ਗੋਲਡੀ ਪਾਰਟੀ ਤੋਂ ਕਾਫੀ ਨਰਾਜ਼ ਦਿਖਾਈ ਦੇ ਰਹੇ ਹਨ। ਜਿਸ ਕਰਕੇ ਉਹ ਭਾਜਪਾ ਵਿੱਚ ਸ਼ਾਮਲ ਹੋ ਕੇ ਇਸ ਸੀਟ ਤੋਂ ਖਹਿਰਾ ਨੂੰ ਸਖ਼ਤ ਟੱਕਰ ਦੇ ਸਕਦੇ ਹਨ। ਗੋਲਡੀ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਇੱਕ ਪੋਸਟ ਸ਼ੇਅਰ ਕਰਕੇ ਕਾਂਗਰਸ ਛੱਡਣ ਦਾ ਇਸ਼ਾਰਾ ਵੀ ਦਿੱਤਾ ਹੈ।

ਸੰਗਰੂਰ ਚ ਗੋਲਡੀ ਦਾ ਜਨਾਧਾਰ

ਦੱਸਿਆ ਜਾਂਦਾ ਹੈ ਕਿ ਦਲਵੀਰ ਸਿੰਘ ਗੋਲਡੀ ਧੂਰੀ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਸੰਗਰੂਰ ਵਿੱਚ ਉਨ੍ਹਾਂ ਦਾ ਆਪਣਾ ਵੱਖਰਾ ਜਨਾਧਾਰ ਹੈ। ਕਾਂਗਰਸ ਦੇ ਸੁਖਪਾਲ ਖਹਿਰਾ ਵਾਂਗ ਗੋਲਡੀ ਵੀ ਤੇਜ ਤੱਰਾਰ ਨੇਤਾ ਹਨ। ਉਹ ਆਪਣੇ ਤਿੱਖੇ ਬਿਆਨਾਂ ਲਈ ਕਈ ਵਾਰ ਚਰਚਾ ਵਿੱਚ ਆ ਚੁੱਕੇ ਹਨ।

ਇਹ ਵੀ ਪੜ੍ਹੋ – ਲੁਧਿਆਣਾ ਵਿੱਚ ਬਿੱਟੂ Vs ਰਾਜਾ ਵੜਿੰਗ, ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ

ਭਾਜਪਾ ਨੂੰ ਮਿਲ ਸਕਦਾ ਹੈ ਢੀਂਡਸਾ ਦਾ ਸਮਰਥਨ

ਭਾਜਪਾ ਦੀ ਸੀਟ ਦਾ ਐਲਾਨ ਹੁੰਦੇ ਹੀ ਭਾਜਪਾ ਨੂੰ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਵੀ ਸਮਰਥਨ ਮਿਲ ਸਕਦਾ ਹੈ ਕਿਉਂਕਿ ਢੀਂਡਸਾ ਆਪਣੇ ਬੇਟੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਦਿਵਾਉਣ ਵਿਚ ਕਾਮਯਾਬ ਨਹੀਂ ਹੋ ਸਕੇ, ਜਿਸ ਕਾਰਨ ਉਹ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਹਨ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਸੰਗਰੂਰ ਸੀਟ ਤੋਂ ਮੌਜੂਦਾ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਕਾਂਗਰਸ ਨੇ ਸੁਖਪਾਲ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਇਕਬਾਲ ਸਿੰਘ ਝੂੰਦਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Stories