ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਾਂਗਰਸ ਦਾ ‘ਹੱਥ’ ਛੱਡ AAP ਦਾ ਪੱਲਾ ਫੜ੍ਹਣ ਵਾਲੇ, ਜਾਣੋਂ ਕੌਣ ਹਨ ਦਲਵੀਰ ਗੋਲਡੀ

Dalvir Goldy Join AAP: ਸਾਬਕਾ ਵਿਧਾਇਕ ਦਲਵੀਰ ਗੋਲਡੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਦਰਅਸਲ ਗੋਲਡੀ ਨੇ ਸੰਗਰੂਰ ਦੀ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਉਮੀਦਵਾਰੀ ਲਈ ਦਾਅਵਾ ਠੋਕਿਆ ਸੀ। ਪਰ ਹਾਈਕਮਾਂਡ ਨੇ ਉਹਨਾਂ ਦੀ ਥਾਂ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਭਰੋਸਾ ਜਤਾਇਆ ਅਤੇ ਸੰਗਰੂਰ ਤੋਂ ਉਮੀਦਵਾਰ ਐਲਾਨ ਦਿੱਤਾ। ਜਿਸ ਤੋਂ ਬਾਅਦ ਗੋਲਡੀ ਨਰਾਜ਼ ਚੱਲ ਰਹੇ ਸਨ।

ਕਾਂਗਰਸ ਦਾ ‘ਹੱਥ’ ਛੱਡ AAP ਦਾ ਪੱਲਾ ਫੜ੍ਹਣ ਵਾਲੇ, ਜਾਣੋਂ ਕੌਣ ਹਨ ਦਲਵੀਰ ਗੋਲਡੀ
ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਸਮੇਂ ਦਲਬੀਰ ਗੋਲਡੀ ਅਤੇ ਉਹਨਾਂ ਦੇ ਸਾਥੀ
Follow Us
tv9-punjabi
| Updated On: 01 May 2024 13:10 PM

ਸਾਬਕਾ ਕਾਂਗਰਸੀ ਵਿਧਾਇਕ ਅਤੇ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਦਾ ਹੱਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ। ਗੋਲਡੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਦਲਵੀਰ ਸਿੰਘ ਗੋਲਡੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ਼ ਚੋਣ ਲੜੀ ਸੀ।

ਦਰਅਸਲ ਗੋਲਡੀ ਨੇ ਸੰਗਰੂਰ ਦੀ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਉਮੀਦਵਾਰੀ ਲਈ ਦਾਅਵਾ ਠੋਕਿਆ ਸੀ। ਪਰ ਹਾਈਕਮਾਂਡ ਨੇ ਉਹਨਾਂ ਦੀ ਥਾਂ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਭਰੋਸਾ ਜਤਾਇਆ ਅਤੇ ਸੰਗਰੂਰ ਤੋਂ ਉਮੀਦਵਾਰ ਐਲਾਨ ਦਿੱਤਾ। ਜਿਸ ਤੋਂ ਬਾਅਦ ਗੋਲਡੀ ਨਰਾਜ਼ ਚੱਲ ਰਹੇ ਸਨ ਕਾਂਗਰਸੀ ਲੀਡਰਾਂ ਨੇ ਗੋਲਡੀ ਨੂੰ ਮਨਾਉਣ ਦੀ ਕੋਸ਼ਿਸ ਕੀਤੀ ਪਰ ਉਹਨਾਂ ਨੇ ਮੰਨਣ ਦੀ ਥਾਂ ਪਾਰਟੀ ਨੂੰ ਹੀ ਅਲਵਿਦਾ ਕਹਿ ਦਿੱਤਾ।

ਦਲਵੀਰ ਸਿੰਘ ਗੋਲਡੀ ਦਾ ਸਿਆਸੀ ਕੈਰੀਅਰ

ਦਲਵੀਰ ਸਿੰਘ ਗੋਲਡੀ ਵਿਦਿਆਰਥੀ ਸਿਆਸਤ ਵਿੱਚ ਉਭਰਕੇ ਸਾਹਮਣੇ ਆਏ ਸਨ। ਦਲਬੀਰ ਨੇ ਸਾਲ 2006-07 ਵਿੱਚ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੀ ਚੋਣ ਜਿੱਤੇ ਅਤੇ ਪ੍ਰਧਾਨ ਬਣੇ। ਉਹਨਾਂ ਨੇ PGDCA ਤੱਕ ਆਪਣਾ ਪੜਾਈ ਕੀਤੀ ਹੈ। ਯੂਨੀਵਰਸਿਟੀ ਪੋਲਟਿਕਸ ਤੋਂ ਦਲਵੀਰ ਗੋਲਡੀ ਦੇ ਸਿਆਸੀ ਜੀਵਨ ਦੀ ਸ਼ੁਰੂਆਤ ਹੋਈ। ਇਸ ਤੋਂ ਬਾਅਦ ਗੋਲਡੀ ਯੂਥ ਕਾਂਗਰਸ ਨਾਲ ਵੀ ਜੁੜੇ।

ਇਹ ਵੀ ਪੜ੍ਹੋ- ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਦਲਬੀਰ ਸਿੰਘ ਗੋਲਡੀ, ਸੀਐਮ ਮਾਨ ਨੇ ਕੀਤਾ ਸਵਾਗਤ

ਕਾਂਗਰਸ ਪਾਰਟੀ ਨੇ ਉਹਨਾਂ ਨੂੰ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਧੂਰੀ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ। ਗੋਲਡੀ ਨੇ 2 ਹਜ਼ਾਰ 838 ਵੋਟਾਂ ਦੇ ਫ਼ਰਕ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਹਰਾਇਆ। ਇਸ ਤੋਂ ਬਾਅਦ ਕਾਂਗਰਸ ਨੇ ਗੋਲਡੀ ਨੂੰ 2022 ਦੀਆਂ ਚੋਣਾਂ ਮੁੜ ਧੂਰੀ ਹਲਕੇ ਤੋਂ ਉਮੀਦਵਾਰ ਬਣਾਇਆ ਪਰ ਇਸ ਵਾਰ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਉਹਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਫ਼ਰਕ ਨਾਲ ਹਰਾਇਆ।

ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸੰਗਰੂਰ ਦੀ ਲੋਕ ਸਭਾ ਸੀਟ ਖਾਲੀ ਹੋ ਗਈ ਕਿਉਂਕਿ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਮੌਜੂਦਾ ਸਾਂਸਦ ਸਨ। ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ਵੀ ਕਾਂਗਰਸ ਨੇ ਦਲਵੀਰ ਗੋਲਡੀ ਨੂੰ ਉਮੀਦਵਾਰ ਬਣਾਇਆ। ਇਸ ਵਾਰ ਵੀ ਗੋਲਡੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਜੀਤ ਸਿੰਘ ਮਾਨ ਨੇ ਹਰਾਇਆ।

2 ਲੋਕਾਂ ਦੀ ਜਾਨ ਲੈਣ ਵਾਲੇ ਆਰੋਪੀ ਨੂੰ ਲੇਖ ਲਿਖਣ ਦੀ ਸ਼ਰਤ 'ਤੇ ਮਿਲ ਗਈ ਜ਼ਮਾਨਤ
2 ਲੋਕਾਂ ਦੀ ਜਾਨ ਲੈਣ ਵਾਲੇ ਆਰੋਪੀ ਨੂੰ ਲੇਖ ਲਿਖਣ ਦੀ ਸ਼ਰਤ 'ਤੇ ਮਿਲ ਗਈ ਜ਼ਮਾਨਤ...
JK Lok Sabha Election 2024: ਬਾਰਾਮੂਲਾ 'ਚ ਰਿਕਾਰਡ ਤੋੜ ਵੋਟਿੰਗ ਹੋਈ, ਜਾਣੋ ਕਿਨ੍ਹਾਂ ਮੁੱਦਿਆਂ 'ਤੇ ਵੋਟਰਾਂ ਨੇ ਪਾਈ ਵੋਟ
JK Lok Sabha Election 2024: ਬਾਰਾਮੂਲਾ 'ਚ ਰਿਕਾਰਡ ਤੋੜ ਵੋਟਿੰਗ ਹੋਈ, ਜਾਣੋ ਕਿਨ੍ਹਾਂ ਮੁੱਦਿਆਂ 'ਤੇ ਵੋਟਰਾਂ ਨੇ ਪਾਈ ਵੋਟ...
ਸਵਾਤੀ ਮਾਲੀਵਾਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਕਹਾਣੀਆਂ,ਜਾਣੋ
ਸਵਾਤੀ ਮਾਲੀਵਾਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਕਹਾਣੀਆਂ,ਜਾਣੋ...
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
Stories