AAP ਦੇ ਸਾਬਕਾ MP ਧਰਮਵੀਰ ਗਾਂਧੀ ਹੋਏ ਕਾਂਗਰਸ ‘ਚ ਸ਼ਾਮਲ, ਪਟਿਆਲਾ ਸੀਟ ਤੋਂ ਲੜ ਸਕਦੇ ਹਨ ਚੋਣ !

inderpal-singh
Updated On: 

01 Apr 2024 13:29 PM

ਧਰਮਵੀਰ ਗਾਂਧੀ 2014 'ਚ 'ਆਪ' ਦੀ ਟਿਕਟ 'ਤੇ ਪਟਿਆਲਾ ਤੋਂ ਸੰਸਦ ਮੈਂਬਰ ਬਣੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ 2015 'ਚ ਹੀ ਆਮ ਆਦਮੀ ਪਾਰਟੀ ਤੋਂ ਦੂਰੀ ਬਣਾ ਲਈ ਸੀ। ਡਾ: ਧਰਮਵੀਰ ਗਾਂਧੀ ਇਕੱਲੇ ਅਜਿਹੇ ਆਗੂ ਹਨ ਜਿਨ੍ਹਾਂ ਨੇ ਆਪਣੇ ਸਿਆਸੀ ਕਰੀਅਰ ਵਿਚ ਪਟਿਆਲਾ ਦੇ ਸ਼ਾਹੀ ਪਰਿਵਾਰ ਦੀ ਪ੍ਰਨੀਤ ਕੌਰ ਨੂੰ ਹਰਾਇਆ ਸੀ।

AAP ਦੇ ਸਾਬਕਾ MP ਧਰਮਵੀਰ ਗਾਂਧੀ ਹੋਏ ਕਾਂਗਰਸ ਚ ਸ਼ਾਮਲ, ਪਟਿਆਲਾ ਸੀਟ ਤੋਂ ਲੜ ਸਕਦੇ ਹਨ ਚੋਣ !

ਡਾ.ਧਰਮਵੀਰ ਗਾਂਧੀ ਕਾਂਗਰਸ 'ਚ ਸ਼ਾਮਲ

Follow Us On

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਸੋਮਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਦਿੱਲੀ ਸਥਿਤ ਕਾਂਗਰਸ ਪਾਰਟੀ ਦੇ ਹੈੱਡਕੁਆਰਟਰ ਵਿਖੇ ਆਪਣੀ ਨੌਵੀਂ ਪੰਜਾਬ ਪਾਰਟੀ ਨੂੰ ਕਾਂਗਰਸ ਵਿੱਚ ਰਲੇਵਾਂ ਕਰ ਦਿੱਤਾ।

ਧਰਮਵੀਰ ਗਾਂਧੀ 2014 ‘ਚ ‘ਆਪ’ ਦੀ ਟਿਕਟ ‘ਤੇ ਪਟਿਆਲਾ ਤੋਂ ਸੰਸਦ ਮੈਂਬਰ ਬਣੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ 2015 ‘ਚ ਹੀ ਆਮ ਆਦਮੀ ਪਾਰਟੀ ਤੋਂ ਦੂਰੀ ਬਣਾ ਲਈ ਸੀ। ਡਾ: ਧਰਮਵੀਰ ਗਾਂਧੀ ਇਕੱਲੇ ਅਜਿਹੇ ਆਗੂ ਹਨ ਜਿਨ੍ਹਾਂ ਨੇ ਆਪਣੇ ਸਿਆਸੀ ਕਰੀਅਰ ਵਿਚ ਪਟਿਆਲਾ ਦੇ ਸ਼ਾਹੀ ਪਰਿਵਾਰ ਦੀ ਪ੍ਰਨੀਤ ਕੌਰ ਨੂੰ ਹਰਾਇਆ ਸੀ।

ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਡਾ.ਧਰਮਵੀਰ ਗਾਂਧੀ ਨੇ ਕਿਹਾ ਕਿ “ਮੈਂ ਲੋਕ ਸਭਾ ਚੋਣਾਂ ਲੜਨ ਲਈ ਕਾਂਗਰਸ ‘ਚ ਸ਼ਾਮਲ ਨਹੀਂ ਹੋਇਆ ਹਾਂ। ਜੇਕਰ ਪਾਰਟੀ ਉਨ੍ਹਾਂ ਨੂੰ ਚੋਣ ਮੈਦਾਨ ‘ਚ ਉਤਾਰਦੀ ਹੈ ਤਾਂ ਉਹ ਚੋਣ ਲੜਨ ਲਈ ਤਿਆਰ ਹਨ।” ਡਾ: ਗਾਂਧੀ ਦੀ ਨਵੀਂ ਪੰਜਾਬ ਪਾਰਟੀ ਦਾ ਕਾਂਗਰਸ ਵਿੱਚ ਰਲੇਵੇਂ ਤੋਂ ਬਾਅਦ ਪਟਿਆਲਾ ਦੇ ਸ਼ਾਹੀ ਪਰਿਵਾਰ ਤੋਂ ਬਿਨਾਂ ਵੀ ਪਾਰਟੀ ਨੂੰ ਪਟਿਆਲਾ ਵਿੱਚ ਮਜ਼ਬੂਤ ​​ਆਧਾਰ ਮਿਲੇਗਾ। ਕਾਂਗਰਸ ਨੂੰ ਪਟਿਆਲਾ ਸੀਟ ਲਈ ਪ੍ਰਭਾਵਸ਼ਾਲੀ ਚਿਹਰੇ ਦੀ ਤਲਾਸ਼ ਸੀ।

ਸਾਬਕਾ ਸੰਸਦ ਮੈਂਬਰ ਡਾ: ਗਾਂਧੀ ਦੇ ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਦੀ ਪਟਿਆਲਾ ਤੋਂ ਉਮੀਦਵਾਰ ਦੀ ਭਾਲ ਖ਼ਤਮ ਹੋ ਸਕਦੀ ਹੈ। ਡਾ: ਗਾਂਧੀ ਮੂਲ ਰੂਪ ਤੋਂ ਪਟਿਆਲਾ ਦੇ ਰਹਿਣ ਵਾਲੇ ਹਨ ਅਤੇ ਇਲਾਕੇ ਵਿੱਚ ਉਨ੍ਹਾਂ ਦਾ ਚੰਗਾ ਪ੍ਰਭਾਵ ਹੈ। ਅਜਿਹੇ ‘ਚ ਭਾਜਪਾ ਨੂੰ ਪਟਿਆਲਾ ਸੀਟ ‘ਤੇ ਚੰਗੀ ਟੱਕਰ ਮਿਲ ਸਕਦੀ ਹੈ।

ਮਾਹੌਲ ਦੇਖ ਕੇ ਲਿਆ ਫੈਸਲਾ- ਡਾ: ਧਰਮਵੀਰ ਗਾਂਧੀ

ਡਾ: ਧਰਮਵੀਰ ਗਾਂਧੀ ਨੇ ਕਿਹਾ ਕਿ ਉਹ ਪੜ੍ਹਾਈ ਦੌਰਾਨ ਕਾਮਰੇਡ ਵਿਚਾਰਧਾਰਾ ਦੇ ਸਨ। ਆਖ਼ਰੀ ਸਾਲ ਉਹ ਜੇਲ੍ਹ ਵੀ ਗਏ। ਫਿਰ ਬਾਅਦ ਵਿੱਚ ਉਨ੍ਹਾਂ ਨੇ ਆਪਣੀ ਐਮ.ਬੀ.ਬੀ.ਐਸ. ਫਿਰ ਕਾਰਡੀਓਲੋਜੀ ਦੀ ਸਿੱਖਿਆ ਲਈ। ਸਾਲ 2012 ਵਿੱਚ ਉਹ ਅੰਨਾ ਹਜ਼ਾਰੇ ਦੇ ਅੰਦੋਲਨ ਵਿੱਚ ਸ਼ਾਮਲ ਹੋਏ। ਉਥੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਧਰਮਵੀਰ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੇ ਦੇਖਿਆ ਕਿ ਆਮ ਆਦਮੀ ਪਾਰਟੀ ਉਨ੍ਹਾਂ ਦੇ ਆਦਰਸ਼ਾਂ ਦੀ ਪਾਰਟੀ ਨਹੀਂ ਹੈ। ਜਿਸ ਤੋਂ ਬਾਅਦ ਫਰਵਰੀ 2015 ‘ਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਛੱਡ ਦਿੱਤੀ।

ਇਹ ਵੀ ਪੜ੍ਹੋ: ਕਾਂਗਰਸ ਦਾ ਹੱਥ ਫੜ੍ਹਣਗੇ ਧਰਮਵੀਰ ਗਾਂਧੀ, ਹੋ ਸਕਦੇ ਨੇ ਪਟਿਆਲਾ ਤੋਂ ਉਮੀਦਵਾਰ