ਪੰਜਾਬ ਦੀ ਅੰਤਿਮ ਵੋਟਰ ਸੂਚੀ ਜਾਰੀ, ਔਰਤਾਂ ਦੀ 50 ਫੀਸਦੀ ਹਿੱਸੇਦਾਰੀ | Final Punjab Voter list release by election commission for lok sabha election 2024 know full detail in punjabi Punjabi news - TV9 Punjabi

ਪੰਜਾਬ ਦੀ ਅੰਤਿਮ ਵੋਟਰ ਸੂਚੀ ਜਾਰੀ, ਔਰਤਾਂ ਦੀ 50 ਫੀਸਦੀ ਹਿੱਸੇਦਾਰੀ

Updated On: 

15 May 2024 12:56 PM

Final Punjab Voter List: ਪੰਜਾਬ ਵਿੱਚ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ। ਪੰਜਾਬ ਵਿੱਚ ਨਵੀਆਂ ਵੋਟਾਂ ਬਣਾਉਣ ਦੀ ਆਖਰੀ ਮਿਤੀ 4 ਮਈ ਸੀ। ਇਨ੍ਹਾਂ ਵੋਟਾਂ ਨੂੰ 14 ਮਈ ਤੱਕ ਅੰਤਿਮ ਰੂਪ ਦਿੱਤਾ ਜਾਣਾ ਸੀ। ਇਨ੍ਹਾਂ ਨਵੇਂ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ਵਿੱਚੋਂ 16,517 ਪਿੰਡਾਂ ਵਿੱਚ ਅਤੇ 7,934 ਸ਼ਹਿਰਾਂ ਵਿੱਚ ਬਣਾਏ ਗਏ ਹਨ। ਪੰਜਾਬ ਵਿੱਚ 100 ਫੀਸਦੀ ਫੋਟੋ ਸ਼ਨਾਖਤੀ ਕਾਰਡ ਬਣ ਚੁੱਕੇ ਹਨ।

ਪੰਜਾਬ ਦੀ ਅੰਤਿਮ ਵੋਟਰ ਸੂਚੀ ਜਾਰੀ, ਔਰਤਾਂ ਦੀ 50 ਫੀਸਦੀ ਹਿੱਸੇਦਾਰੀ

Lok Sabha Elections 2024:

Follow Us On

Final Punjab Voter List: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਲਈ ਰਾਜ ਦੀ ਅੰਤਿਮ ਵੋਟਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਲੋਕ ਸਭਾ ਚੋਣ ਵਿੱਚ ਸੂਬੇ ਦੇ ਕੁੱਲ 2 ਕਰੋੜ 14 ਲੱਖ 61 ਹਜ਼ਾਰ 739 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਸੀਈਓ ਨੇ ਦੱਸਿਆ ਕਿ ਕੁੱਲ ਵੋਟਰਾਂ ਵਿੱਚੋਂ 1 ਕਰੋੜ 12 ਲੱਖ 86 ਹਜ਼ਾਰ 726 ਪੁਰਸ਼ ਵੋਟਰ ਅਤੇ 1 ਕਰੋੜ 1 ਲੱਖ 74 ਹਜ਼ਾਰ 240 ਮਹਿਲਾ ਵੋਟਰ ਹਨ। ਇੱਥੇ 773 ਟਰਾਂਸਜੈਂਡਰ ਵੋਟਰ ਹਨ। ਇਨ੍ਹਾਂ ਚੋਣਾਂ ਵਿੱਚ 5 ਲੱਖ 38 ਹਜ਼ਾਰ 715 ਨੌਜਵਾਨ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਸ ਤੋਂ ਇਲਾਵਾ 1 ਲੱਖ 89 ਹਜ਼ਾਰ 855 ਵੋਟਰ 85 ਸਾਲ ਤੋਂ ਵੱਧ ਉਮਰ ਦੇ ਹਨ। ਅਪਾਹਜ ਵੋਟਰਾਂ ਦੀ ਗਿਣਤੀ 1 ਲੱਖ 58 ਹਜ਼ਾਰ 718 ਹੈ।

13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ਵਿੱਚੋਂ 16,517 ਪਿੰਡਾਂ ਵਿੱਚ ਅਤੇ 7,934 ਸ਼ਹਿਰਾਂ ਵਿੱਚ ਬਣਾਏ ਗਏ ਹਨ। ਪੰਜਾਬ ਵਿੱਚ 100 ਫੀਸਦੀ ਫੋਟੋ ਸ਼ਨਾਖਤੀ ਕਾਰਡ ਬਣ ਚੁੱਕੇ ਹਨ।

ਹਲਕਾ ਗੁਰਦਾਸਪੁਰ ਵਿੱਚ ਕੁੱਲ 16 ਲੱਖ 5 ਹਜ਼ਾਰ 204 ਵੋਟਰ ਹਨ, ਜਿਨ੍ਹਾਂ ਵਿੱਚ 8 ਲੱਖ 48 ਹਜ਼ਾਰ 855 ਪੁਰਸ਼ ਵੋਟਰ, 7 ਲੱਖ 56 ਹਜ਼ਾਰ 283 ਮਹਿਲਾ ਵੋਟਰ ਅਤੇ 36 ਟਰਾਂਸਜੈਂਡਰ ਵੋਟਰ ਹਨ। ਅੰਮ੍ਰਿਤਸਰ ਵਿੱਚ ਕੁੱਲ 16 ਲੱਖ 11 ਹਜ਼ਾਰ 263 ਵੋਟਰ ਹਨ, ਜਿਨ੍ਹਾਂ ਵਿੱਚੋਂ 8 ਲੱਖ 45 ਹਜ਼ਾਰ 434 ਪੁਰਸ਼ ਵੋਟਰ, 7 ਲੱਖ 65 ਹਜ਼ਾਰ 766 ਮਹਿਲਾ ਵੋਟਰ ਅਤੇ 63 ਟਰਾਂਸਜੈਂਡਰ ਵੋਟਰ ਹਨ।

ਖਡੂਰ ਸਾਹਿਬ ਵਿੱਚ ਕੁੱਲ 16 ਲੱਖ 67 ਹਜ਼ਾਰ 797 ਵੋਟਰ ਹਨ, ਜਿਨ੍ਹਾਂ ਵਿੱਚ 8 ਲੱਖ 76 ਹਜ਼ਾਰ 281 ਪੁਰਸ਼ ਵੋਟਰ, 7 ਲੱਖ 91 ਹਜ਼ਾਰ 449 ਮਹਿਲਾ ਵੋਟਰ ਅਤੇ 67 ਟਰਾਂਸਜੈਂਡਰ ਵੋਟਰ ਹਨ। ਜਲੰਧਰ ਵਿੱਚ ਕੁੱਲ 16 ਲੱਖ 54 ਹਜ਼ਾਰ 3 ਵੋਟਰ ਹਨ, ਜਿਨ੍ਹਾਂ ਵਿੱਚੋਂ 8 ਲੱਖ 59 ਹਜ਼ਾਰ 687 ਪੁਰਸ਼ ਵੋਟਰ, 7 ਲੱਖ 94 ਹਜ਼ਾਰ 272 ਮਹਿਲਾ ਵੋਟਰ ਅਤੇ 44 ਟਰਾਂਸਜੈਂਡਰ ਵੋਟਰ ਹਨ। ਇਸੇ ਤਰ੍ਹਾਂ ਹੁਸ਼ਿਆਰਪੁਰ ਵਿੱਚ ਕੁੱਲ 16 ਲੱਖ 1826 ਵੋਟਰ ਹਨ, ਜਿਨ੍ਹਾਂ ਵਿੱਚੋਂ 8 ਲੱਖ 30 ਹਜ਼ਾਰ 840 ਪੁਰਸ਼ ਵੋਟਰ, 7 ਲੱਖ 70 ਹਜ਼ਾਰ 942 ਮਹਿਲਾ ਵੋਟਰ ਅਤੇ 44 ਟਰਾਂਸਜੈਂਡਰ ਵੋਟਰ ਹਨ।

ਸ਼੍ਰੀ ਆਨੰਦਪੁਰ ਸਾਹਿਬ ਵਿੱਚ ਕੁੱਲ ਵੋਟਰ 17 ਲੱਖ 32 ਹਜ਼ਾਰ 211 ਹਨ, ਜਿਨ੍ਹਾਂ ਵਿੱਚੋਂ 9 ਲੱਖ 4 ਹਜ਼ਾਰ 50 ਪੁਰਸ਼ ਵੋਟਰ, 8 ਲੱਖ 28 ਹਜ਼ਾਰ 97 ਮਹਿਲਾ ਵੋਟਰ ਅਤੇ 64 ਟਰਾਂਸਜੈਂਡਰ ਵੋਟਰ ਹਨ। ਲੁਧਿਆਣਾ ਵਿੱਚ ਕੁੱਲ 17 ਲੱਖ 58 ਹਜ਼ਾਰ 614 ਵੋਟਰ ਹਨ, ਜਿਨ੍ਹਾਂ ਵਿੱਚੋਂ 9 ਲੱਖ 37 ਹਜ਼ਾਰ 94 ਪੁਰਸ਼ ਵੋਟਰ, 8 ਲੱਖ 21 ਹਜ਼ਾਰ 386 ਮਹਿਲਾ ਵੋਟਰ ਅਤੇ 134 ਟਰਾਂਸਜੈਂਡਰ ਵੋਟਰ ਹਨ। ਫ਼ਤਹਿਗੜ੍ਹ ਸਾਹਿਬ ਵਿੱਚ ਕੁੱਲ 15 ਲੱਖ 52 ਹਜ਼ਾਰ 567 ਵੋਟਰ ਹਨ, ਜਿਨ੍ਹਾਂ ਵਿੱਚ 8 ਲੱਖ 23 ਹਜ਼ਾਰ 339 ਪੁਰਸ਼ ਵੋਟਰ, 7 ਲੱਖ 29 ਹਜ਼ਾਰ 196 ਮਹਿਲਾ ਵੋਟਰ ਅਤੇ 32 ਟਰਾਂਸਜੈਂਡਰ ਵੋਟਰ ਹਨ।

ਇਹ ਵੀ ਪੜ੍ਹੋ: ਕਣਕ ਦਾ ਭਾਅ ਵਧਾਉਣ ਲਈ ਪੰਜਾਬ ਸਰਕਾਰ ਦਾ ਕੇਂਦਰ ਨੂੰ ਪੱਤਰ, 3104 ਰੁਪਏ ਕਰਨ ਦੀ ਕੀਤਾ ਸਿਫਾਰਿਸ਼

ਦੂਜੇ ਪਾਸੇ ਫਰੀਦਕੋਟ ਵਿੱਚ ਕੁੱਲ 15 ਲੱਖ 94 ਹਜ਼ਾਰ 33 ਵੋਟਰ ਹਨ, ਜਿਨ੍ਹਾਂ ਵਿੱਚੋਂ 8 ਲੱਖ 42 ਹਜ਼ਾਰ 184 ਪੁਰਸ਼ ਵੋਟਰ, 7 ਲੱਖ 51 ਹਜ਼ਾਰ 768 ਮਹਿਲਾ ਵੋਟਰ ਅਤੇ 81 ਟਰਾਂਸਜੈਂਡਰ ਵੋਟਰ ਹਨ। ਫ਼ਿਰੋਜ਼ਪੁਰ ਵਿੱਚ ਕੁੱਲ 16 ਲੱਖ 70 ਹਜ਼ਾਰ 8 ਵੋਟਰ ਹਨ, ਜਿਨ੍ਹਾਂ ਵਿੱਚੋਂ 8 ਲੱਖ 80 ਹਜ਼ਾਰ 617 ਪੁਰਸ਼ ਵੋਟਰ, 7 ਲੱਖ 89 ਹਜ਼ਾਰ 343 ਮਹਿਲਾ ਵੋਟਰ ਅਤੇ 48 ਟਰਾਂਸਜੈਂਡਰ ਵੋਟਰ ਹਨ। ਬਠਿੰਡਾ ਵਿੱਚ ਕੁੱਲ 16 ਲੱਖ 51 ਹਜ਼ਾਰ 188 ਵੋਟਰ ਹਨ, ਜਿਨ੍ਹਾਂ ਵਿੱਚ 8 ਲੱਖ 70 ਹਜ਼ਾਰ 14 ਪੁਰਸ਼ ਵੋਟਰ, 7 ਲੱਖ 81 ਹਜ਼ਾਰ 140 ਮਹਿਲਾ ਵੋਟਰ ਅਤੇ 34 ਟਰਾਂਸਜੈਂਡਰ ਵੋਟਰ ਹਨ। ਸੰਗਰੂਰ ਵਿੱਚ ਕੁੱਲ 15 ਲੱਖ 56 ਹਜ਼ਾਰ 601 ਵੋਟਰ ਹਨ, ਜਿਨ੍ਹਾਂ ਵਿੱਚੋਂ 8 ਲੱਖ 24 ਹਜ਼ਾਰ 1 ਪੁਰਸ਼ ਵੋਟਰ, 7 ਲੱਖ 32 ਹਜ਼ਾਰ 554 ਮਹਿਲਾ ਵੋਟਰ ਅਤੇ 46 ਟਰਾਂਸਜੈਂਡਰ ਵੋਟਰ ਹਨ। ਪਟਿਆਲਾ ਵਿੱਚ ਕੁੱਲ 18 ਲੱਖ 6 ਹਜ਼ਾਰ 424 ਵੋਟਰ ਹਨ, ਜਿਨ੍ਹਾਂ ਵਿੱਚ 9 ਲੱਖ 44 ਹਜ਼ਾਰ 300 ਪੁਰਸ਼ ਵੋਟਰ, 8 ਲੱਖ 62 ਹਜ਼ਾਰ 44 ਮਹਿਲਾ ਵੋਟਰ ਅਤੇ 80 ਟਰਾਂਸਜੈਂਡਰ ਵੋਟਰ ਹਨ।

ਕਿੱਥੇ ਅਤੇ ਕਿੰਨੇ ਪੋਲਿੰਗ ਸਟੇਸ਼ਨ?

ਪੰਜਾਬ ਵਿੱਚ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ। ਗੁਰਦਾਸਪੁਰ 1895, ਅੰਮਿ੍ਤਸਰ 1684, ਖਡੂਰ ਸਾਹਿਬ 1974, ਜਲੰਧਰ 1963, ਅਨੰਦਪੁਰ ਸਾਹਿਬ 2068, ਲੁਧਿਆਣਾ 1843, ਫਰੀਦਕੋਟ 1688, ਫਿਰੋਜ਼ਪੁਰ 1903, ਬਠਿੰਡਾ 1814, ਸੰਗਰੂਰ 1765 ਅਤੇ ਪਟਿਆਲ 208 ਵਿਚ ਸਟੇਸ਼ਨ ਬਣਾਏ ਜਾਣਗੇ |

Exit mobile version