Gurdaspur Seat Election Results 2024: ਗੁਰਦਾਸਪੁਰ ਵਿੱਚ ਕਾਂਗਰਸ ਦੀ ਵਾਪਸੀ, ਸੁਖਜਿੰਦਰ ਰੰਧਾਵਾ ਨੇ ਦਿਨੇਸ਼ ਬੱਬੂ ਨੂੰ ਹਰਾਇਆ
Punjab Lok Sabha Gurdaspur Constituency Election Results 2024 LIVE: ਗੁਰਦਾਸਪੁਰ ਦੀ ਲੋਕ ਸਭਾ ਸੀਟ ਤੇ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ ਨੂੰ ਜਿੱਤ ਹਾਸਿਲ ਹੋਈ ਹੈ। ਰੰਧਾਵਾ ਨੂੰ 3 ਲੱਖ 64 ਹਜ਼ਾਰ 83 ਵੋਟਾਂ ਮਿਲੀਆਂ। ਇਹਨਾਂ ਚੋਣਾਂ ਵਿੱਚ ਬੀਜੇਪੀ ਨੇ ਦਿਨੇਸ਼ ਬੱਬੂ ਨੂੰ, ਆਮ ਆਦਮੀ ਪਾਰਟੀ ਨੇ ਅਮਨਸ਼ੇਰ ਸਿੰਘ ਕਲਸੀ ਨੂੰ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੂੰ ਮੈਦਾਨ ਵਿੱਚ ਉਤਾਰਿਆ ਸੀ।
ਸੁਖਜਿੰਦਰ ਰੰਧਾਵਾ
ਗੁਰਦਾਸਪੁਰ ਸੀਟ ਨੂੰ ਅਦਾਕਾਰਾ ਦੀ ਸੀਟ ਮੰਨਿਆ ਜਾਂਦਾ ਰਿਹਾ ਹੈ। ਪਰ ਇਸ ਵਾਰ ਕਾਂਗਰਸ ਦੇ ਦਿੱਗਜ਼ ਆਗੂ ਅਤੇ ਸਾਬਕਾ ਉੱਪ ਮੁੱਖ ਮੰਤਰੀ ਰਹੇ ਸੁਖਜਿੰਦਰ ਰੰਧਾਵਾ ਨੇ ਭਾਜਪਾ ਦੇ ਦਿਨੇਸ਼ ਬੱਬੂ ਨੂੰ ਹਰਾਕੇ ਜਿੱਤ ਹਾਸਿਲ ਕਰ ਲਈ। ਰੰਧਾਵਾ ਨੂੰ 3 ਲੱਖ 64 ਹਜ਼ਾਰ 83 ਵੋਟਾਂ ਮਿਲੀਆਂ। ਉਹਨਾਂ ਨੇ ਦਿਨੇਸ਼ ਬੱਬੂ ਨੂੰ 82 ਹਜ਼ਾਰ 861 ਵੋਟਾਂ ਦੇ ਫ਼ਰਕ ਨਾਲ ਹਰਾਇਆ।
ਗੁਰਦਾਸਪੁਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਜੇਤੂ ਰਹੇ ਹਨ। ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਦੇ ਦਿਨੇਸ਼ ਸਿੰਘ ਬੱਬੂ ਨੂੰ ਵੱਡੇ ਫਰਕ ਨਾਲ ਹਰਾਇਆ ਹੈ। ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੂੰ 3 ਲੱਖ ਤੋਂ ਵੱਧ ਵੋਟਾਂ ਮਿਲੀਆਂ ਹਨ। ਜਦੋਂਕਿ ਭਾਰਤੀ ਜਨਤਾ ਪਾਰਟੀ ਦੇ ਦਿਨੇਸ਼ ਸਿੰਘ ਬੱਬੂ ਨੂੰ 2 ਲੱਖ 81 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ ਹਨ। ਆਮ ਆਦਮੀ ਪਾਰਟੀ ਦੇ ਅਮਨ ਸ਼ੇਰ ਸਿੰਘ 2 ਲੱਖ 77 ਹਜ਼ਾਰ 252 ਵੋਟਾਂ ਲੈ ਕੇ ਤੀਜੇ ਨੰਬਰ ‘ਤੇ ਰਹੇ।


