ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਲੋਕ ਸਭਾ ਉਮੀਦਵਾਰ ਨੇ ਛੱਡੀ ਪਾਰਟੀ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਅਤੇ ਪਾਰਟੀ ਦੇ ਨਗਰ ਨਿਗਮ ਵਿੱਚ ਇੱਕੋ ਇੱਕ ਕੌਂਸਲਰ ਹਰਦੀਪ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਹਰਦੀਪ ਸਿੰਘ ਨੇ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਨਾਲ ਸ਼ੁਰੂ ਕੀਤੀ। ਉਹਨਾਂ ਦਾ ਪਰਿਵਾਰ ਟਕਸਾਲੀ ਅਕਾਲੀ ਹੈ। ਉਹਨਾਂ ਦੇ ਪਿਤਾ ਗੁਰਨਾਮ ਸਿੰਘ ਵੀ ਚੰਡੀਗੜ੍ਹ ਨਗਰ ਨਿਗਮ ਦੇ ਕੌਂਸਲਰ ਰਹੇ ਸਨ।

ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਲੋਕ ਸਭਾ ਉਮੀਦਵਾਰ ਨੇ ਛੱਡੀ ਪਾਰਟੀ
ਹਰਦੀਪ ਸਿੰਘ ਬੁਟਰੇਲਾ ਦੀ ਤਸਵੀਰ
Follow Us
amanpreet-kaur
| Updated On: 06 May 2024 21:07 PM

ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਅਤੇ ਪਾਰਟੀ ਦੇ ਨਗਰ ਨਿਗਮ ਵਿੱਚ ਇੱਕੋ ਇੱਕ ਕੌਂਸਲਰ ਹਰਦੀਪ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

ਚੰਡੀਗੜ੍ਹ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਟਿਕਟ ਵਾਪਸ ਕਰ ਦਿੱਤੀ। ਬੁਟੇਰਲਾ ਨੇ ਇਲਜ਼ਾਮ ਲਗਾਇਆ ਹੈ ਕਿ ਚੋਣ ਲੜਨ ਤੋਂ ਪਹਿਲਾਂ ਪਾਰਟੀ ਅੱਗੇ ਮੰਗ ਰੱਖੀ ਗਈ ਸੀ ਕਿ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਵਿੱਚ ਪਹਿਲੀ ਵਾਰ ਚੋਣ ਲੜ ਰਿਹਾ ਹੈ। ਇਸ ਲਈ ਚੰਡੀਗੜ੍ਹ ਵਿੱਚ ਚੋਣ ਲੜਨ ਲਈ ਸੀਨੀਅਰ ਆਗੂਆਂ ਦੀ ਲੋੜ ਪਵੇਗੀ ਪਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਾਲੇ ਵੀ 13 ਸੀਟਾਂ ਤੇ ਚੋਣ ਪ੍ਰਚਾਰ ਕਰ ਰਹੇ ਹਨ। ਉਹ 14ਵੀਂ ਸੀਟ ਭੁੱਲ ਗਏ।

ਸੁੁਣੋ ਹਰਦੀਪ ਸਿੰਘ ਬੁਟਰੇਲਾ ਦਾ ਬਿਆਨ

ਪਾਰਟੀ ਤੋਂ ਨਰਾਜ਼ ਹਾਂ-ਬੁਟੇਰਲਾ

ਹਰਦੀਪ ਸਿੰਘ ਚੰਡੀਗੜ੍ਹ ਅਕਾਲੀ ਦਲ ਦੇ ਪ੍ਰਧਾਨ ਅਤੇ ਨਗਰ ਨਿਗਮ ਵਿਚ ਪਾਰਟੀ ਦੇ ਇਕਲੌਤੇ ਕੌਂਸਲਰ ਹਨ। ਹਰਦੀਪ ਸਿੰਘ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੇ ਨਾਲ ਚੰਡੀਗੜ੍ਹ ਅਕਾਲੀ ਦਲ ਦੀਆਂ ਸਾਰੀਆਂ ਇਕਾਈਆਂ ਦੇ ਪ੍ਰਧਾਨਾਂ ਨੇ ਵੀ ਅਸਤੀਫੇ ਦੇ ਦਿੱਤੇ ਹਨ। ਉਹ ਕਿਸੇ ਹੋਰ ਪਾਰਟੀ ਵਿੱਚ ਨਹੀਂ ਜਾਣਗੇ। ਉਹ ਪਾਰਟੀ ਦੀਆਂ ਨੀਤੀਆਂ ਤੋਂ ਨਾਰਾਜ਼ ਹੋਣ ਕਾਰਨ ਹੀ ਪਾਰਟੀ ਛੱਡ ਰਹੇ ਹਨ।

ਮੈਂ ਇਕੱਲਿਆ ਚੋਣ ਨਹੀਂ ਲੜ ਸਕਦਾ-ਬੁਟੇਰਲਾ

ਬੁਟਰਲਾ ਨੇ ਕਿਹਾ ਕਿ ਮੈਂ ਇੱਕ ਗਰੀਬ ਕਿਸਾਨ ਦਾ ਪੁੱਤਰ ਹਾਂ। ਮੈਂ ਇਕੱਲਾ ਚੋਣ ਨਹੀਂ ਲੜ ਸਕਦਾ। ਮੈਨੂੰ ਪਾਰਟੀ ਫੰਡਾਂ ਦੀ ਲੋੜ ਸੀ, ਪਰ ਪਾਰਟੀ ਵੱਲੋਂ ਮੈਨੂੰ ਫੰਡ ਨਹੀਂ ਦਿੱਤੇ ਗਏ। ਮੈਂ ਆਪਣੇ ਦਮ ‘ਤੇ ਤਿੰਨ ਵਾਰ ਨਗਰ ਕੌਂਸਲਰ ਦੀ ਚੋਣ ਲੜ ਕੇ ਜਿੱਤ ਚੁੱਕਾ ਹਾਂ। ਮੇਰਾ ਕੋਈ ਪਿਤਾ ਨਹੀਂ ਹੈ। ਮੈਂ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਕਿ ਤੁਸੀਂ ਮੇਰੇ ਪਿਤਾ ਹੋ, ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ।

ਹਰਦੀਪ ਸਿੰਘ ਦਾ ਸਿਆਸੀ ਸਫ਼ਰ

13 ਫ਼ਰਵਰੀ 1983 ਨੂੰ ਜਨਮੇ ਹਰਦੀਪ ਸਿੰਘ ਨੇ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਨਾਲ ਸ਼ੁਰੂ ਕੀਤੀ। ਉਹਨਾਂ ਦਾ ਪਰਿਵਾਰ ਟਕਸਾਲੀ ਅਕਾਲੀ ਹੈ। ਉਹਨਾਂ ਦੇ ਪਿਤਾ ਗੁਰਨਾਮ ਸਿੰਘ ਵੀ ਚੰਡੀਗੜ੍ਹ ਨਗਰ ਨਿਗਮ ਦੇ ਕੌਂਸਲਰ ਰਹੇ ਸਨ। ਉਹਨਾਂ ਨੇ ਸਾਲ 2006 ਵਿੱਚ ਚੋਣ ਜਿੱਤੀ ਸੀ।

ਇਸ ਤੋਂ ਬਾਅਦ ਉਹਨਾਂ ਦੇ ਭਰਾ ਗੁਰਦਾਸ ਸਿੰਘ ਵੀ ਚੋਣ ਜਿੱਤਕੇ 2013 ਵਿੱਚ ਨਗਰ ਨਿਗਮ ਦੇ ਕੌਂਸਲਰ ਬਣੇ। ਹਰਦੀਪ ਸਿੰਘ ਲਗਾਤਾਰ 3 ਵਾਰ ਕੌਂਸਲਰ ਰਹੇ ਹਨ। ਉਹਨਾਂ ਨੇ 2015,16 ਅਤੇ 21 ਵਿੱਚ ਚੋਣ ਜਿੱਤੀ। ਇਸ ਦੌਰ ਉਹ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਤੇ ਵੀ ਰਹੇ। ਸਾਲ 2018 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਹਨਾਂ ਨੂੰ ਚੰਡੀਗੜ੍ਹ ਇਕਾਈ ਦਾ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ ਸੀ ਅਤੇ ਉਹ ਹੁਣ ਤੱਕ ਇਸ ਅਹੁਦੇ ਤੇ ਸੇਵਾਵਾਂ ਨਿਭਾਅ ਰਹੇ ਸਨ।

ਸਾਜ਼ਿਸ਼ਾਂ ਤੋਂ ਨਿਡਰ ਹੋ ਕੇ ਅੱਗੇ ਵਧਾਂਗੇ- ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਪੂਰਾ ਦੇਸ਼ ਦੇਖ ਰਿਹਾ ਹੈ ਕਿ ਕਿਸ ਤਰ੍ਹਾਂ ਕੁੱਝ ਤਾਕਤਾਂ ਆਜ਼ਾਦ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਪਟੜੀ ਤੋਂ ਉਤਾਰਨ ਲਈ ਕੀ -ਕੀ ਕੋਸ਼ਿਸਾਂ ਕਰ ਰਹੀਆਂ ਹਨ, ਸ਼੍ਰੋਮਣੀ ਅਕਾਲੀ ਦਲ ਇਸ ਵਿਰੁੱਧ ਸਾਜ਼ਿਸ਼ਾਂ ਤੋਂ ਨਿਡਰ ਹੋ ਕੇ ਅੱਗੇ ਵਧੇਗਾ। ਸ਼੍ਰੋਮਣੀ ਅਕਾਲੀ ਦਲ ਬਾਬਾ ਸਾਹਿਬ ਅੰਬੇਡਕਰ ਜੀ ਵੱਲੋਂ ਬਣਾਏ ਗਏ ਸੰਵਿਧਾਨ ਨੂੰ ਸੱਚ-ਮੁੱਚ ਬਰਕਰਾਰ ਰੱਖਣ ਲਈ ਵਚਨਬੱਧ ਹੈ।

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories