ਅੱਜ ਜਲੰਧਰ ਲੁਧਿਆਣਾ ਤੋਂ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ AAP, ਟੀਨੂੰ ਨੂੰ ਮਿਲ ਸਕਦੀ ਟਿਕਟ – Punjabi News

ਅੱਜ ਜਲੰਧਰ ਲੁਧਿਆਣਾ ਤੋਂ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ AAP, ਟੀਨੂੰ ਨੂੰ ਮਿਲ ਸਕਦੀ ਟਿਕਟ

Updated On: 

16 Apr 2024 10:15 AM

ਮੀਡੀਆ ਰਿਪੋਰਟਾਂ ਮੁਤਾਬਕ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੇ ਪਵਨ ਕੁਮਾਰ ਟੀਨੂੰ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਜਲੰਧਰ ਸੀਟ ਤੋਂ ਸੁਸ਼ੀਲ ਕੁਮਾਰ ਰਿੰਕੂ ਭਾਜਪਾ ਪਾਰਟੀ ਦੇ ਮਜ਼ਬੂਤ ​​ਉਮੀਦਵਾਰ ਹਨ, ਜੋ ਕਿ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਹਨ।

ਅੱਜ ਜਲੰਧਰ ਲੁਧਿਆਣਾ ਤੋਂ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ AAP, ਟੀਨੂੰ ਨੂੰ ਮਿਲ ਸਕਦੀ ਟਿਕਟ

ਮੁੱਖ ਮੰਤਰੀ ਭਗਵੰਤ ਮਾਨ ਤੇ ਪਵਨ ਕੁਮਾਰ ਟੀਨੂੰ l

Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਅਤੇ ਲੁਧਿਆਣਾ ਲਈ ਆਪਣੀ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਕਰ ਸਰਦੇ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਦੋ ਦਿਨ ਪਹਿਲਾਂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਪਵਨ ਕੁਮਾਰ ਟੀਨੂੰ ਨੂੰ ਲੈ ਕੇ ਮੁੱਖ ਮੰਤਰੀ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਣਾ ਸਕਦੇ ਹਨ। ਜਦੋਂ ਤੋਂ ਪਵਨ ਕੁਮਾਰ ਟੀਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਹਨ, ਉਦੋਂ ਤੋਂ ਹੀ ਚਰਚਾ ਹੈ ਕਿ ਜਲੰਧਰ ਤੋਂ ਟੀਨੂੰ ਨੂੰ ਟਿਕਟ ਮਿਲ ਸਕਦਾ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਵਾਲੇ ਪਵਨ ਕੁਮਾਰ ਟੀਨੂੰ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਜਲੰਧਰ ਸੀਟ ਤੋਂ ਸੁਸ਼ੀਲ ਕੁਮਾਰ ਰਿੰਕੂ ਭਾਜਪਾ ਪਾਰਟੀ ਦੇ ਮਜ਼ਬੂਤ ​​ਉਮੀਦਵਾਰ ਹਨ, ਜੋ ਕਿ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਹਨ। ਭਾਜਪਾ ਉਮੀਦਵਾਰ ਰਿੰਕੂ ਨੇ ਪਿਛਲੀ ਜ਼ਿਮਨੀ ਚੋਣ ‘ਚ 58 ਹਜ਼ਾਰ ਵੋਟਾਂ ਨਾਲ ਜਿੱਤ ਦਰਜ ਕੀਤੀ ਸੀ। ‘ਆਪ’ ਦੇ ਉਮੀਦਵਾਰ ਐਲਾਨੇ ਜਾਣ ‘ਤੇ ਕਾਂਗਰਸ ਅਤੇ ਭਾਜਪਾ ਸਮੇਤ ਤਿੰਨ ਪਾਰਟੀਆਂ ਵਿਚਾਲੇ ਸਖ਼ਤ ਮੁਕਾਬਲਾ ਦੇਖਣ ਨੂੰ ਮਿਲ ਸਕਦਾ ਹੈ। ਕਾਂਗਰਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਲੋਕ ਸਭਾ ਸੀਟ ਤੋਂ ਚੋਣ ਲੜਣ ਲਈ ਕਿਹਾ ਗਿਆ ਹੈ। ਇਸ ਲਈ ਇਹ ਸੀਟ ਹਾਟ ਮੰਨੀ ਜਾ ਰਹੀ ਹੈ।

ਇਹ ਵੀ ਪੜ੍ਹੋ: ਸਲਮਾਨ ਦੇ ਘਰ ਤੇ ਗੋਲੀ ਚਲਾਉਣ ਵਾਲੇ ਦੋਸ਼ੀ ਗ੍ਰਿਫਤਾਰ, ਕ੍ਰਾਈਮ ਬ੍ਰਾਂਚ ਗੁਜਰਾਤ ਤੋਂ ਕੀਤਾ ਕਾਬੂ

ਚੰਨੀ ਹਨ ਜਲੰਧਰ ਤੋਂ ਕਾਂਗਰਸੀ ਉਮੀਦਵਾਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਜਲੰਧਰ ਤੋਂ ਟਿਕਟ ਦਿੱਤੀ ਗਈ ਹੈ। ਕਾਂਗਰਸ ਨੇ ਇੱਥੋਂ ਸੰਸਦ ਮੈਂਬਰ ਸੰਤੋਖ ਚੌਧਰੀ ਪਰਿਵਾਰ ਦੀ ਟਿਕਟ ਰੱਦ ਕਰ ਦਿੱਤੀ ਹੈ। ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੰਸਦ ਮੈਂਬਰ ਚੌਧਰੀ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਕਰਮਜੀਤ ਚੌਧਰੀ ਨੂੰ ਜ਼ਿਮਨੀ ਚੋਣ ਲੜਨ ਲਈ ਮਜਬੂਰ ਹੋਣਾ ਪਿਆ ਸੀ, ਪਰ ਉਹ ਹਾਰ ਗਏ ਸਨ। ਇਸ ਵਾਰ ਚੌਧਰੀ ਪਰਿਵਾਰ ਉਨ੍ਹਾਂ ਦੀ ਟਿਕਟ ਦਾ ਵਿਰੋਧ ਕਰ ਰਿਹਾ ਸੀ। ਇਸ ਨੂੰ ਨਜ਼ਰਅੰਦਾਜ਼ ਕਰਦਿਆਂ ਕਾਂਗਰਸ ਨੇ ਚੰਨੀ ‘ਤੇ ਭਰੋਸਾ ਕਰਕੇ ਦਲਿਤ ਵੋਟਰਾਂ ‘ਤੇ ਨਜ਼ਰ ਰੱਖੀ ਹੋਈ ਹੈ।

Exit mobile version