ਜਿਮਨੀ ਚੋਣਾਂ ਦਾ ਹੋਇਆ ਐਲਾਨ, ਜਲੰਧਰ (ਵੈਸਟ) ‘ਚ 10 ਜੁਲਾਈ ਨੂੰ ਪੈਣਗੀਆਂ ਵੋਟਾਂ

Updated On: 

17 Jun 2024 14:16 PM

ਚੋਣ ਕਮਿਸ਼ਨ ਨੇ ਜਲੰਧਰ ਦੇ ਪੱਛਮੀ ਹਲਕੇ 'ਚ ਹੋਣ ਵਾਲੀ ਜ਼ਿਮਨੀ ਚੋਣ ਲਈ ਤਰੀਕ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਦੱਸਿਆ ਕਿ ਜਲੰਧਰ ਪੱਛਮੀ (ਰਿਜ਼ਰਵ) ਹਲਕੇ ਦੀ ਜ਼ਿਮਨੀ ਚੋਣ ਲਈ ਵੋਟਿੰਗ 10 ਜੁਲਾਈ ਨੂੰ ਹੋਵੇਗੀ।

ਜਿਮਨੀ ਚੋਣਾਂ ਦਾ ਹੋਇਆ ਐਲਾਨ, ਜਲੰਧਰ (ਵੈਸਟ) ਚ 10 ਜੁਲਾਈ ਨੂੰ ਪੈਣਗੀਆਂ ਵੋਟਾਂ

ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ

Follow Us On

ਚੋਣ ਕਮਿਸ਼ਨ ਨੇ ਜਲੰਧਰ ਦੇ ਪੱਛਮੀ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਲਈ ਤਰੀਕ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਦੱਸਿਆ ਕਿ ਜਲੰਧਰ ਪੱਛਮੀ (ਰਿਜ਼ਰਵ) ਹਲਕੇ ਦੀ ਜ਼ਿਮਨੀ ਚੋਣ ਲਈ ਵੋਟਿੰਗ 10 ਜੁਲਾਈ ਨੂੰ ਹੋਵੇਗੀ। ਇਸ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸ਼ਡਿਊਲ ਮੁਤਾਬਿਕ 7 ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ ਤੇ ਵੋਟਿੰਗ ਦੀਆਂ ਪ੍ਰਕਿਰਿਆ ਕਰਵਾਈ ਜਾਵੇਗੀ।

ਜਲੰਧਰ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਸ਼ੀਤਲ ਅੰਗੁਰਾਲ ਨੇ ਉਪ ਚੋਣਾਂ ਦਾ ਐਲਾਨ ਹੁੰਦੇ ਹੀ ਪੰਜਾਬ ਸਰਕਾਰ ‘ਤੇ ਆਪਣਾ ਗੁੱਸਾ ਕੱਢਿਆ। ਅੰਗੁਰਾਲ ਨੇ ਕਿਹਾ- ਪੰਜਾਬ ਦੀਆਂ ਪੰਜ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਪਰ ਸਰਕਾਰ ਸਿਰਫ਼ ਜਲੰਧਰ ਪੱਛਮੀ ਸੀਟ ‘ਤੇ ਹੀ ਉਪ ਚੋਣ ਕਰਵਾ ਰਹੀ ਹੈ। ਕਿਸੇ ਹੋਰ ਸੀਟ ਤੋਂ ਵਿਧਾਇਕ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ ਗਿਆ। ਅੰਗੁਰਾਲ ਨੇ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਕਿਹੜੀਆਂ ਨੀਤੀਆਂ ‘ਤੇ ਕੰਮ ਕਰ ਰਹੀ ਹੈ। ਅੰਗੁਰਾਲ ਨੇ ਦਾਅਵਾ ਕੀਤਾ ਕਿ ਮੇਰੇ ਇਲਾਕੇ ਦੇ ਲੋਕ ਫਿਰ ਤੋਂ ਸੱਚ ਅਤੇ ਝੂਠ ਦੀ ਲੜਾਈ ਲਈ ਤਿਆਰ ਹਨ। ਜ਼ਿਮਨੀ ਚੋਣ ‘ਚ ਉਨ੍ਹਾਂ ਦੀ ਸਥਿਤੀ ਦਾ ਪਤਾ ਲੱਗ ਜਾਵੇਗਾ।

ਸ਼ੀਤਲ ਅੰਗੁਰਾਲ ਵੱਲੋਂ ਜਾਰੀ ਕੀਤਾ ਗਿਆ ਬਿਆਨ

ਜਲੰਧਰ ਵਿੱਚ ਲਾਗੂ ਹੋਇਆ ਚੋਣ ਜਾਬਤਾ

ਜਿਮਨੀ ਚੋਣਾਂ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਇਸ ਮਗਰੋਂ ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਹੋਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ (ਬੁੱਧਵਾਰ) ਹੈ। ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਗਿਣਤੀ ਉਪਰੰਤ ਨਤੀਜੇ ਐਲਾਨ ਕਰ ਦਿੱਤਾ ਜਾਵੇਗਾ। ਜ਼ਿਮਨੀ ਚੋਣਾਂ ਦੇ ਐਲਾਨ ਦੇ ਨਾਲ ਹੀ ਜਲੰਧਰ ਜ਼ਿਲ੍ਹੇ ਵਿੱਚ ਸੋਮਵਾਰ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

ਇਹ ਸੂਬਿਆਂ ਵਿੱਚ ਪੈਣਗੀਆਂ ਵੋਟਾਂ

ਅੰਗੁਰਾਲ ਦੇ ਅਸਤੀਫੇ ਮਗਰੋਂ ਖਾਲੀ ਹੋਈ ਸੀ ਸੀਟ

ਸ਼ੀਤਲ ਅੰਗੁਰਾਲ, ਜੋ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਤੇ ਵਿਧਾਇਕ ਚੁਣੇ ਗਏ ਸਨ (ਹੁਣ ਭਾਜਪਾ ਵਿੱਚ)। ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ ਸਾਲ 27 ਮਾਰਚ ਨੂੰ ਸਾਬਕਾ ‘AAP’ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨਾਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਭਾਜਪਾ ‘ਚ ਸ਼ਾਮਲ ਹੋਣ ਤੋਂ ਪਹਿਲਾਂ ਸ਼ੀਤਲ ਅੰਗੁਰਾਲ ਨੇ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਅੰਗੁਰਾਲ ਦਾ ਅਸਤੀਫਾ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਤੱਕ ਪ੍ਰਵਾਨ ਨਹੀਂ ਕੀਤਾ ਗਿਆ ਸੀ। ਪਰ ਵੋਟਿੰਗ ਤੋਂ ਦੋ ਦਿਨ ਪਹਿਲਾਂ ਅੰਗੁਰਾਲ ਦਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੇ ਪ੍ਰਵਾਨ ਕਰ ਲਿਆ ਸੀ। ਇਸ ਸਬੰਧੀ ਹੁਣ ਉਕਤ ਸੀਟ ‘ਤੇ ਉਪ ਚੋਣ ਹੋਣ ਜਾ ਰਹੀ ਹੈ। ਵਿਧਾਨ ਸਭਾ ਸਪੀਕਰ ਨੇ 3 ਜੂਨ ਨੂੰ ਸ਼ੀਤਲ ਅੰਗੁਰਾਲ ਨੂੰ ਵੈਰੀਫਿਕੇਸ਼ਨ ਲਈ ਬੁਲਾਇਆ ਸੀ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦਾ ਅਸਤੀਫਾ ਸਪੀਕਰ ਨੇ ਪ੍ਰਵਾਨ ਕਰ ਲਿਆ ਸੀ। ਅੰਗੁਰਾਲ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਉਹਨਾਂ ਵੱਲੋਂ ਅਸਤੀਫਾ ਵਾਪਿਸ ਲੈਣ ਲਈ ਅਪੀਲ ਕੀਤੀ ਗਈ ਸੀ।

ਜਦੋਂ ਵਿਧਾਇਕ 3 ਜੂਨ ਨੂੰ ਸਪੀਕਰ ਨੂੰ ਮਿਲਣ ਪੁੱਜੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦਾ ਅਸਤੀਫਾ 30 ਮਈ ਨੂੰ ਹੀ ਪ੍ਰਵਾਨ ਕਰ ਲਿਆ ਗਿਆ ਹੈ। ਇਸ ‘ਤੇ ਅੰਗੁਰਾਲ ਨੇ ਇਲਜ਼ਾਮ ਲਗਾਇਆ ਸੀ ਕਿ ਉਹਨਾਂ ਨਾਲ ਸਿਆਸਤ ਕੀਤੀ ਜਾ ਰਹੀ ਹੈ। ਜ਼ਿਮਨੀ ਚੋਣ ਨੂੰ ਲੈ ਕੇ ਉਹ ਅਦਾਲਤ ਜਾਣਗੇ।

ਅਸਤੀਫਾ ਵਾਪਸ ਲੈਣ ਦੇ ਮੁੱਦੇ ‘ਤੇ ਸ਼ੀਤਲ ਅੰਗੁਰਾਲ ਨੇ ਕਿਹਾ ਸੀ ਕਿ ਜੇਕਰ ਲੋਕ ਸਭਾ ਚੋਣਾਂ ਦੇ ਨਾਲ-ਨਾਲ ਵਿਧਾਨ ਸਭਾ ਚੋਣਾਂ ਵੀ ਕਰਵਾਈਆਂ ਜਾਂਦੀਆਂ ਤਾਂ ਸਰਕਾਰ ਦਾ ਖਰਚਾ ਬਚ ਸਕਦਾ ਸੀ। ਪਰ ਜਦੋਂ ਇੱਥੇ ਮੁੜ ਚੋਣਾਂ ਹੋਣੀਆਂ ਹਨ। ਇਹੀ ਕਾਰਨ ਹੈ ਕਿ ਉਹ ਆਪਣਾ ਅਸਤੀਫਾ ਵਾਪਸ ਲੈ ਰਹੇ ਹਨ। ਉਸੇ ਦਿਨ ਸ਼ੀਤਲ ਅੰਗੁਰਾਲ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਮੋਦੀ ਪਰਿਵਾਰ ਨੂੰ ਹਟਾ ਦਿੱਤਾ ਸੀ।