ਚੋਣ ਕਮਿਸ਼ਨ ਨੇ ਵਿਜੀਲੈਂਸ ਤੋਂ ਮੰਗਿਆ ਜਵਾਬ, ਜੰਗ-ਏ-ਆਜ਼ਾਦੀ ਮੈਮੋਰੀਅਲ ਘੁਟਾਲੇ 'ਚ ਕਾਰਵਾਈ ਦੀ ਤਲਬ ਕੀਤੀ ਰਿਪੋਰਟ | Jang-e-Azadi memorial scam Election Commission seeks response from vigilance know full in punjabi Punjabi news - TV9 Punjabi

ਚੋਣ ਕਮਿਸ਼ਨ ਨੇ ਵਿਜੀਲੈਂਸ ਤੋਂ ਮੰਗਿਆ ਜਵਾਬ, ਜੰਗ-ਏ-ਆਜ਼ਾਦੀ ਮੈਮੋਰੀਅਲ ਘੁਟਾਲੇ ‘ਚ ਕਾਰਵਾਈ ਦੀ ਤਲਬ ਕੀਤੀ ਰਿਪੋਰਟ

Published: 

23 May 2024 19:30 PM

ਵਿਜੀਲੈਂਸ ਜਲੰਧਰ ਨੇ ਕਿਹਾ ਸੀ ਕਿ ਬਰਜਿੰਦਰ ਸਿੰਘ ਹਮਦਰਦ ਅਤੇ ਵਿਨੈ ਬੁਬਲਾਨੀ ਨੇ ਆਪਣੇ ਨਿੱਜੀ ਫਾਇਦੇ ਲਈ ਪੰਜਾਬ ਫਰੀਡਮ ਮੂਵਮੈਂਟ ਮੈਮੋਰੀਅਲ ਫਾਊਂਡੇਸ਼ਨ ਦੇ ਡੀਡ ਆਫ ਡਿਕਲੇਰੇਸ਼ਨ (2012) ਦੇ ਕਲਾਜ਼ ਨੰਬਰ 9 ਅਤੇ 10 ਵਿਚ ਦਿੱਤੀਆਂ ਸ਼ਕਤੀਆਂ ਦੀ ਦੁਰਵਰਤੋਂ ਕੀਤੀ ਅਤੇ ਠੇਕੇਦਾਰਾਂ (ਦੀਪਕ) ਦੀਆਂ ਸ਼ਕਤੀਆਂ ਦੀ ਦੁਰਵਰਤੋਂ ਕੀਤੀ।

ਚੋਣ ਕਮਿਸ਼ਨ ਨੇ ਵਿਜੀਲੈਂਸ ਤੋਂ ਮੰਗਿਆ ਜਵਾਬ, ਜੰਗ-ਏ-ਆਜ਼ਾਦੀ ਮੈਮੋਰੀਅਲ ਘੁਟਾਲੇ ਚ ਕਾਰਵਾਈ ਦੀ ਤਲਬ ਕੀਤੀ ਰਿਪੋਰਟ
Follow Us On

ਜਲੰਧਰ ਦੇ ਕਸਬਾ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਚੋਣ ਕਮਿਸ਼ਨ ਨੇ ਸਮੁੱਚੇ ਮਾਮਲੇ ਦੀ ਰਿਪੋਰਟ ਤਲਬ ਕਰ ਲਈ ਹੈ। ਇਹ ਰਿਪੋਰਟ ਚੋਣ ਕਮਿਸ਼ਨ ਦੇ ਵਿਸ਼ੇਸ਼ ਆਬਜ਼ਰਵਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਤਲਬ ਕੀਤੀ ਹੈ। ਜਿਸ ਨੂੰ ਅੱਜ ਸ਼ਾਮ ਤੱਕ ਭਾਰਤੀ ਚੋਣ ਕਮਿਸ਼ਨ ਨੂੰ ਭੇਜਣਾ ਹੋਵੇਗੀ।

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ, ਆਈਏਐਸ ਅਧਿਕਾਰੀ ਵਿਜੇ ਬੁਬਲਾਨੀ ਸਮੇਤ ਕਰੀਬ 26 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜਿਸ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ 16 ਦੇ ਕਰੀਬ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ। ਚੋਣ ਕਮਿਸ਼ਨ ਨੇ ਪੂਰੇ ਮਾਮਲੇ ਦੀ ਵਿਸਥਾਰਤ ਰਿਪੋਰਟ ਮੰਗੀ ਹੈ। ਮਾਮਲੇ ਵਿੱਚ, ਜਲੰਧਰ ਵਿਜੀਲੈਂਸ ਬਿਊਰੋ ਨੇ ਆਈਪੀਸੀ ਦੀ ਧਾਰਾ 420, 406, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13 (1) ਏ ਦੇ ਨਾਲ 13 (2) ਵੀ ਸ਼ਾਮਲ ਕੀਤੀ ਹੈ।

ਦੱਸ ਦੇਈਏ ਕਿ ਵੀਰਵਾਰ ਨੂੰ ਇੱਕ ਹੋਰ ਮੁਲਜ਼ਮ ਨੇ ਵਿਜੀਲੈਂਸ ਜਲੰਧਰ ਸਾਹਮਣੇ ਪੇਸ਼ ਹੋ ਕੇ ਆਤਮ ਸਮਰਪਣ ਕੀਤਾ ਸੀ। ਜਿਸ ਦੀ ਪਛਾਣ ਪਰਮਜੀਤ ਸਿੰਘ ਸੇਵਾਮੁਕਤ ਕਾਰਜਕਾਰੀ ਇੰਜੀਨੀਅਰ ਵਜੋਂ ਹੋਈ ਹੈ। ਪਰਮਜੀਤ ਮੂਲ ਰੂਪ ਤੋਂ ਜਲੰਧਰ ਦਾ ਰਹਿਣ ਵਾਲਾ ਹੈ।

ਵਿਜੀਲੈਂਸ ਨੇ ਕੀਤੀ ਗ੍ਰਿਫ਼ਤਾਰੀ

ਫੜੇ ਗਏ ਮੁਲਜ਼ਮਾਂ ਵਿੱਚ ਦੀਪਕ ਬਿਲਡਰਜ਼ ਦੇ ਮਾਲਕ ਦੀਪਕ ਕੁਮਾਰ ਸਿੰਘਲ ਵਾਸੀ ਰਾਜਗੁਰੂ ਨਗਰ ਲੁਧਿਆਣਾ, ਅਰਵਿੰਦਰ ਸਿੰਘ ਸੇਵਾਮੁਕਤ ਚੀਫ ਇੰਜਨੀਅਰ ਚੰਡੀਗੜ੍ਹ ਵਾਸੀ ਤੇਜ ਰਾਮ ਸੇਵਾਮੁਕਤ ਐਕਸੀਅਨ ਜਲੰਧਰ, ਰਾਜੀਵ ਕੁਮਾਰ ਅਰੋੜਾ ਐਸ.ਡੀ.ਓ ਸੇਵਾਮੁਕਤ ਪੰਚਕੂਲਾ, ਐਸ.ਡੀ.ਓ. ਰੋਹਿਤ ਕੁਮਾਰ, ਪੀ.ਡਬਲਿਊ.ਡੀ ਜੇ.ਈ., ਜਲੰਧਰ, ਰਘਵਿੰਦਰ ਸਿੰਘ ਐਕਸ.ਈ.ਐੱਨ. ਸੰਤੋਸ਼ ਰਾਜ ਵਾਸੀ ਅੰਮ੍ਰਿਤਸਰ, ਹਰਪਾਲ ਸਿੰਘ ਐੱਸ.ਡੀ.ਓ. ਨਿਵਾਸੀ ਪ੍ਰੀਤ ਨਗਰ, ਐੱਸ.ਡੀ.ਓ ਜਤਿੰਦਰ ਅਰਜੁਨ ਨਿਵਾਸੀ ਜਲੰਧਰ ਕੈਂਟ, ਜੇ.ਈ ਹਰਪ੍ਰੀਤ ਸਿੰਘ ਨਿਵਾਸੀ ਕਪੂਰਥਲਾ, ਮਨਦੀਪ ਸਿੰਘ ਨਿਵਾਸੀ ਅਰਬਨ ਅਸਟੇਟ ਫੇਜ਼-2, ਸਿੰਘ ਐਕਸੀਅਨ ਵਾਸੀ ਕਪੂਰਥਲਾ, ਜੇਈ ਗੌਰਵਦੀਪ ਵਾਸੀ ਮਾਸਟਰ ਤਾਰਾ ਸਿੰਘ ਨਗਰ, ਜੇਈ ਰੋਹਿਤ ਕੰਦੋਲਾ ਵਾਸੀ ਕਪੂਰਥਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਆਈਏਐਸ ਅਧਿਕਾਰੀ ਅਤੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ ਵਿਨੈ ਬੁਬਲਾਨੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ।

ਇਹ ਵੀ ਪੜ੍ਹੋ- ਬਰਜਿੰਦਰ ਸਿੰਘ ਹਮਦਰਦ ਖਿਲਾਫ਼ ਮਾਮਲਾ ਦਰਜ, ਵਿਜੀਲੈਂਸ ਸਾਹਮਣੇ ਪੇਸ਼ ਹੋਣ ਦੇ ਹੁਕਮ

ਵਿਜੀਲੈਂਸ ਜਲੰਧਰ ਨੇ ਕਿਹਾ ਸੀ ਕਿ ਬਰਜਿੰਦਰ ਸਿੰਘ ਹਮਦਰਦ ਅਤੇ ਵਿਨੈ ਬੁਬਲਾਨੀ ਨੇ ਆਪਣੇ ਨਿੱਜੀ ਫਾਇਦੇ ਲਈ ਪੰਜਾਬ ਫਰੀਡਮ ਮੂਵਮੈਂਟ ਮੈਮੋਰੀਅਲ ਫਾਊਂਡੇਸ਼ਨ ਦੇ ਡੀਡ ਆਫ ਡਿਕਲੇਰੇਸ਼ਨ (2012) ਦੇ ਕਲਾਜ਼ ਨੰਬਰ 9 ਅਤੇ 10 ਵਿਚ ਦਿੱਤੀਆਂ ਸ਼ਕਤੀਆਂ ਦੀ ਦੁਰਵਰਤੋਂ ਕੀਤੀ ਅਤੇ ਠੇਕੇਦਾਰਾਂ (ਦੀਪਕ) ਦੀਆਂ ਸ਼ਕਤੀਆਂ ਦੀ ਦੁਰਵਰਤੋਂ ਕੀਤੀ।

ਪਿਛਲੇ ਸਾਲ ਸ਼ੁਰੂ ਹੋਈ ਸੀ ਜਾਂਚ

ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਪਿਛਲੇ ਸਾਲ ਮਾਰਚ ਵਿੱਚ ਇਸ ਪ੍ਰਾਜੈਕਟ ਸਬੰਧੀ ਜਾਂਚ ਸ਼ੁਰੂ ਕੀਤੀ ਸੀ। ਸ਼ਿਕਾਇਤ ਹੈ ਕਿ ਇਹ ਪ੍ਰਾਜੈਕਟ ਬਣਾਉਣ ਸਮੇਂ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਸੀ। ਇਸ ਪ੍ਰਾਜੈਕਟ ਦਾ ਬਜਟ 315 ਕਰੋੜ ਰੁਪਏ ਸੀ। ਜਾਂਚ ਵਿੱਚ ਵਿਜੀਲੈਂਸ ਬਿਊਰੋ ਵੱਲੋਂ 2014-2016 ਵਿੱਚ ਇਸ ਦੀ ਉਸਾਰੀ ਦੌਰਾਨ ਕਿੰਨਾ ਪੈਸਾ ਪਾਸ ਕੀਤਾ ਗਿਆ, ਪੈਸੇ ਦੀ ਵਰਤੋਂ ਕਿਵੇਂ ਅਤੇ ਕਿੱਥੇ ਕੀਤੀ ਗਈ, ਇਸ ਸਬੰਧੀ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਿਨ੍ਹਾਂ ਅਧਿਕਾਰੀਆਂ ਦੀ ਦੇਖ-ਰੇਖ ਹੇਠ ਪੈਸਾ ਅਲਾਟ ਅਤੇ ਵਰਤਿਆ ਗਿਆ, ਉਨ੍ਹਾਂ ਤੋਂ ਵੀ ਪੁੱਛਗਿੱਛ ਕੀਤੀ ਗਈ।

Exit mobile version