ਅਕਾਲੀ ਦਲ ਖਿਲਾਫ਼ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਜਤਾਇਆ ਰੋਸ਼, ਕਿਹਾ- ਵਲਟੋਹਾ ਨੂੰ ਨਹੀਂ ਲੜਣ ਚਾਹੀਦੀ ਚੋਣ
Amritpal Singh: ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਖਾਲੜਾ ਦੇ ਸਮੇਂ ਵਿੱਚ ਜੋ ਗਲਤੀ ਕੀਤੀ ਸੀ ਉਸ ਨੂੰ ਦੁਬਾਰਾ ਦੋਹਰਾ ਰਹੇ ਹਨ। ਉਹਨਾਂ ਕਿਹਾ ਕਿ ਇਸ ਨਾਲ ਸਿੱਖ ਹਿੱਤਾਂ ਦਾ ਨੁਕਸਾਨ ਹੋਵੇਗਾ ਅਸੀਂ ਸੋਚਦੇ ਸੀ ਕਿ ਸਾਰੀਆਂ ਪਾਰਟੀਆਂ ਨੂੰ ਰਲ ਮਿਲ ਕੇ ਇੱਕ ਉਮੀਦਵਾਰ ਖੜਾ ਕਰਨਾ ਚਾਹੀਦਾ ਸੀ।
Amritpal Singh: ਵਿਰਸਾ ਸਿੰਘ ਵਲਟੋਹਾ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਵਿਰਸਾ ਸਿੰਘ ਵਲਟੋਹਾ ਨੂੰ ਕੋਈ ਭਰੋਸਾ ਨਹੀਂ ਦਿੱਤਾ ਅਤੇ ਨਾ ਹੀ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੀ ਸਪੋਰਟ ਵਿੱਚ ਖੜੇ ਹਨ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦ ਉਹਨਾਂ ਨੂੰ ਪਤਾ ਸੀ ਕਿ ਅੰਮ੍ਰਿਤਪਾਲ ਸਿੰਘ ਪਹਿਲੋਂ ਹੀ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨੇ ਗਏ ਹਨ ਤਾਂ ਇਨ੍ਹਾਂ ਨੂੰ ਖੁਦ ਉਸ ਸੀਟ ਤੋਂ ਖੜਾ ਨਹੀਂ ਸੀ ਹੋਣਾ ਚਾਹੀਦਾ ਸੀ।
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਖਾਲੜਾ ਦੇ ਸਮੇਂ ਵਿੱਚ ਜੋ ਗਲਤੀ ਕੀਤੀ ਸੀ ਉਸ ਨੂੰ ਦੁਬਾਰਾ ਦੋਹਰਾ ਰਹੇ ਹਨ। ਉਹਨਾਂ ਕਿਹਾ ਕਿ ਇਸ ਨਾਲ ਸਿੱਖ ਹਿੱਤਾਂ ਦਾ ਨੁਕਸਾਨ ਹੋਵੇਗਾ ਅਸੀਂ ਸੋਚਦੇ ਸੀ ਕਿ ਸਾਰੀਆਂ ਪਾਰਟੀਆਂ ਨੂੰ ਰਲ ਮਿਲ ਕੇ ਇੱਕ ਉਮੀਦਵਾਰ ਖੜਾ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਵੱਲੋਂ ਕੋਈ ਯਕੀਨ ਨਹੀਂ ਦਵਾਇਆ ਗਿਆ ਹੈ ਕਿ ਉਹ ਇਨ੍ਹਾਂ ਵੋਟਾਂ ਚ ਉਨ੍ਹਾਂ ਨਾਲ ਹਨ। ਉਨ੍ਹਾਂ ਕਿਹਾ ਕਿ ਇਹ ਸਭ ਅਫਵਾਵਾਂ ਤੇ ਫੈਲਾਈਆਂ ਜਾ ਰਹੀਆਂ ਹਨ।
ਅਮ੍ਰੀਤਪਾਲ ਦੇ ਪਰਿਵਾਰ ਨੇ ਅਕਾਲੀ ਦਲ ‘ਤੇ ਸਾਧਿਆ ਨਿਸ਼ਾਨਾ,ਕਿਹਾ- “ਜੇਕਰ ਉਹ ਬੰਦੀ ਸਿੰਘਾਂ ਦੀ ਰਿਹਾਈ ਚਾਹੁੰਦੇ ਹਨ ਤਾਂ ਬੇਤੁਕੀ ਰਾਜਨੀਤੀ ਨਾ ਕਰਨ।” #AmritpalSingh #LokSabhaPolls pic.twitter.com/kYdBg0KPdH
— TV9 Punjab-Himachal Pradesh-J&K (@TV9Punjab) April 29, 2024
ਇਹ ਵੀ ਪੜ੍ਹੋ
ਵਿਰਸਾ ਸਿੰਘ ਵਲਟੋਹਾ ਨੂੰ SAD ਨੇ ਉਤਾਰਿਆ
ਅੰਮ੍ਰਿਤਸਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੂੰ ਐਲਾਨਿਆ ਗਿਆ ਹੈ। ਇਸ ਦੇ ਚੱਲਦੇ ਕੱਲ੍ਹ ਇੱਕ ਪ੍ਰੈਸ ਕਾਨਫਰਸ ਦੇ ਵਿੱਚ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਉਨ੍ਹਾਂ ਦੇ ਹੱਕ ਵਿੱਚ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਯਕੀਨ ਦਵਾਇਆ ਗਿਆ ਹੈ ਕਿ ਉਹ ਉਨ੍ਹਾਂ ਦੀ ਸਪੋਰਟ ਵਿੱਚ ਹਨ।
ਅੱਜ ਸਵੇਰੇ ਜਦੋਂ ਵਿਰਸਾ ਸਿੰਘ ਵਲਟੋਹਾ ਗੁਰੂ ਘਰ ਵਿੱਚ ਮੱਥਾ ਟੇਕਣ ਦੇ ਲਈ ਗਏ ਤੇ ਉਸ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਗਈ ਸੀ।