ਪਟਿਆਲਾ ਤੋਂ ਧਰਮਵੀਰ ਗਾਂਧੀ ਤੇ ਸੰਗਰੂਰ ਤੋਂ ਸੁਖਪਾਲ ਖਹਿਰਾ ਨੇ ਭਰੀ ਨਾਮਜ਼ਦਗੀ, ਕਾਂਗਰਸ ਦੇ 11 ਉਮੀਦਵਾਰ 13 ਮਈ ਤੱਕ ਭਰਨਗੇ ਨੋਮੀਨੇਸ਼ਨ
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਧਰਮਵੀਰ ਗਾਂਧੀ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੰਗਰੂਰ ਲੋਕ ਸਭਾ ਸੀਟ ਤੋਂ ਸੁਖਪਾਲ ਖਹਿਰਾ ਨੇ ਵੀ ਨਾਮਜ਼ਦਗੀ ਦਾਖਲ ਕੀਤਾ ਹੈ। ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਮੈਂ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਨਾਮਜ਼ਦਗੀ ਭਰਨ ਤੋਂ ਪਹਿਲਾਂ ਮੈਨੂੰ ਸਮਰਥਨ ਦੇਣ ਲਈ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਚ ਇੱਕ ਵਿਸ਼ਾਲ ਇਕੱਠ ਕੀਤਾ ਗਿਆ। ਉਨ੍ਹਾਂ ਨੇ ਕਿਹਾ ਮੈਂ ਸਭ ਦਾ ਧੰਨਵਾਦੀ ਹਾਂ।
ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾ ਅੱਜ ਦੂਜਾ ਦਿਨ ਹੈ। ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਧਰਮਵੀਰ ਗਾਂਧੀ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੰਗਰੂਰ ਲੋਕ ਸਭਾ ਸੀਟ ਤੋਂ ਸੁਖਪਾਲ ਖਹਿਰਾ ਨੇ ਵੀ ਨਾਮਜ਼ਦਗੀ ਦਾਖਲ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉਨ੍ਹਾਂ ਦੇ ਸਮਰਥਨ ਲਈ ਧਰਮਵੀਰ ਗਾਂਧੀ ਨਾਲ ਨਾਮਜ਼ਦਗੀ ਦਾਖ਼ਲ ਕਰਨ ਲਈ ਪਟਿਆਲਾ ਪੁੱਜੇ।
ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਮੈਂ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਨਾਮਜ਼ਦਗੀ ਭਰਨ ਤੋਂ ਪਹਿਲਾਂ ਮੈਨੂੰ ਸਮਰਥਨ ਦੇਣ ਲਈ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਚ ਇੱਕ ਵਿਸ਼ਾਲ ਇਕੱਠ ਕੀਤਾ ਗਿਆ। ਉਨ੍ਹਾਂ ਨੇ ਕਿਹਾ ਮੈਂ ਸਭ ਦਾ ਧੰਨਵਾਦੀ ਹਾਂ।
ਅੱਜ ਮੈਂ ਸੰਗਰੂਰ ਲੋਕ ਸਭਾ ਚੋਣਾਂ ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਮੈਨੂੰ ਸਮਰਥਨ ਦੇਣ ਲਈ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਚ ਇੱਕ ਵਿਸ਼ਾਲ ਇਕੱਠ ਕੀਤਾ ਗਿਆ। ਜਿਸ ਲਈ ਪਾਰਟੀ ਦੇ ਲੀਡਰਾਂ, ਵਰਕਰਾਂ ਅਤੇ ਸਮਰਥਕਾਂ ਦਾ ਬਹੁਤ ਬਹੁਤ ਧੰਨਵਾਦੀ ਹਾਂ।
ਇਸ ਸਮੇਂ ਕਾਂਗਰਸ ਦੇ pic.twitter.com/dznZhOWCje— Sukhpal Singh Khaira (@SukhpalKhaira) May 8, 2024
ਇਹ ਵੀ ਪੜ੍ਹੋ
ਚੋਣ ਕਮਿਸ਼ਨ ਵੱਲੋਂ ਜਾਰੀ ਅਹਿਮ ਤਰੀਕਾਂ ਮੁਤਾਬਕ 14 ਮਈ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣੀਆਂ ਹਨ। 15 ਮਈ ਤੋਂ ਜਾਂਚ ਸ਼ੁਰੂ ਹੋਵੇਗੀ। ਦੱਸ ਦਈਏ ਕਿ ਉਮੀਦਵਾਰ 17 ਮਈ ਨੂੰ ਆਪਣੇ ਨਾਮ ਵਾਪਸ ਲੈ ਸਕਦੇ ਹਨ। ਇਸ ਤੋਂ ਬਾਅਦ ਆਜ਼ਾਦ ਅਤੇ ਸਥਾਨਕ ਪਾਰਟੀਆਂ ਨੂੰ ਚੋਣ ਨਿਸ਼ਾਨ ਦਿੱਤੇ ਜਾਣਗੇ। ਜਦਕਿ ਪੰਜਾਬ ਵਿੱਚ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੋਣਾਂ ਹੋਣਗੀਆਂ।
ਅੱਜ ਪਟਿਆਲਾ ਵਿੱਚ ਨਾਮਜ਼ਦਗੀ ਕਾਗ਼ਜ਼ ਭਰਨ ਸਮੇਂ ।
ਮੈ ਧੰਨਵਾਦੀ ਹਾਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦਾ ਅਤੇ ਸਾਰੇ ਹਲਕਾ ਇਨਚਾਰਜ ਸਾਹਿਬਾਨ ਅਤੇ ਪਾਰਟੀ ਵਰਕਰ ਜਿਨ੍ਹਾ ਨੇ ਇਸ ਮੋਕੇ ਪਹੁੰਚ ਕੇ ਮੇਰੀ ਹੋਂਸਲਾ ਅਫਜਾਈ ਕੀਤੀ। @RajaBrar_INC pic.twitter.com/TbDgo4PK9L— Dr. Dharamvira Gandhi (@DharamvirGandhi) May 8, 2024
ਕਾਂਗਰਸ ਦੇ 11 ਉਮੀਦਵਾਰ 13 ਮਈ ਤੱਕ ਨਾਮਜ਼ਦਗੀ ਦਾਖਲ ਕਰਨਗੇ
ਕਾਂਗਰਸ ਨੇ ਨਾਮਜ਼ਦਗੀ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਜਿਸ ਵਿੱਚ 13 ਵਿੱਚੋਂ 6 ਉਮੀਦਵਾਰ 10 ਮਈ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ। 9 ਮਈ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਦੋਂ ਕਿ 10 ਮਈ ਨੂੰ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਜਲੰਧਰ ਤੋਂ ਚਰਨਜੀਤ ਸਿੰਘ ਚੰਨੀ, ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ, ਫਤਿਹਗੜ੍ਹ ਸਾਹਿਬ ਤੋਂ ਡਾ: ਅਮਰ ਸਿੰਘ, ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਅਤੇ ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਔਜਲਾ 11 ਮਈ ਨੂੰ ਅਤੇ ਵਿਜੇ ਇੰਦਰ ਸਿੰਗਲਾ 13 ਨੂੰ ਨਾਮਜ਼ਦਗੀ ਦਾਖਲ ਕਰਨਗੇ।
ਪੰਜਾਬ ਵਿੱਚ ਨਾਮਜ਼ਦਗੀਆਂ ਦੇ ਪਹਿਲੇ ਦਿਨ 13 ਉਮੀਦਵਾਰਾਂ ਨੇ 15 ਨਾਮਜ਼ਦਗੀਆਂ ਦਾਖ਼ਲ ਕੀਤੀਆਂ। ਜਿਸ ਵਿਚ ਦਸਵਿੰਦਰ ਕੌਰ ਨੇ ਭਾਰਤੀ ਕਮਿਊਨਿਸਟ ਪਾਰਟੀ ਦੀ ਟਿਕਟ ‘ਤੇ ਅੰਮ੍ਰਿਤਸਰ ਤੋਂ ਨਾਮਜ਼ਦਗੀ ਦਾਖਲ ਕੀਤੀ। ਇਸ ਦੇ ਨਾਲ ਹੀ ਫ਼ਿਰੋਜ਼ਪੁਰ ਤੋਂ ਅੰਗਰੇਜ਼ ਸਿੰਘ ਆਜ਼ਾਦ, ਫ਼ਿਰੋਜ਼ਪੁਰ ਤੋਂ ਅਰਵਿੰਦਰ ਸਿੰਘ ਆਜ਼ਾਦ, ਹੁਸ਼ਿਆਰਪੁਰ ਤੋਂ ਰੋਜੀਤ ਕੁਮਾਰ ਆਜ਼ਾਦ, ਫ਼ਿਰੋਜ਼ਪੁਰ ਤੋਂ ਮਨਪ੍ਰੀਤ ਕੌਰ, ਗੁਰਦਾਸਪੁਰ ਤੋਂ ਤਰਸੇਮ ਮਸੀਹ ਆਜ਼ਾਦ, ਖਡੂਰ ਸਾਹਿਬ ਤੋਂ ਆਸ ਪੰਜਾਬ ਪਾਰਟੀ ਦੇ ਉਮੀਦਵਾਰ ਚੈਨ ਸਿੰਘ, ਭਾਰਤੀ ਨੌਜਵਾਨ ਕਿਸਾਨ ਪਾਰਟੀ ਦੇ ਦਵਿੰਦਰ ਸਿੰਘ। ਪਟਿਆਲਾ ਤੋਂ ਰਾਜਪੂਤ, ਆਨੰਦਪੁਰ ਸਾਹਿਬ ਤੋਂ ਦਰਸ਼ਨ ਸਿੰਘ, ਫਰੀਦਕੋਟ ਤੋਂ ਬਹਾਦਰ ਸਿੰਘ, ਪਟਿਆਲਾ ਤੋਂ ਜਗਦੀਸ਼ ਕੁਮਾਰ ਆਜ਼ਾਦ, ਡਿੰਪਲ ਆਜ਼ਾਦ ਅਤੇ ਪੰਜਾਬ ਨੈਸ਼ਨਲ ਪਾਰਟੀ ਵੱਲੋਂ ਕ੍ਰਿਸ਼ਨ ਦੇਵ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।
ਇਨਪੁਟ- ਭੁਪਿੰਦਰ ਸਿੰਘ ਮਾਨਸਾ