ਜੰਮੂ-ਕਸ਼ਮੀਰ ਦੀ ਅਨੰਤਨਾਗ ਸੀਟ ‘ਤੇ ਵੋਟਿੰਗ ਮੁਲਤਵੀ, ਹੁਣ ਛੇਵੇਂ ਪੜਾਅ ‘ਚ ਪੈਣਗੀਆਂ ਵੋਟਾਂ
ਅਨੰਤਨਾਗ-ਰਾਜੌਰੀ ਲੋਕ ਸਭਾ ਸੀਟ ਲਈ ਵੋਟਿੰਗ ਦੀ ਤਰੀਕ ਅੱਗੇ ਵਧਾ ਦਿੱਤੀ ਗਈ ਹੈ। ਪਹਿਲਾਂ ਇਸ ਸੀਟ 'ਤੇ ਤੀਜੇ ਪੜਾਅ 'ਚ 7 ਮਈ ਨੂੰ ਵੋਟਿੰਗ ਹੋਣੀ ਸੀ ਪਰ ਹੁਣ ਇੱਥੇ ਛੇਵੇਂ ਪੜਾਅ 'ਚ 25 ਮਈ ਨੂੰ ਵੋਟਿੰਗ ਹੋਵੇਗੀ।
ਜੰਮੂ-ਕਸ਼ਮੀਰ ਦੀ ਅਨੰਤਨਾਗ-ਰਾਜੌਰੀ ਲੋਕ ਸਭਾ ਸੀਟ ਲਈ ਵੋਟਿੰਗ ਦੀ ਤਰੀਕ ਵਧਾ ਦਿੱਤੀ ਗਈ ਹੈ। ਪਹਿਲਾਂ ਇਸ ਸੀਟ ‘ਤੇ ਤੀਜੇ ਪੜਾਅ ‘ਚ 7 ਮਈ ਨੂੰ ਵੋਟਿੰਗ ਹੋਣੀ ਸੀ ਪਰ ਹੁਣ ਇੱਥੇ ਛੇਵੇਂ ਪੜਾਅ ‘ਚ 25 ਮਈ ਨੂੰ ਵੋਟਿੰਗ ਹੋਵੇਗੀ। ਰਾਜ ਦੀਆਂ ਕਈ ਖੇਤਰੀ ਪਾਰਟੀਆਂ ਨੇ ਚੋਣ ਕਮਿਸ਼ਨ ਨੂੰ ਵੋਟਿੰਗ ਦੀ ਤਰੀਕ ਅੱਗੇ ਵਧਾਉਣ ਦੀ ਬੇਨਤੀ ਕੀਤੀ ਸੀ। ਅਪਨੀ ਪਾਰਟੀ, ਜੰਮੂ-ਕਸ਼ਮੀਰ ਪੀਪਲਜ਼ ਕਾਨਫਰੰਸ, ਡੈਮੋਕਰੇਟਿਕ ਪ੍ਰੋਗਰੈਸਿਵ ਆਜ਼ਾਦ ਪਾਰਟੀ (ਡੀਪੀਏਪੀ) ਅਤੇ ਭਾਜਪਾ ਨੇ ਵੀ ਚੋਣ ਕਮਿਸ਼ਨ ਨੂੰ ਇਸ ਸੀਟ ‘ਤੇ 7 ਮਈ ਨੂੰ ਹੋਣ ਵਾਲੀ ਵੋਟਿੰਗ ਮੁਲਤਵੀ ਕਰਨ ਦੀ ਬੇਨਤੀ ਕੀਤੀ ਸੀ।
ਅਨੰਤਨਾਗ-ਰਾਜੌਰੀ ਸੰਸਦੀ ਹਲਕੇ ਵਿੱਚ ਮਾੜੇ ਮੌਸਮ ਕਾਰਨ ਚੋਣਾਂ ਨੂੰ ਅੱਗੇ ਵਧਾਉਣ ਦੀ ਮੰਗ ਕੁਝ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਕੀਤੀ ਗਈ। ਇਸ ਤੋਂ ਬਾਅਦ ਪੀਡੀਪੀ ਪ੍ਰਧਾਨ ਮਹਿਬੂਬਾ ਮੁਫਤੀ ਅਤੇ ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ ਨੇ ਚੋਣ ਕਮਿਸ਼ਨ ਤੋਂ ਚੋਣਾਂ ਮੁਲਤਵੀ ਨਾ ਕਰਨ ਦੀ ਮੰਗ ਕੀਤੀ ਸੀ। ਤੁਹਾਨੂੰ ਦੱਸ ਦੇਈਏ ਕਿ ਜੰਮੂ-ਕਸ਼ਮੀਰ ਪੀਪਲਜ਼ ਕਾਨਫਰੰਸ ਨੇ ਵੀ ਅਨੰਤਨਾਗ ਸੀਟ ਤੋਂ ਕੋਈ ਉਮੀਦਵਾਰ ਨਹੀਂ ਉਤਾਰਿਆ ਹੈ।