ਕਿਲੇਬੰਦੀ ਮਜਬੂਤ ਕਰਨ 'ਚ ਜੁਟੀ AAP, ਆਗੂਆਂ ਦੀ ਭੰਨਤੋੜ ਨੂੰ ਰੋਕਣ ਲਈ ਬਣਾਇਆ ਪਲਾਨ | lok sabha election 2024 Punjab AAP plant to Bhagwant mann rally know full detail in punjabi Punjabi news - TV9 Punjabi

ਕਿਲੇਬੰਦੀ ਮਜਬੂਤ ਕਰਨ ‘ਚ ਜੁਟੀ AAP, ਪਾਰਟੀ ਆਗੂਆਂ ਦੀ ਭੰਨਤੋੜ ਰੋਕਣ ਲਈ ਬਣਾਇਆ ਪਲਾਨ

Updated On: 

29 Mar 2024 13:59 PM

ਪਾਰਟੀ ਸੂਤਰਾਂ ਦੀ ਮੰਨੀਏ ਤਾਂ 31 ਮਾਰਚ ਨੂੰ ਦਿੱਲੀ 'ਚ ਹੋਣ ਵਾਲੀ ਰੈਲੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸਾਰੇ ਵਿਧਾਇਕਾਂ ਨਾਲ ਵੱਖਰੀ ਮੀਟਿੰਗ ਕਰਨਗੇ। ਮੀਟਿੰਗਾਂ ਦਾ ਸਿਲਸਿਲਾ ਅਪ੍ਰੈਲ ਤੋਂ ਸ਼ੁਰੂ ਹੋਵੇਗਾ। ਇਸ ਦੌਰਾਨ ਹਲਕਾ ਵਿਧਾਇਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ।

ਕਿਲੇਬੰਦੀ ਮਜਬੂਤ ਕਰਨ ਚ ਜੁਟੀ AAP, ਪਾਰਟੀ ਆਗੂਆਂ ਦੀ ਭੰਨਤੋੜ ਰੋਕਣ ਲਈ ਬਣਾਇਆ ਪਲਾਨ

Photo: PTI

Follow Us On

ਪੰਜਾਬ ਵਿੱਚ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ (AAP) ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ‘ਆਪ’ ਦੇ ਥਿੰਕ ਟੈਂਕ ਨੇ ਮੁੜ ਆਪ ਦੇ ਕਿਲ੍ਹੇ ‘ਚ ਕਿਸੇ ਤਰ੍ਹਾਂ ਦੀ ਭੰਨਤੋੜ ਨਾ ਕਰਨ ਲਈ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ।

ਪਾਰਟੀ ਸੂਤਰਾਂ ਦੀ ਮੰਨੀਏ ਤਾਂ 31 ਮਾਰਚ ਨੂੰ ਦਿੱਲੀ ‘ਚ ਹੋਣ ਵਾਲੀ ਰੈਲੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸਾਰੇ ਵਿਧਾਇਕਾਂ ਨਾਲ ਵੱਖਰੀ ਮੀਟਿੰਗ ਕਰਨਗੇ। ਮੀਟਿੰਗਾਂ ਦਾ ਸਿਲਸਿਲਾ ਅਪ੍ਰੈਲ ਤੋਂ ਸ਼ੁਰੂ ਹੋਵੇਗਾ। ਇਸ ਦੌਰਾਨ ਹਲਕਾ ਵਿਧਾਇਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਇਨ੍ਹਾਂ ਮੀਟਿੰਗਾਂ ਰਾਹੀਂ ਆਪ ਨੇ ਲੋਕ ਸਭਾ ਚੋਣਾਂ ਦੀ ਲੜਾਈ ਜਿੱਤਣ ਦਾ ਟੀਚਾ ਰੱਖਿਆ ਹੈ।

ਦਿੱਲੀ ਰੈਲੀ ਦੀ ਤਿਆਰੀ

ਇਸ ਵਾਰ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ 31 ਮਾਰਚ ਨੂੰ ਦਿੱਲੀ ‘ਚ ਹੋਣ ਵਾਲੀ ਮੈਗਾ ਰੈਲੀ ਦੀ ਕਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਹੋਵੇਗੀ। ਪਾਰਟੀ ਸੂਤਰਾਂ ਦੀ ਮੰਨੀਏ ਤਾਂ ਉਹ ਰੈਲੀ ਤੱਕ ਦਿੱਲੀ ‘ਚ ਹੀ ਰਹਿਣਗੇ। ਸੂਬੇ ਦੇ ਕਈ ਕੈਬਨਿਟ ਮੰਤਰੀ ਆਪਣੇ ਸਮਰਥਕਾਂ ਸਮੇਤ ਦਿੱਲੀ ਪਹੁੰਚ ਚੁੱਕੇ ਹਨ। ਇਸ ਦੇ ਨਾਲ ਹੀ ਪੰਜਾਬ ਭਰ ਤੋਂ ਘੱਟੋ-ਘੱਟ ਇੱਕ ਹਜ਼ਾਰ ਆਪ ਸਮਰਥਕ ਅਤੇ ਆਗੂ ਇਸ ਰੈਲੀ ਵਿੱਚ ਜਾ ਰਹੇ ਹਨ। ਇਸ ਬਹਾਨੇ ਜਿੱਥੇ ਆਪ ਆਪਣੀ ਤਾਕਤ ਦਾ ਪ੍ਰਦਰਸ਼ਨ ਕਰੇਗੀ, ਉੱਥੇ ਹੀ ਸਾਰੇ ਹਲਕਿਆਂ ਦੇ ਆਗੂਆਂ ਦਾ ਵੀ ਮੁਲਾਂਕਣ ਕੀਤਾ ਜਾਵੇਗਾ।

ਹੁਣ CM ‘ਤੇ ਵੱਡੀ ਜ਼ਿੰਮੇਵਾਰੀ

ਜੇਕਰ ਆਮ ਆਦਮੀ ਪਾਰਟੀ ਦੇ ਵੱਡੇ ਨੇਤਾਵਾਂ ਦੀ ਗੱਲ ਕਰੀਏ ਤਾਂ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਤੋਂ ਬਾਅਦ ਭਗਵੰਤ ਮਾਨ ਦਾ ਨਾਂ ਆਉਂਦਾ ਹੈ। ਇਨ੍ਹਾਂ ਤਿੰਨਾਂ ਆਗੂਆਂ ਦੇ ਜੇਲ੍ਹ ਜਾਣ ਤੋਂ ਬਾਅਦ ਭਗਵੰਤ ਮਾਨ ਦੇ ਮੋਢਿਆਂ ‘ਤੇ ਜ਼ਿੰਮੇਵਾਰੀ ਵਧ ਗਈ ਹੈ। ਅਜਿਹੇ ‘ਚ ਉਹ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਅ ਰਹੇ ਹਨ। ਵੀਰਵਾਰ ਰਾਤ ਨੂੰ ਜਿਵੇਂ ਹੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ, ਉਹ ਸਿੱਧੇ ਦਿੱਲੀ ਚਲੇ ਗਏ ਸਨ।

ਉੱਥੇ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਪਾਰਟੀ ਆਗੂਆਂ ਨਾਲ ਮੀਟਿੰਗ ਵੀ ਕੀਤੀ। ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਉਥੇ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਮੁਹਾਲੀ ਵਿੱਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਵਿੱਚ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੇ ਸ਼ਮੂਲੀਅਤ ਕੀਤੀ। ਕਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ।

Exit mobile version