ਪੰਜਾਬ ਲਈ ਬੀਜੇਪੀ ਦੀ ਲਿਸਟ ਜਲਦ ਹੋਵੇਗੀ ਜਾਰੀ, 6-7 ਨਾਵਾਂ ‘ਤੇ ਲੱਗੇਗੀ ਮੋਹਰ!

Updated On: 

29 Mar 2024 13:31 PM

ਲੋਕ ਸਭਾ ਚੋਣਾਂ ਲਈ ਪੰਜਾਬ ਭਾਜਪਾ ਦੀ ਪਹਿਲੀ ਸੂਚੀ ਜਲਦੀ ਹੀ ਆ ਜਾਵੇਗੀ। ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਦਫ਼ਤਰ ਵਿੱਚ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਦਿੱਤੀ। ਜਾਖੜ ਨੇ ਕਿਹਾ ਕਿ ਜਲਦ ਹੀ ਭਾਜਪਾ ਵੱਲੋਂ 6 ਤੋਂ 7 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ।

ਪੰਜਾਬ ਲਈ ਬੀਜੇਪੀ ਦੀ ਲਿਸਟ ਜਲਦ ਹੋਵੇਗੀ ਜਾਰੀ, 6-7 ਨਾਵਾਂ ਤੇ ਲੱਗੇਗੀ ਮੋਹਰ!

ਭਾਜਪਾ. Twitter: @BJP4Punjab

Follow Us On

lok sabha election 2024: ਪੰਜਾਬ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਵਿੱਚ ਸੂਬੇ ਦੀਆਂ 13 ਸੀਟਾਂ ਲਈ ਚੋਣ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਲੋਕ ਸਭਾ ਚੋਣਾਂ ਲਈ ਪੰਜਾਬ ਭਾਜਪਾ ਦੀ ਪਹਿਲੀ ਸੂਚੀ ਜਲਦੀ ਹੀ ਆ ਜਾਵੇਗੀ। ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਭਾਜਪਾ ਦੇ ਚੰਡੀਗੜ੍ਹ ਸਥਿਤ ਦਫ਼ਤਰ ‘ਚ ਹੋਈ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਦਿੱਤੀ ਗਈ।

ਲੋਕ ਸਭਾ ਚੋਣਾਂ ਲਈ ਪੰਜਾਬ ਭਾਜਪਾ ਦੀ ਪਹਿਲੀ ਸੂਚੀ ਜਲਦੀ ਹੀ ਆ ਜਾਵੇਗੀ। ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਦਫ਼ਤਰ ਵਿੱਚ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਦਿੱਤੀ। ਜਾਖੜ ਨੇ ਕਿਹਾ ਕਿ ਜਲਦ ਹੀ ਭਾਜਪਾ ਵੱਲੋਂ 6 ਤੋਂ 7 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਪਾਰਟੀ ਹਾਈਕਮਾਂਡ ਨੇ ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ਨੂੰ ਲਗਭਗ ਫਾਈਨਲ ਕਰ ਲਿਆ ਹੈ।

ਪੰਜਾਬ ਭਾਜਪਾ ਇੰਚਾਰਜ ਰੂਪਾਨੀ ਨੇ ਸੰਕੇਤ ਦਿੱਤਾ ਹੈ ਕਿ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦਾ ਪਾਰਟੀ ਵਿੱਚ ਕੱਦ ਵਧਾਇਆ ਜਾਵੇਗਾ। ਭਾਵ ਭਾਜਪਾ ਇਨ੍ਹਾਂ ਨੇਤਾਵਾਂ ਨੂੰ ਲੋਕ ਸਭਾ ਚੋਣਾਂ ਵਿੱਚ ਆਪਣਾ ਉਮੀਦਵਾਰ ਬਣਾਏਗੀ। ਕਮੇਟੀ ਦੀ ਮੀਟਿੰਗ ਤੋਂ ਬਾਅਦ ਜਾਖੜ ਨੇ ਚੋਣ ਕਮਿਸ਼ਨ ਤੋਂ ਆਪ ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਮੰਗ ਕੀਤੀ।

ਜਾਖੜ ਨੇ ਬਣਾਇਆ ਮਜ਼ਾਕ

ਜਾਖੜ ਨੇ ਗੱਲ ਨੂੰ ਮਜਾਕ ਚ ਲੈਂਦਿਆ ਕਿਹਾ ਹੈ ਕਿ ਜਿਹੜੇ ਲੋਕ ਛੋਟੀ ਰਕਮ ਦੀ ਧੋਖਾਧੜੀ ਲਈ ਧਾਰਾ 420 ਦੀ ਐਫਆਈਆਰ ਦਾ ਸਾਹਮਣਾ ਕਰ ਰਹੇ ਹਨ, ਉਹ 25 ਕਰੋੜ ਰੁਪਏ ਦੀਆਂ ਪੇਸ਼ਕਸ਼ਾਂ ਦਾ ਦਾਅਵਾ ਕਰ ਰਹੇ ਹਨ। ਇਸ ਦੇ ਨਾਲ ਹੀ ਜਾਖੜ ਨੇ ਆਪ ਪਾਰਟੀ ਵੱਲੋਂ ਕੀਤੀ ਗੁੰਡਾਗਰਦੀ ਅਤੇ ਜਲੰਧਰ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਦਿੱਤੀਆਂ ਧਮਕੀਆਂ ਦੀ ਜਾਂਚ ਦੀ ਮੰਗ ਕੀਤੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਜਾਖੜ ਨੇ ਕਿਹਾ ਕਿ ਈਡੀ ਪੰਜਾਬ ਅਤੇ ਪੰਜਾਬੀਆਂ ਦੇ ਭਵਿੱਖ ਨਾਲ ਕੇਜਰੀਵਾਲ ਅਤੇ ਉਸ ਦੇ ਚੁਣੇ ਹੋਏ ਲੋਕਾਂ ਵੱਲੋਂ ਕੀਤੀਆਂ ਗਈਆਂ ਭੁੱਲਾਂ ਅਤੇ ਕਮੀਸ਼ਨਾਂ ਨੂੰ ਸਾਹਮਣੇ ਲਿਆਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ: Loksabha Election 2024: ਹਰ ਸੀਟ ਤੇ ਹੋਵੇਗਾ ਫਸਵਾਂ ਮੁਕਾਬਲਾਇਹ ਹੈ ਪੰਜਾਬ ਨੂੰ ਲੈ ਕੇ ਬੀਜੇਪੀ ਦਾ ਪਲਾਨ

ਉਨ੍ਹਾਂ ਕਿਹਾ ਕਿ ਆਬਕਾਰੀ ਘੁਟਾਲਾ ਅਤੇ ਫਿਰ ਅਮਰੂਦ ਬਾਗ ਘੁਟਾਲਾ ਇਹ ਸਪੱਸ਼ਟ ਕਰਦਾ ਹੈ ਕਿ ਕੇਜਰੀਵਾਲ ਦੇ ਇਸ਼ਾਰੇ ‘ਤੇ ਪੰਜਾਬ ਦੇ ਨੇਤਾਵਾਂ ਨੇ ਪੰਜਾਬ ਦੇ ਵਸੀਲਿਆਂ ਦਾ ਖੁੱਲ੍ਹੇਆਮ ਭ੍ਰਿਸ਼ਟਾਚਾਰ ਕੀਤਾ ਹੈ ਅਤੇ ਸੂਬੇ ਨੂੰ ਲੁੱਟਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਉਨ੍ਹਾਂ ਦੀ ਬੇਟੀ ਦੇ ਜਨਮ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਨਵਜੰਮੇ ਬੱਚੇ ਅਤੇ ਪਰਿਵਾਰ ਨੂੰ ਚੜ੍ਹਦੀ ਕਲਾ ਬਖਸ਼ਣ ਲਈ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ।

Exit mobile version