ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੂਬੇ ਦੀ ਸਿਆਸਤ ‘ਚ ਮਹਿਲਾਵਾਂ ਦੀ ਹਿੱਸੇਦਾਰੀ ਕਿਉਂ ਹੋਈ ਘਟ, ਆਪਣੇ ਹਲਕੇ ਦੇ ਉਮੀਦਵਾਰ ਬਾਰੇ ਜਾਣੋ

1967 ਦੀਆਂ ਚੋਣਾਂ ਵਿੱਚ ਪਹਿਲੀ ਵਾਰ ਦੋ ਔਰਤਾਂ ਰਾਜਮਾਤਾ ਮਹਿੰਦਰ ਕੌਰ ਅਤੇ ਨਿਰਲੇਪ ਕੌਰ ਪੰਜਾਬ ਤੋਂ ਸੰਸਦ ਵਿੱਚ ਦਾਖ਼ਲ ਹੋਈਆਂ। ਨਿਰਲੇਪ ਕੌਰ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਜਿੱਤ ਕੇ ਸੰਸਦ ਵਿੱਚ ਪਹੁੰਚੇ ਉਹ ਅਕਾਲੀ ਦਲ ਤੋਂ ਚੋਣ ਜਿੱਤਣ ਵਾਲੀ ਪਹਿਲੀ ਮਹਿਲਾ ਸੰਸਦ ਮੈਂਬਰ ਸੀ।

ਸੂਬੇ ਦੀ ਸਿਆਸਤ ‘ਚ ਮਹਿਲਾਵਾਂ ਦੀ ਹਿੱਸੇਦਾਰੀ ਕਿਉਂ ਹੋਈ ਘਟ, ਆਪਣੇ ਹਲਕੇ ਦੇ ਉਮੀਦਵਾਰ ਬਾਰੇ ਜਾਣੋ
ਪ੍ਰਨੀਤ ਕੌਰ ਅਤੇ ਹਰਸਿਮਰਤ ਕੌਰ ਬਾਦਲ
Follow Us
abhishek-thakur
| Updated On: 03 May 2024 00:01 AM

ਪੰਜਾਬ ਵਿੱਚ ਔਰਤਾਂ ਦੀ ਆਬਾਦੀ ਮਰਦਾਂ ਦੇ ਲਗਭਗ ਬਰਾਬਰ ਹੈ, ਪਰ ਰਾਜਨੀਤੀ ਵਿੱਚ ਉਨ੍ਹਾਂ ਦੀ ਭਾਗੀਦਾਰੀ ਨਾਮਾਤਰ ਹੀ ਹੈ। ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ-2024 ਵਿੱਚ ਇੱਕ ਵੀ ਮਹਿਲਾ ਉਮੀਦਵਾਰ ਨੂੰ ਮੈਦਾਨ ਵਿੱਚ ਨਹੀਂ ਉਤਾਰਿਆ ਹੈ।

ਬੀਬੀ ਜਗੀਰ ਕੌਰ ਨੂੰ ਵੀ ਨਹੀਂ ਮਿਲੀ ਟਿਕਟ

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਛੱਡ ਕੇ ਕਿਸੇ ਹੋਰ ਮਹਿਲਾ ਆਗੂ ਨੂੰ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਹੈ। ਸ਼੍ਰੋਮਣੀ ਅਕਾਲੀ ਦਲ ਵਿੱਚ ਸਾਬਕਾ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਹਾਲ ਹੀ ਵਿੱਚ ਆਪਣੀ ਪੁਰਾਣੀ ਨਾਰਾਜ਼ਗੀ ਨੂੰ ਪਾਸੇ ਰੱਖ ਕੇ ਮੁੜ ਪਾਰਟੀ ਵਿੱਚ ਸ਼ਾਮਲ ਹੋ ਗਏ ਸੀ, ਇਸ ਦੇ ਬਾਵਜੂਦ ਉਨ੍ਹਾਂ ਨੂੰ ਉਮੀਦਵਾਰ ਵਜੋਂ ਮੈਦਾਨ ਵਿੱਚ ਨਹੀਂ ਉਤਾਰਿਆ ਗਿਆ। ਉਨ੍ਹਾਂ ਨੂੰ ਹੁਣ ਜਲੰਧਰ ਲੋਕ ਸਭਾ ਸੀਟ ਦਾ ਇੰਚਾਰਜ ਬਣਾਇਆ ਗਿਆ ਹੈ।

ਕਾਂਗਰਸ ਤੇ ਭਾਜਪਾ ਨੇ ਦੋ-ਦੋ ਮਹਿਲਾ ਉਮੀਦਵਾਰ ਖੜ੍ਹੇ ਕੀਤੇ ਹਨ। ਪੰਜਾਬ ਵਿੱਚ ਕੁੱਲ ਵੋਟਰਾਂ ਦੀ ਅੱਧੀ ਗਿਣਤੀ ਔਰਤਾਂ ਦੀ ਹੈ। ਇਸ ਦੇ ਬਾਵਜੂਦ ਸਿਆਸੀ ਪਾਰਟੀਆਂ ਵਿੱਚ ਔਰਤਾਂ ਦੀ ਭਾਗੀਦਾਰੀ ਘੱਟ ਰਹੀ ਹੈ। ਜੇਕਰ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਪਿਛਲੇ ਤਿੰਨ ਸਾਲਾਂ ‘ਚ ਲਗਭਗ 56 ਔਰਤਾਂ ਨੂੰ ਮੌਕਾ ਮਿਲਿਆ, ਜੋ ਕਿ ਪੁਰਸ਼ਾਂ ਦੇ ਮੁਕਾਬਲੇ ਬਹੁਤ ਘੱਟ ਹੈ, ਪਰ ਇਨ੍ਹਾਂ ‘ਚੋਂ ਸਿਰਫ 7 ਔਰਤਾਂ ਹੀ ਜਿੱਤ ਦਰਜ ਕਰਕੇ ਸੰਸਦ ‘ਚ ਪਹੁੰਚ ਸਕੀਆਂ ਹਨ।

ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਮੁਕਾਬਲੇ ਸੂਬੇ ‘ਚ ਕਾਂਗਰਸ ਤੇ ਭਾਜਪਾ ਨੇ ਮਹਿਲਾ ਉਮੀਦਵਾਰਾਂ ਦੇ ਰੂਪ ‘ਚ ਮਜ਼ਬੂਤ ​​ਚਿਹਰਿਆਂ ‘ਤੇ ਖੁੱਲ੍ਹ ਕੇ ਭਰੋਸਾ ਜਤਾਇਆ ਹੈ। ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਪਟਿਆਲਾ ਤੋਂ ਉਮੀਦਵਾਰ ਬਣਾਇਆ ਗਿਆ ਹੈ ਅਤੇ ਸਾਬਕਾ ਆਈਏਐਸ ਪਰਮਪਾਲ ਕੌਰ ਨੂੰ ਬਠਿੰਡਾ ਤੋਂ ਉਮੀਦਵਾਰ ਬਣਾਇਆ ਗਿਆ ਹੈ। ਭਾਜਪਾ ਨੇ 13 ‘ਚੋਂ 9 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਹੁਣ ਤੱਕ ਦੋ ਮਹਿਲਾ ਉਮੀਦਵਾਰ ਖੜ੍ਹੇ ਕੀਤੇ ਹਨ।

ਕਾਂਗਰਸ ਨੇ ਦੋ ਮਹਿਲਾਂ ਉਮੀਦਵਾਰਾਂ ਨੂੰ ਦਿੱਤੀ ਟਿਕਟ

ਕਾਂਗਰਸ ਨੇ ਫਰੀਦਕੋਟ ਤੋਂ ਅਮਰਜੀਤ ਕੌਰ ਅਤੇ ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ ਨੂੰ ਟਿਕਟ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਯਾਮਿਨੀ ਗੋਮਰ ਨੇ 2014 ਵਿੱਚ ਆਮ ਆਦਮੀ ਪਾਰਟੀ ਵੱਲੋਂ ਹੁਸ਼ਿਆਰਪੁਰ ਤੋਂ ਲੋਕ ਸਭਾ ਚੋਣ ਲੜੀ ਸੀ। 2016 ਵਿੱਚ ਉਹ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਈ ਸੀ। ਸਾਲ 2022 ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ AAP ਨੇ 12 ਮਹਿਲਾ ਉਮੀਦਵਾਰਾਂ ਨੂੰ ਮੈਦਾਨ ‘ਚ ਉਤਾਰਿਆ ਸੀ।

ਸ਼੍ਰੋਮਣੀ ਅਕਾਲੀ ਦਲ ਨੇ ਪੰਜ ਔਰਤਾਂ, ਭਾਜਪਾ ਨੇ ਛੇ ਅਤੇ ਬਸਪਾ ਨੇ ਇੱਕ, ਜਦਕਿ 29 ਔਰਤਾਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਸਨ। ਜੇਕਰ 2019 ਦੀਆਂ ਲੋਕ ਸਭਾ ਚੋਣਾਂ ਦੀ ਗੱਲ ਕਰੀਏ ਤਾਂ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਪੰਜਾਬ ਕਾਂਗਰਸ ਦੇ ਮੌਜੂਦਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਹਰਾਇਆ ਸੀ। ਪਟਿਆਲਾ ਤੋਂ ਪ੍ਰਨੀਤ ਕੌਰ ਨੇ ਅਕਾਲੀ ਦਲ ਦੇ ਸੁਰਜੀਤ ਸਿੰਘ ਰੱਖੜਾ ਨੂੰ ਹਰਾਇਆ।

ਪੰਜਾਬ ਵਿੱਚ 1.77 ਕਰੋੜ ਮਹਿਲਾ ਵੋਟਰ ਹਨ

ਪੰਜਾਬ ਵਿੱਚ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਹਨ। ਇਨ੍ਹਾਂ ਵਿੱਚੋਂ 1 ਕਰੋੜ 77 ਹਜ਼ਾਰ 543 ਮਹਿਲਾ ਵੋਟਰ ਹਨ। ਕੁੱਲ ਵੋਟਰਾਂ ਵਿੱਚੋਂ ਤਕਰੀਬਨ ਅੱਧੀ ਔਰਤਾਂ ਵੋਟਰ ਹੋਣ ਦੇ ਬਾਵਜੂਦ ਸਿਆਸਤ ਵਿੱਚ ਔਰਤਾਂ ਦੀ ਕਮੀ ਹੈ। ਇੱਥੋਂ ਤੱਕ ਕਿ ਸਿਆਸੀ ਪਾਰਟੀਆਂ ਵਿੱਚ ਜਿੱਥੇ ਮਹਿਲਾ ਨੇਤਾਵਾਂ ਦਾ ਕੇਡਰ ਮੌਜੂਦ ਹੈ, ਉਨ੍ਹਾਂ ਨੂੰ ਅਹਿਮੀਅਤ ਨਹੀਂ ਦਿੱਤੀ ਜਾ ਰਹੀ।

ਔਰਤਾਂ ਨਾਲ ਸਬੰਧਤ ਮੁੱਖ ਮੁੱਦੇ

  • ਰਾਜ ਵਿੱਚ ਔਰਤਾਂ ਵਿਰੁੱਧ ਵੱਧ ਰਹੇ ਅਪਰਾਧ।
  • ਔਰਤਾਂ ਦੀ ਸਿਹਤ ਲਈ ਮੁਫ਼ਤ ਸੇਵਾਵਾਂ ਸ਼ੁਰੂ ਕਰਨਾ।
  • ਰੋਜ਼ਗਾਰ ਖੇਤਰ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ।
  • ਵਪਾਰ ਤੇ ਕਾਰੋਬਾਰ ਵਿੱਚ ਮਹਿਲਾ ਉੱਦਮੀਆਂ ਨੂੰ ਉਤਸ਼ਾਹਿਤ ਕਰਨਾ।

2019 ਲੋਕ ਸਭਾ ‘ਚ ਹਰਸਿਮਰਤ ਤੇ ਪ੍ਰਨੀਤ ਨੂੰ ਮਿਲੀ ਜਿੱਤ

ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਬਠਿੰਡਾ ਸੀਟ ਤੋਂ 4,92,824 ਵੋਟਾਂ ਹਾਸਲ ਕਰਕੇ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਹਰਾਇਆ। ਜਦੋਂ ਕਿ ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਪ੍ਰਨੀਤ ਕੌਰ ਨੇ ਕੁੱਲ 5,32,027 ਵੋਟਾਂ ਹਾਸਲ ਕਰਕੇ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਇਹ ਚੋਣ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਤੋਂ ਜਿੱਤੀ। ਜੇਕਰ 2019 ਦੀਆਂ ਲੋਕ ਸਭਾ ਚੋਣਾਂ ਦੀ ਗੱਲ ਕਰੀਏ ਤਾਂ ਸੂਬੇ ਵਿੱਚ ਕੁੱਲ 25 ਮਹਿਲਾ ਉਮੀਦਵਾਰਾਂ ਨੂੰ ਟਿਕਟਾਂ ਮਿਲੀਆਂ ਹਨ।

ਜੇਕਰ ਵੱਡੀਆਂ ਪਾਰਟੀਆਂ ਦੀ ਗੱਲ ਕਰੀਏ ਤਾਂ ਅਕਾਲੀ ਦਲ ਨੇ ਦੋ ਅਤੇ ਕਾਂਗਰਸ ਨੇ ਇੱਕ ਮਹਿਲਾ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਸੀ। ਇਸੇ ਤਰ੍ਹਾਂ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੂਬੇ ਦੀਆਂ ਕਈ ਸੀਟਾਂ ‘ਤੇ 20 ਦੇ ਕਰੀਬ ਔਰਤਾਂ ਨੂੰ ਮੈਦਾਨ ‘ਚ ਉਤਾਰਿਆ ਗਿਆ ਸੀ, ਜਿਨ੍ਹਾਂ ‘ਚੋਂ ਸਿਰਫ਼ ਇੱਕ ਹੀ ਹਰਸਿਮਰਤ ਕੌਰ ਬਾਦਲ ਜਿੱਤ ਕੇ ਸੰਸਦ ‘ਚ ਪਹੁੰਚੀ ਸੀ। ਉਨ੍ਹਾਂ ਇਹ ਚੋਣ ਕਾਂਗਰਸੀ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਤੋਂ 514727 ਵੋਟਾਂ ਹਾਸਲ ਕਰਕੇ ਜਿੱਤੀ।

ਜੇਕਰ ਤਿੰਨ ਲੋਕ ਸਭਾ ਸੀਟਾਂ ਦੇ ਰਿਕਾਰਡ ‘ਤੇ ਨਜ਼ਰ ਮਾਰੀਏ ਤਾਂ ਸਾਲ 2009 ‘ਚ ਸਭ ਤੋਂ ਵੱਧ ਔਰਤਾਂ ਜਿੱਤ ਕੇ ਸੰਸਦ ਤੱਕ ਪਹੁੰਚੀਆਂ ਸਨ ਅਤੇ ਉਸ ਸਾਲ ਚਾਰ ਔਰਤਾਂ ਨੇ ਜਿੱਤ ਹਾਸਲ ਕੀਤੀ ਸੀ, ਜਿਨ੍ਹਾਂ ‘ਚ ਪਰਮਜੀਤ ਕੌਰ ਗੁਲਸ਼ਨ, ਹਰਸਿਮਰਤ ਕੌਰ ਬਾਦਲ, ਪ੍ਰਨੀਤ ਕੌਰ ਅਤੇ ਸੰਤੋਸ਼ ਚੌਧਰੀ ਸ਼ਾਮਲ ਸਨ, ਪਰ ਸਾਲ 2014 ਅਤੇ 2019 ਦੀਆਂ ਚੋਣਾਂ ਵਿੱਚ ਉਨ੍ਹਾਂ ਦੀ ਗਿਣਤੀ ਘਟੀ ਹੈ।

ਕਿਸ ਸੰਸਦੀ ਹਲਕੇ ਵਿੱਚ ਕਿੰਨੇ ਮਹਿਲਾ ਵੋਟਰ ਹਨ?

ਸੰਸਦੀ ਚੋਣ ਖੇਤਰ- ਮਹਿਲਾ ਵੋਟਰ

  • ਗੁਰਦਾਸਪੁਰ- 7,50,965
  • ਅੰਮ੍ਰਿਤਸਰ- 7,56,820
  • ਖਡੂਰ ਸਾਹਿਬ- 7,85,067
  • ਜਲੰਧਰ (ਰਾਖਵਾਂ)- 7,87,781
  • ਹੁਸ਼ਿਆਰਪੁਰ (ਰਾਖਵਾਂ)- 7,66,296
  • ਆਨੰਦਪੁਰ ਸਾਹਿਬ- 8,17,627
  • ਲੁਧਿਆਣਾ- 8,06,484
  • ਫਤਿਹਗੜ੍ਹ ਸਾਹਿਬ (ਰਾਖਵਾਂ)- 7,22,353
  • ਫਰੀਦਕੋਟ (ਰਾਖਵਾਂ)- 7,44,363
  • ਫ਼ਿਰੋਜ਼ਪੁਰ- 7,83,402
  • ਬਠਿੰਡਾ- 7,74,860
  • ਸੰਗਰੂਰ- 7,29,092
  • ਪਟਿਆਲਾ- 8,52,433

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories