Lok Sabha Election 2024: ਫਿਰੋਜ਼ਪੁਰ ਵਿੱਚ ਭਗਵੰਤ ਮਾਨ ਦਾ ਰੋਡ ਸ਼ੋਅ, ਫ਼ਰੀਦਕੋਟ ‘ਚ ਜਨ ਸਭਾ ਨੂੰ ਕੀਤਾ ਸੰਬੋਧਨ

Updated On: 

27 Apr 2024 19:53 PM

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੌਰਾਨ ਜਨਤਾ ਨੂੰ ਸੰਬੋਧਨ ਕਰਦੇ ਹਏ ਕਿਹਾ ਕਿ ਉਨ੍ਹਾਂ ਨੇ ਆਪਣੇ ਦੋ ਸਾਲ ਦੇ ਕਾਰਜ਼ਕਾਲ 'ਚ 43 ਹਜ਼ਾਰ ਨੌਕਰੀਆਂ ਮੁਹੱਈਆਂ ਕਰਵਾਈਆਂ। ਉਨ੍ਹਾਂ ਨੇ ਪੰਜਾਬ ਦੀ ਬਿਜ਼ਲੀ ਨੀਤੀ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ 90 ਫ਼ੀਸਦੀ ਘਰਾਂ ਦਾ ਬਿਜ਼ਲੀ ਬਿੱਲ ਝੀਰੋ ਆਉਂਦਾ ਹੈ।

Lok Sabha Election 2024: ਫਿਰੋਜ਼ਪੁਰ ਵਿੱਚ ਭਗਵੰਤ ਮਾਨ ਦਾ ਰੋਡ ਸ਼ੋਅ, ਫ਼ਰੀਦਕੋਟ ਚ ਜਨ ਸਭਾ ਨੂੰ ਕੀਤਾ ਸੰਬੋਧਨ

ਮੁੱਖ ਮੰਤਰੀ ਭਗਵੰਤ ਮਾਨ ਦਾ ਰੋਡ ਸ਼ੋਅ

Follow Us On

ਪੰਜਾਬ ‘ਚ ਲੋਕ ਸਭਾ ਚੋਣਾਂ ਸੱਤਵੇਂ ਯਾਨੀ ਆਖਿਰੀ ਪੜਾਅ ‘ਚ ਹੋਣੀਆਂ ਹਨ, ਪਰ ਪੰਜਾਬ ‘ਚ ਚੋਣਾਂ ਨੂੰ ਲੈ ਕੇ ਮਾਹੌਲ ਪਹਿਲਾਂ ਹੀ ਭੱਖ ਗਿਆ ਹੈ। ਇਸੇ ਸਿਲਸਿਲੇ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਫਿਰੋਜ਼ਪੁਰ ਤੋਂ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਅਤੇ ਫਰੀਕੋਰਟ ਤੋਂ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ‘ਚ ਰੋਡ ਸ਼ੋਅ ਕੱਢਿਆ ਅਤੇ ਜਨਸਭਾ ਨੂੰ ਸੰਬੋਧਨ ਕੀਤਾ। ਦੱਸ ਦੇਈਏ ਕੀ ਪੰਜਾਬ ‘ਚ ਵੋਟਿੰਗ 1 ਜੂਨ ਨੂੰ ਹੋਵੇਗੀ।

43 ਹਜ਼ਾਰ ਨੌਕਰੀਆਂ, 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਮੁਆਫ਼

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੌਰਾਨ ਜਨਤਾ ਨੂੰ ਸੰਬੋਧਨ ਕਰਦੇ ਹਏ ਕਿਹਾ ਕਿ ਉਨ੍ਹਾਂ ਨੇ ਆਪਣੇ ਦੋ ਸਾਲ ਦੇ ਕਾਰਜ਼ਕਾਲ ‘ਚ 43 ਹਜ਼ਾਰ ਨੌਕਰੀਆਂ ਮੁਹੱਈਆਂ ਕਰਵਾਈਆਂ। ਉਨ੍ਹਾਂ ਨੇ ਪੰਜਾਬ ਦੀ ਬਿਜ਼ਲੀ ਨੀਤੀ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ 90 ਫ਼ੀਸਦੀ ਘਰਾਂ ਦਾ ਬਿਜ਼ਲੀ ਬਿੱਲ ਝੀਰੋ ਆਉਂਦਾ ਹੈ।

ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਰਾਸ਼ਨ ਮੁਹੱਈਆ ਕਰਵਾ ਰਹੀ ਹੈ। ਹੁਣ ਲੋਕਾਂ ਦੇ ਘਰ ਸਾਫ਼ ਸੁਥਰਾ ਅਤੇ ਤਾਜ਼ਾ ਰਾਸ਼ਨ ਪਹੁੰਚ ਰਿਹਾ ਹੈ। ਜਿਹੜੀ ਕਣਕ ਮੰਡੀਆਂ ‘ਚ ਆਉਂਦੀ ਹੈ, ਉਹ ਦੱਸ ਦਿਨਾਂ ਅੰਦਰ ਹੀ ਰਾਸ਼ਨ ਵਜੋਂ ਲੋਕਾਂ ਦੇ ਘਰ-ਘਰ ਮੁਹੱਈਆ ਕਰਵਾਈ ਜਾਂਦੀ ਹੈ। ਸੀਐਮ ਮਾਨ ਨੇ ਕਿਹਾ ਕਿ ਆਪ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਸਭ ਪੂਰੇ ਕਰਕੇ ਦਿਖਾਏ ਹਨ।

ਸੀਐਮ ਮਾਨ ਨੇ ਕਿਸਾਨਾਂ ਅਤੇ ਪੰਜਾਬ ਦੇ ਪਾਣੀਆਂ ਦੀ ਗੱਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਬਿਜ਼ਲੀ ਦੀ ਘਾਟ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਅਤੇ ਨਹਿਰਾਂ ਦਾ ਪਾਣੀ ਵੀ ਹਰ ਪਿੰਡ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਈ ਲੋਕਾਂ ਦੇ ਪਿੰਡਾਂ ‘ਚ 30-35 ਸਾਲ ਬਾਅਦ ਪਾਣੀ ਆਇਆ ਹੈ ਅਤੇ ਇਹ ਉਨ੍ਹਾਂ ਦੇ ਸਰਕਾਰ ਦੀ ਉਪਲਬਧੀ ਹੈ।

ਸੁਖਬੀਰ ਬਾਦਲ ‘ਤੇ ਸਾਧਿਆ ਨਿਸ਼ਾਨਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ਼ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਘੇਰਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਰਹੇ, ਪਰ ਉਹ ਆਪਣੇ ਹਲਕੇ ਤਾਂ ਛੱਡੋ ਸਗੋਂ ਸੰਸਦ ‘ਚ ਵੀ ਨਹੀਂ ਆਏ। ਉਨ੍ਹਾਂ ਕਿਹਾ ਕਿ ਸੰਸਦ ‘ਚ ਉਨ੍ਹਾਂ ਦੀ ਹਾਜ਼ਰੀ ਸਭ ਤੋਂ ਘੱਟ ਸੀ ਅਤੇ ਸਭ ਤੋਂ ਘੱਟ ਸਵਾਲ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਲੋਕਾਂ ਤੋਂ ਕੁੱਝ ਲੈਣਾ-ਦੇਣਾ ਨਹੀਂ ਜਦੋਂ ਤੱਕ ਕਿ ਉਨ੍ਹਾਂ ਦੀ ਸਰਕਾਰ ਨਹੀ ਬਣਦੀ, ਪਰ ਲੋਕ ਸਾਨੂੰ ਜਿੱਥੇ ਵੀ ਬੁਲਾਉਂਦੇ ਹਾਂ ਅਸੀਂ ਹਰ ਵੇਲੇ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹੁੰਦੇ ਹਾਂ ਅਤੇ ਹੁੰਦੇ ਰਹਾਂਗੇ।