ਚਰਨਜੀਤ ਚੰਨੀ ਦੀਆਂ ਵਧੀਆਂ ਮੁਸ਼ਕਿਲਾਂ, ਪੁੰਛ ਹਮਲੇ ਨੂੰ ਲੈ ਕੇ ਦਿੱਤਾ ਸੀ ਬਿਆਨ, ECI ਨੂੰ ਭੇਜਿਆ ਗਿਆ ਪੱਤਰ
ਭਾਰਤੀ ਹਵਾਈ ਸੈਨਾ 'ਤੇ ਹੋਏ ਹਮਲੇ 'ਤੇ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਚਰਨਜੀਤ ਚੰਨੀ ਨੇ ਕਿਹਾ ਕਿ ਇਹ ਸਟੰਟਬਾਜ਼ੀ ਹੋ ਰਹੀ ਹੈ। ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਅਜਿਹੇ ਸਟੰਟ ਕੀਤੇ ਜਾਂਦੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਇਹ ਟਿੱਪਣੀ ਵਿਵਾਦਾਂ ਦਾ ਕਾਰਨ ਬਣ ਗਈ ਅਤੇ ਸਿਆਸੀ ਆਗੂਆਂ ਨੇ ਇਸ ਮਾਮਲੇ 'ਚ ਉਨ੍ਹਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਸੀਟ ਜਲੰਧਰ ਤੋਂ ਕਾਂਗਰੇਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੇ ਪੁੰਛ ਹਮਲੇ ‘ਤੇ ਦਿੱਤ ਗਏ ਬਿਆਨ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਿਲਾਂ ਵਧ ਗਈਆ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਮੰਗਲਵਾਰ ਨੂੰ ਕਿਹਾ ਕਿ ਕਾਂਗਰਸ ਆਗੂ ਚਰਨਜੀਤ ਸਿੰਘ ਚੰਨੀ ਨੇ ਪੁੰਛ ਅੱਤਵਾਦੀ ਹਮਲੇ ਨੂੰ ਚੋਣ ਸਟੰਟ ਦੱਸਿਆ ਸੀ, ਇਹ ਬਿਆਨ ਚੋਣ ਜ਼ਾਬਤਾ ਦੀ ਉਲੰਘਣਾ ਕਰਦਾ ਹੈ।
ਇਸ ਘਟਨਾ ‘ਚ ਭਾਰਤੀ ਹਵਾਈ ਸੈਨਾ ਦਾ ਇੱਕ ਜਵਾਨ ਸ਼ਹੀਦਾ ਹੋਇਆ ਸੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਅੱਗੇ ਕਾਰਵਾਈ ਦੇ ਲਈ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਭੇਜਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਜਲੰਧਰ ਜ਼ਿਲ੍ਹਾ ਚੋਣ ਅਧਿਕਾਰੀ ਦੀ ਇੱਕ ਰਿਪੋਰਟ ਅਨੁਸਾਰ ਚੰਨੀ ਦੀ ਟਿੱਪਣੀ ਮਾਡਲ ਕੋਡ ਆਫ ਕੰਡਕਟ ਦੀ ਉਲੰਘਣਾ ਕਰਦੀ ਹੈ। 4 ਮਈ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਭਾਰਤੀ ਹਵਾਈ ਸੈਨਾ ਦੇ ਕਾਫਲੇ ਤੇ ਅੱਤਵਾਦੀ ਹਮਲੇ ‘ਚ ਇੱਕ ਜਵਾਨ ਸ਼ਹੀਦ ਹੋ ਗਿਆ ਸੀ ਅਤੇ ਚਾਰ ਜ਼ਖਮੀ ਹੋ ਗਏ ਸਨ।
ਭਾਰਤੀ ਹਵਾਈ ਸੈਨਾ ‘ਤੇ ਹੋਏ ਹਮਲੇ ‘ਤੇ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਚਰਨਜੀਤ ਚੰਨੀ ਨੇ ਕਿਹਾ ਕਿ ਇਹ ਸਟੰਟਬਾਜ਼ੀ ਹੋ ਰਹੀ ਹੈ। ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਅਜਿਹੇ ਸਟੰਟ ਕੀਤੇ ਜਾਂਦੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਇਹ ਟਿੱਪਣੀ ਵਿਵਾਦਾਂ ਦਾ ਕਾਰਨ ਬਣ ਗਈ ਅਤੇ ਸਿਆਸੀ ਆਗੂਆਂ ਨੇ ਇਸ ਮਾਮਲੇ ‘ਚ ਉਨ੍ਹਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ।
ਇਸ ਮਾਮਲੇ ‘ਚ ਚਰਨਜੀਤ ਚੰਨੀ ਨੇ ਬਾਅਦ ‘ਚ ਕਿਹਾ ਸੀ ਕਿ ਉਨ੍ਹਾਂ ਨੂੰ ਦੇਸ਼ ਦੇ ਜਵਾਨਾਂ ਤੇ ਮਾਣ ਹੈ, ਪਰ 2019 ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਰਕਾਰ ਇਹ ਪਤਾ ਨਹੀਂ ਲਗਾ ਸਕੀ ਕਿ ਇਹ ਹਮਲਾ ਕਿਸ ਨੇ ਕੀਤਾ ਸੀ।
ਲਾਸ਼ਾਂ ਨਾਲ ਖੇਡਣਾ ਭਾਜਪਾ ਦਾ ਕੰਮ: ਚੰਨੀ
ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਪੁੰਛ ਹਮਲਾ ਬੀਜੇਪੀ ਦਾ ਸਟੰਟ ਹੈ। ਹਰ ਬਾਰ ਕੇਂਦਰ ਡਰਾਮਾ ਕਰਦੀ ਹੈ। ਇਹ ਪਹਿਲਾਂ ਤੋਂ ਹੀ ਯੋਜ਼ਨਾਬੱਧ ਸਟੰਟ ਹਨ ਅਤੇ ਇਹ ਭਾਜਪਾ ਨੂੰ ਜਿਤਾਉਣ ਲਈ ਕੀਤੇ ਗਏ ਹਨ। ਲੋਕਾਂ ਨੂੰ ਮਾਰਨਾ ਅਤੇ ਉਨ੍ਹਾਂ ਦੀਆਂ ਲਾਸ਼ਾਂ ਨਾਲ ਖੇਡਣਾ ਭਾਜਪਾ ਦਾ ਕੰਮ ਹੈ।
ਇਹ ਵੀ ਪੜ੍ਹੋ
ਪਟਿਆਲਾ ‘ਚ ਬੀਤੀ ਦਿਨੀਂ ਇੱਕ ਕਿਸਾਨ ਦੀ ਵਿਰੋਧ ਪ੍ਰਦਰਸ਼ਨ ਦੌਰਾਨ ਮੌਤ ਹੋ ਗਈ ਸੀ। ਇਸ ‘ਤੇ ਚੰਨੀ ਨੇ ਕਿਹਾ ਕਿ ਭਾਜਪਾ ਪੰਜਾਬ ਦੀ ਅਰਵਿਵਸਥਾ ਨੂੰ ਤਬਾਹ ਕਰਨਾ ਚਾਹੁੰਦੀ ਹੈ। ਉਹ ਜਾਣਦੇ ਹਨ ਕਿ ਅਗਰ ਅਸੀਂ ਖੇਤੀ-ਕਿਸਾਨਾਂ ਨੂੰ ਤਬਾਹ ਕਰ ਦਿੱਤਾ ਤਾਂ ਪੰਜਾਬ ਡੁੱਬ ਜਾਵੇਗਾ। ਇਨ੍ਹਾਂ ਬਿਆਨਾਂ ਤੋਂ ਬਾਅਦ ਚੰਨੀ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨੂੰ ਲੈ ਕੇ ਚੰਨੀ ਨੇ ਹੁਣ ਵੀਡੀਓ ਜਾਰੀ ਕਰਦੇ ਹੋਏ ਸਪੱਸ਼ਟੀਕਰਨ ਦਿੱਤਾ ਹੈ।