ਅਗਲੇ ਮਹੀਨੇ ਪੰਜਾਬ ਆਉਣਗੇ ਨਰੇਂਦਰ ਮੋਦੀ, ਸੁਰੱਖਿਆ ਪ੍ਰਬੰਧਾਂ ਵਿੱਚ ਲੱਗਿਆ ਪੁਲਿਸ ਪ੍ਰਸ਼ਾਸਨ | lok sabha elections Prime Minister Narendra Modi will come to Punjab to campaign for BJP know full in punjabi Punjabi news - TV9 Punjabi

ਅਗਲੇ ਮਹੀਨੇ ਪੰਜਾਬ ਆਉਣਗੇ PM ਨਰੇਂਦਰ ਮੋਦੀ, ਸੁਰੱਖਿਆ ਪ੍ਰਬੰਧਾਂ ਵਿੱਚ ਲੱਗਿਆ ਪੁਲਿਸ ਪ੍ਰਸ਼ਾਸਨ

Updated On: 

23 Apr 2024 12:34 PM

ਲੋਕ ਸਭਾ ਦੇ ਚੋਣ ਪ੍ਰਚਾਰ ਵੇਲੇ ਹੋਣ ਵਾਲੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਚੋਣ ਰੈਲੀ ਨੂੰ ਲੈਕੇ ਪੁਲਿਸ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਨਵਰੀ 2022 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਅਣਗਹਿਲੀ ਵਰਤਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ। ਜਦੋਂ ਉਹ ਹੁਸੈਨੀਵਾਲਾ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨ ਆਏ ਸਨ ਤਾਂ ਕੁਝ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ। ਪਰ ਹੁਣ ਪ੍ਰਸ਼ਾਸਨ ਕੋਈ ਪ੍ਰਬੰਧਾਂ ਵਿੱਚ ਕੋਈ ਕਮੀ ਨਹੀਂ ਰੱਖਣਾ ਚਾਹੁੰਦਾ।

ਅਗਲੇ ਮਹੀਨੇ ਪੰਜਾਬ ਆਉਣਗੇ PM ਨਰੇਂਦਰ ਮੋਦੀ, ਸੁਰੱਖਿਆ ਪ੍ਰਬੰਧਾਂ ਵਿੱਚ ਲੱਗਿਆ ਪੁਲਿਸ ਪ੍ਰਸ਼ਾਸਨ

ਪ੍ਰਧਾਨ ਮੰਤਰੀ ਨਰੇਂਦਰ ਮੋਦੀ

Follow Us On

ਲੋਕ ਸਭਾ ਚੋਣਾਂ ਦੇ ਆਖਰੀ ਗੇੜ ਵਿੱਚ ਹੋਣ ਵਾਲੀਆਂ ਵੋਟਾਂ ਲਈ ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਚੋਣ ਪ੍ਰਚਾਰ ਵਿੱਚ ਜੁਟ ਗਈਆਂ ਹਨ। ਭਾਜਪਾ ਵੱਲੋਂ ਮਈ ਦੇ ਆਖਰੀ ਹਫ਼ਤੇ ਪ੍ਰਧਾਨ ਮੰਤਰੀ ਦੀ ਰੈਲੀ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਭਾਜਪਾ ਨੇ ਵੀ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਜਲਦੀ ਹੀ ਇਸ ਸਬੰਧੀ ਮੀਟਿੰਗਾਂ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ, ਤਾਂ ਜੋ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਸਕਣ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਪੰਜਾਬ ਦਾ ਦੌਰਾ ਕਰਨਗੇ। ਉਹ ਲੋਕ ਸਭਾ ਚੋਣ ਪ੍ਰਚਾਰ ਲਈ ਰੈਲੀਆਂ ਅਤੇ ਮੀਟਿੰਗਾਂ ਵਿੱਚ ਹਿੱਸਾ ਲੈਣਗੇ। ਪੰਜਾਬ ਸਰਕਾਰ ਦੇ ਜਨਰਲ ਸਟੇਟ ਮੈਨੇਜਮੈਂਟ ਵਿਭਾਗ ਦੀ ਪ੍ਰੋਟੋਕੋਲ ਸ਼ਾਖਾ ਨੇ ਸੁਰੱਖਿਆ ਪ੍ਰਬੰਧਾਂ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ, ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਪੱਤਰ ਜਾਰੀ ਕੀਤਾ ਹੈ। ਪੱਤਰ ਵਿੱਚ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਪ੍ਰਧਾਨ ਮੰਤਰੀ ਲਈ ਸੁਰੱਖਿਆ ਪ੍ਰਬੰਧਾਂ ਸਬੰਧੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ।

ਪ੍ਰਬੰਧਾਂ ਨੂੰ ਪੂਰਾ ਕਰਨ ਦੀ ਹਦਾਇਤ

ਪੱਤਰ ਅਨੁਸਾਰ ਸੂਬਾ ਪੱਧਰ ਤੇ ਸੁਰੱਖਿਆ ਪ੍ਰੋਟੋਕੋਲ ਸਬੰਧੀ ਜੋ ਵੀ ਪ੍ਰਬੰਧ ਕੀਤੇ ਗਏ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇ। ਇਸ ਵਿੱਚ ਸੁਰੱਖਿਆ ਬੈਰੀਕੇਡ, ਪਾਰਕਿੰਗ ਸੁਵਿਧਾ, ਹੈਲੀਪੈਡ ਅਤੇ ਹੋਰ ਪ੍ਰਬੰਧ ਸ਼ਾਮਲ ਹਨ। ਜ਼ਿਆਦਾਤਰ ਵਿਭਾਗਾਂ ਨੇ ਇਸ ਸਬੰਧੀ ਆਪਣੀਆਂ ਸ਼ਾਖਾਵਾਂ ਨੂੰ ਹੋਰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ।

ਭਾਜਪਾ ਲੋਕ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਵੀ ਜਲਦ ਜਾਰੀ ਕਰਨ ਦੀ ਤਿਆਰੀ ਕਰ ਰਹੀ ਹੈ। ਇਸੇ ਤਰ੍ਹਾਂ ਕਾਂਗਰਸ ਦੇ ਕੌਮੀ ਆਗੂ ਵੀ ਅਗਲੇ ਮਹੀਨੇ ਤੋਂ ਪੰਜਾਬ ਵਿੱਚ ਦਸਤਕ ਦੇਣਗੇ। ਹੁਣ ਤੱਕ ਭਾਜਪਾ ਨੇ ਨੌਂ ਅਤੇ ਕਾਂਗਰਸ ਅੱਠ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਦੋਵਾਂ ਪਾਰਟੀਆਂ ਮੁਤਾਬਕ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦੇ ਐਲਾਨ ਦੇ ਨਾਲ ਹੀ ਉਹ ਸੂਬੇ ‘ਚ ਆਪਣੀ ਮੁਹਿੰਮ ਤੇਜ਼ ਕਰ ਦੇਣਗੇ।

ਭਾਜਪਾ ਨੇ ਚੋਣ ਕਮਿਸ਼ਨ ਨੂੰ ਕੀਤੀ ਸੀ ਅਪੀਲ

ਦੱਸ ਦੇਈਏ ਕਿ ਭਾਜਪਾ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਸੀ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਵੱਖ-ਵੱਖ ਸੁਰੱਖਿਆ ਏਜੰਸੀਆਂ ਸ਼ਾਮਲ ਹੋਣ। ਤਜਰਬੇ ਦੀ ਘਾਟ ਕਾਰਨ ਸਿਆਸੀ ਪਾਰਟੀਆਂ ਦੇ ਪ੍ਰਬੰਧਕਾਂ ਨੂੰ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਕਰਨ ਵਿੱਚ ਮੁਸ਼ਕਲ ਆਉਂਦੀ ਹੈ। ਇਹੀ ਕਾਰਨ ਹੈ ਕਿ ਬਿਹਤਰ ਸੁਰੱਖਿਆ ਪ੍ਰਬੰਧਾਂ ਲਈ ਰਾਜ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਦੀਆਂ ਮੀਟਿੰਗਾਂ, ਰੋਡ ਸ਼ੋਅ ਅਤੇ ਰੈਲੀਆਂ ਵਾਲੇ ਸਥਾਨਾਂ ‘ਤੇ ਸਾਰੇ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਦਿੱਤੀ ਜਾਣੀ ਚਾਹੀਦੀ ਹੈ।ਇਸ ਤੋਂ ਬਾਅਦ ਹੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।

ਇਹ ਵੀ ਪੜ੍ਹੋ- 50 ਹਜ਼ਾਰ ਤੋਂ ਵੱਧ ਨਗਦੀ ਨੂੰ ਜ਼ਬਤ ਕਰ ਲਵੇਗਾ ਚੋਣ ਕਮਿਸ਼ਨ, ਸ਼ਿਕਾਇਤ ਕਰਨ ਤੇ ਹੋਵੇਗੀ ਵਾਪਸੀ

ਵਿਧਾਨ ਸਭਾ ਚੋਣਾਂ ਵੇਲੇ ਸੁਰੱਖਿਆ ਵਿੱਚ ਹੋਈ ਸੀ ਚੂਕ

ਜਨਵਰੀ 2022 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਅਣਗਹਿਲੀ ਵਰਤਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ। ਜਦੋਂ ਉਹ ਹੁਸੈਨੀਵਾਲਾ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨ ਆਏ ਸਨ ਤਾਂ ਕੁਝ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ। ਇਸ ਦੌਰਾਨ ਉਹ ਕਰੀਬ 15-20 ਮਿੰਟ ਉਥੇ ਫਸੇ ਰਹੇ ਅਤੇ ਬਾਅਦ ਵਿਚ ਉਨ੍ਹਾਂ ਦਾ ਕਾਫਲਾ ਵਾਪਸ ਪਰਤ ਗਿਆ।

Exit mobile version