18 ਜੂਨ ਤੋਂ ਸ਼ੁਰੂ ਹੋ ਸਕਦਾ ਹੈ ਲੋਕ ਸਭਾ ਦਾ ਪਹਿਲਾ ਸੈਸ਼ਨ, ਕੀ-ਕੀ ਹੋਵੇਗਾ? ਜਾਣੋ…

Updated On: 

10 Jun 2024 16:34 PM

First Session Of 18th Lok Sabha: 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 18 ਜੂਨ ਤੋਂ ਸ਼ੁਰੂ ਹੋ ਸਕਦਾ ਹੈ। ਸੰਸਦ ਮੈਂਬਰਾਂ ਦੀ ਸਹੁੰ 18-19 ਜੂਨ ਅਤੇ ਸਪੀਕਰ ਦੀ ਚੋਣ 20 ਜੂਨ ਨੂੰ ਹੋਣ ਦੀ ਸੰਭਾਵਨਾ ਹੈ।ਅੱਜ ਸ਼ਾਮ ਕੈਬਨਿਟ ਮੀਟਿੰਗ ਤੋਂ ਬਾਅਦ ਕੈਬਨਿਟ ਰਾਸ਼ਟਰਪਤੀ ਨੂੰ ਜਲਦੀ ਹੀ ਸੰਸਦ ਦਾ ਸੈਸ਼ਨ ਬੁਲਾਉਣ ਦੀ ਬੇਨਤੀ ਕਰੇਗੀ।

18 ਜੂਨ ਤੋਂ ਸ਼ੁਰੂ ਹੋ ਸਕਦਾ ਹੈ ਲੋਕ ਸਭਾ ਦਾ ਪਹਿਲਾ ਸੈਸ਼ਨ, ਕੀ-ਕੀ ਹੋਵੇਗਾ? ਜਾਣੋ...

ਲੋਕ ਸਭਾ ਦੀ ਪੁਰਾਣੀ ਤਸਵੀਰ

Follow Us On

ਦੇਸ਼ ਦੀ 18ਵੀਂ ਲੋਕ ਸਭਾ ਦੀਆਂ ਚੋਣਾਂ ਮੁਕੰਮਲ ਹੋ ਗਈਆਂ ਹਨ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਜਾਣੇ ਜਾਂਦੇ ਭਾਰਤ ਵਿੱਚ ਚੋਣਾਂ ਦੇ ਸ਼ਾਂਤੀਪੂਰਨ ਸੰਚਾਲਨ ਦੀ ਪੂਰੀ ਦੁਨੀਆ ਵਿੱਚ ਸ਼ਲਾਘਾ ਹੋ ਰਹੀ ਹੈ। ਐਤਵਾਰ ਨੂੰ ਪੀਐਮ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਇਸ ਚੋਣ ਵਿੱਚ ਦੇਸ਼ ਦੀ ਜਨਤਾ ਨੇ 543 ਸੰਸਦ ਮੈਂਬਰਾਂ ਨੂੰ ਨੁਮਾਇੰਦਗੀ ਦੇਣ ਲਈ ਚੁਣਿਆ ਹੈ। ਸੂਤਰਾਂ ਮੁਤਾਬਕ ਦੇਸ਼ ਦੀ 18ਵੀਂ ਲੋਕ ਸਭਾ ਲਈ 18-19 ਜੂਨ ਨੂੰ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ।

18ਵੀਂ ਲੋਕ ਸਭਾ ਦਾ ਪਹਿਲਾ ਸੰਸਦੀ ਸੈਸ਼ਨ 18 ਜੂਨ ਤੋਂ ਸ਼ੁਰੂ ਹੋ ਸਕਦਾ ਹੈ। ਸੰਸਦ ਮੈਂਬਰਾਂ ਦੀ ਸਹੁੰ 18-19 ਜੂਨ ਅਤੇ ਸਪੀਕਰ ਦੀ ਚੋਣ 20 ਜੂਨ ਨੂੰ ਹੋਣ ਦੀ ਸੰਭਾਵਨਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 21 ਜੂਨ ਨੂੰ ਸੰਸਦ ਦੇ ਦੋਵਾਂ ਸਦਨਾਂ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰ ਸਕਦੇ ਹਨ। ਐਤਵਾਰ ਸ਼ਾਮ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਕੈਬਨਿਟ ਰਾਸ਼ਟਰਪਤੀ ਨੂੰ ਸੰਸਦ ਦਾ ਸੈਸ਼ਨ ਜਲਦੀ ਬੁਲਾਉਣ ਅਤੇ ਦੋਵਾਂ ਸਦਨਾਂ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਨ ਦੀ ਬੇਨਤੀ ਕਰੇਗੀ।

ਤੀਜੀ ਵਾਰ ਐਨਡੀਏ ਸਰਕਾਰ ਬਣਨ ਤੋਂ ਬਾਅਦ ਪੀਐਮ ਮੋਦੀ ਅੱਜ ਸਾਰੇ ਮੰਤਰੀਆਂ ਨਾਲ ਮੀਟਿੰਗ ਕਰਨਗੇ। ਪ੍ਰਧਾਨ ਮੰਤਰੀ ਦੇ ਨਾਲ 71 ਮੰਤਰੀਆਂ ਨੇ ਸਹੁੰ ਚੁੱਕੀ ਸੀ। ਅੱਜ ਦੀ ਮੀਟਿੰਗ ਵਿੱਚ ਮੋਦੀ ਸਰਕਾਰ ਗਰੀਬਾਂ ਅਤੇ ਕਿਸਾਨਾਂ ਲਈ ਵੱਡੇ ਐਲਾਨ ਕਰ ਸਕਦੀ ਹੈ। ਇਹ ਬੈਠਕ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਸ਼ਾਮ ਪੰਜ ਵਜੇ ਹੋਣੀ ਹੈ। ਜਿਸ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਮੀਟਿੰਗ ਤੋਂ ਬਾਅਦ ਸਾਰੇ ਮੰਤਰੀਆਂ ਨੇ ਭਾਜਪਾ ਪ੍ਰਧਾਨ ਜੇ. ਪੀ.ਨੱਡਾ ਦੇ ਘਰ ਡਿਨਰ ਲਈ ਜਾਣਗੇ।

ਇਹ ਵੀ ਪੜ੍ਹੋ – ਮੋਦੀ ਕੈਬਨਿਟ ਮੀਟਿੰਗ ਤੋਂ ਪਹਿਲਾਂ ਵਿਭਾਗਾਂ ਦੀ ਚਰਚਾ, ਟੀਡੀਪੀ ਸਾਂਸਦ ਨੇ ਦੱਸਿਆ ਕਿਹੜੇ ਮੰਤਰਾਲਿਆਂ ਤੇ ਹੈ ਨਾਇਡੂ ਦੀ ਨਜ਼ਰ

ਤੀਜੀ ਵਾਰ ਪ੍ਰਧਾਨ ਮੰਤਰੀ ਬਣ ਕੇ ਰਚਿਆ ਇਤਿਹਾਸ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਬਣ ਕੇ ਇਤਿਹਾਸ ਰਚ ਦਿੱਤਾ ਹੈ। ਇਸ ਨਾਲ ਉਹ ਤਿੰਨ ਵਾਰ ਪ੍ਰਧਾਨ ਮੰਤਰੀ ਬਣਨ ਵਾਲੇ ਪਹਿਲੇ ਗੈਰ-ਕਾਂਗਰਸੀ ਨੇਤਾ ਬਣ ਗਏ ਹਨ ਅਤੇ ਜਵਾਹਰ ਲਾਲ ਨਹਿਰੂ ਤੋਂ ਬਾਅਦ ਅਜਿਹੇ ਦੂਜੇ ਨੇਤਾ ਬਣ ਗਏ ਹਨ। ਸਹੁੰ ਚੁੱਕਣ ਤੋਂ ਬਾਅਦ, ਪੀਐਮ ਮੋਦੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, “ਮੈਂ 140 ਕਰੋੜ ਭਾਰਤੀਆਂ ਦੀ ਸੇਵਾ ਕਰਨ ਅਤੇ ਭਾਰਤ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਮੰਤਰੀ ਮੰਡਲ ਨਾਲ ਕੰਮ ਕਰਨ ਦੀ ਉਮੀਦ ਕਰਦਾ ਹਾਂ।