ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਵਿਰੋਧ ਕਰਦੇ ਹੋਏ ਕਿਸਾਨ ਦੀ ਮੌਤ, ਪੁਲਿਸ ‘ਤੇ ਧੱਕਾਸ਼ਾਹੀ ਕਰਨ ਦੇ ਲੱਗੇ ਆਰੋਪ

ਕਿਸਾਨਾਂ ਨੇ ਪ੍ਰਨੀਤ ਦੇ ਕਾਫਲੇ ਨੂੰ ਘੇਰ ਲਿਆ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਕਿਸਾਨਾਂ ਨੂੰ ਹਟਾਉਣ ਲਈ ਕੀਤੀ ਗਈ ਧੱਕਾ-ਮੁੱਕੀ ਦੌਰਾਨ ਪਿੰਡ ਆਕੜੀ ਦਾ ਕਿਸਾਨ ਸੁਰਿੰਦਰਪਾਲ ਸਿੰਘ (60) ਬੇਹੋਸ਼ ਹੋ ਕੇ ਜ਼ਮੀਨ 'ਤੇ ਡਿੱਗ ਪਿਆ। ਉਸ ਨੂੰ ਤੁਰੰਤ ਚੁੱਕ ਕੇ ਸਰਕਾਰੀ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਉਸ ਦੀ ਮੌਤ ਹੋ ਗਈ।

ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਵਿਰੋਧ ਕਰਦੇ ਹੋਏ ਕਿਸਾਨ ਦੀ ਮੌਤ, ਪੁਲਿਸ ‘ਤੇ ਧੱਕਾਸ਼ਾਹੀ ਕਰਨ ਦੇ ਲੱਗੇ ਆਰੋਪ
ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਵਿਰੋਧ ਕਰਦੇ ਹੋਏ ਕਿਸਾਨ ਦੀ ਮੌਤ
Follow Us
mohit-malhotra
| Updated On: 04 May 2024 19:11 PM

ਪੰਜਾਬ ਦੇ ਪਟਿਆਲਾ ਦੇ ਪਿੰਡ ਸੇਹਰਾ ਵਿੱਚ ਸ਼ਨੀਵਾਰ ਨੂੰ ਭਾਜਪਾ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਦੇ ਵਿਰੋਧ ਦੌਰਾਨ ਹੋਏ ਝਗੜੇ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 60 ਸਾਲਾ ਸੁਰਿੰਦਰਪਾਲ ਸਿੰਘ ਵਾਸੀ ਪਿੰਡ ਆਕੜੀ ਵਜੋਂ ਹੋਈ ਹੈ। ਸ਼ਨੀਵਾਰ ਨੂੰ ਪ੍ਰਨੀਤ ਕੌਰ ਚੋਣ ਪ੍ਰਚਾਰ ਲਈ ਪਿੰਡ ਸੇਹਰਾ ਪਹੁੰਚੀ ਸੀ ਪਰ ਸੂਚਨਾ ਮਿਲਦੇ ਹੀ ਵੱਡੀ ਗਿਣਤੀ ‘ਚ ਕਿਸਾਨ ਉਥੇ ਪਹੁੰਚ ਗਏ।

ਕਿਸਾਨਾਂ ਨੇ ਪ੍ਰਨੀਤ ਦੇ ਕਾਫਲੇ ਨੂੰ ਘੇਰ ਲਿਆ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਕਿਸਾਨਾਂ ਨੂੰ ਹਟਾਉਣ ਲਈ ਕੀਤੀ ਗਈ ਧੱਕਾ-ਮੁੱਕੀ ਦੌਰਾਨ ਪਿੰਡ ਆਕੜੀ ਦਾ ਕਿਸਾਨ ਸੁਰਿੰਦਰਪਾਲ ਸਿੰਘ (60) ਬੇਹੋਸ਼ ਹੋ ਕੇ ਜ਼ਮੀਨ ‘ਤੇ ਡਿੱਗ ਪਿਆ। ਉਸ ਨੂੰ ਤੁਰੰਤ ਚੁੱਕ ਕੇ ਸਰਕਾਰੀ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਉਸ ਦੀ ਮੌਤ ਹੋ ਗਈ।

ਇਸ ਪੂਰੀ ਘਟਨਾ ਨੂੰ ਲੈ ਕੇ ਪੰਜਾਬ ਭਾਜਪਾ ਵੱਲੋਂ ਇੱਕ ਵੀਡੀਓ ਵੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕਿਸਾਨ ਨੂੰ ਕਿਸੇ ਨੇ ਧੱਕਾ ਨਹੀਂ ਦਿੱਤਾ, ਉਹ ਅਚਾਨਕ ਆਪਣੇ ਆਪ ਹੇਠਾਂ ਡਿੱਗ ਪਿਆ। ਉਧਰ ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਕੀਤੀ ਧੱਕੇਸ਼ਾਹੀ ਕਾਰਨ ਉਨ੍ਹਾਂ ਦਾ ਕਿਸਾਨ ਸਾਥੀ ਹੇਠਾਂ ਡਿੱਗ ਕੇ ਮਰ ਗਿਆ।

ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਨੇ ਵੀ ਇਸ ਨੂੰ ਵੱਡਾ ਮੁੱਦਾ ਬਣਾ ਲਿਆ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਵਿਕਰਮਜੀਤ ਪਾਸੀ ਨੇ ਭਾਜਪਾ ਨੂੰ ਕਿਸਾਨ ਵਿਰੋਧੀ ਦੱਸਦਿਆਂ ਪੂਰੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।

ਕਿਸਾਨਾਂ ਦਾ ਆਰੋਪ

ਇਸ ਮਾਮਲੇ ‘ਚ ਕਿਸਾਨਾਂ ਨੇ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਗੰਨਮੈਨ ਤੇ ਦੋਸ਼ ਲਗਾਏ ਹਨ ਕਿ ਉਸ ਨੇ ਕਿਸਾਨਾਂ ਨਾਲ ਧੱਕੇਸ਼ਾਹੀ ਅਤੇ ਗੁੰਡਾਗਰਦੀ ਕੀਤੀ। ਇਸ ਧੱਕੇਸ਼ਾਹੀ ਦੌਰਾਨ ਕਿਸਾਨ ਸੁਰਿੰਦਰਪਾਲ ਸਿੰਘ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਕਿਸਾਨਾਂ ਨੇ ਇਸ ਤੋਂ ਬਾਅਦ ਸੁਰਿੰਦਰਪਾਲ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦੀ ਮੰਗ ਹੈ ਕਿ ਪ੍ਰਨੀਤ ਕੌਰ ਦੇ ਗੰਨਮੈਨ ‘ਤੇ ਕਾਰਵਾਈ ਕੀਤੀ ਜਾਵੇ।

ਭਾਜਪਾ ਨੇ ਜਾਰੀ ਕੀਤੀ ਵੀਡੀਓ

ਉੱਥੇ ਹੀ ਇਸ ਮਾਮਲੇ ਵਿੱਚ ਪ੍ਰਨੀਤ ਕੌਰ ਦੀ ਟੀਮ ਵੱਲੋਂ ਇੱਕ ਵੀਡੀਓ ਸਾਂਝਾ ਕੀਤੀ ਗਈ ਹੈ, ਜਿਸ ‘ਚ ਦਿਖ ਰਿਹਾ ਹੈ ਕਿਸਾਨਾਂ ਨੇ ਪ੍ਰਨੀਤ ਕੌਰ ਦੇ ਕਾਫਲੇ ਨੂੰ ਰੋਕ ਲਿਆ ਹੈ। ਇਸ ਵੀਡੀਓ ‘ਚ ਕਿਸਾਨ ਸੁਰਿੰਦਰਪਾਲ ਵੀ ਦਿਖਾਈ ਦੇ ਰਿਹਾ ਹੈ ਪੁਲਿਸ ਕਿਸਾਨਾਂ ਨੂੰ ਕਾਫਲਾ ਨਾਲ ਰੋਕਣ ਦੀ ਅਪੀਲ ਕਰ ਰਹੀ ਹੈ। ਇਸ ਦੌਰਾਨ ਅਚਾਨਕ ਕਿਸਾਨ ਸੁਰਿੰਦਰਪਾਲ ਜ਼ਮੀਨ ਤੇ ਡਿੱਗ ਜਾਂਦਾ ਹੈ। ਭਾਜਪਾ ਦਾ ਕਹਿਣਾ ਹੈ ਕਿ ਕਿਸਾਨ ਨੂੰ ਕਿਸੇ ਨੇ ਧੱਕਾ ਨਹੀਂ ਦਿੱਤਾ ਅਤੇ ਉਹ ਖੁਦ ਹੀ ਅਚਾਨਕ ਡਿੱਗ ਗਿਆ ਸੀ।

ਦੱਸ ਦੇਈਏ ਕਿ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਕਿਸਾਨ ਦੀ ਮੌਤ ਦੀ ਘਟਨਾ ਤੇ ਦੁੱਖ ਜਤਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੋ ਦਿਨਾਂ ਲਈ ਆਪਣੇ ਸਾਰੇ ਸਿਆਸੀ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਹੈ।

Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
Stories