Lok Sabha Election Schedule 2024: ਚੌਥੇ ਪੜਾਅ ਵਿੱਚ 13 ਮਈ ਨੂੰ ਵੋਟਿੰਗ, 10 ਰਾਜਾਂ ਦੀਆਂ 96 ਲੋਕ ਸਭਾ ਸੀਟਾਂ ‘ਤੇ ਪੈਣਗੇ ਵੋਟ

Updated On: 

28 Mar 2024 16:32 PM

Lok Sabha Election Schedule 2024: ਚੌਥੇ ਪੜਾਅ ਦੀਆਂ ਚੋਣਾਂ ਵਿੱਚ ਆਂਧਰਾ ਪ੍ਰਦੇਸ਼ ਤੋਂ 25, ਛੱਤੀਸਗੜ੍ਹ ਤੋਂ 5, ਝਾਰਖੰਡ ਤੋਂ 4, ਮੱਧ ਪ੍ਰਦੇਸ਼ ਤੋਂ 8, ਮਹਾਰਾਸ਼ਟਰ ਤੋਂ 11, ਓਡੀਸ਼ਾ ਤੋਂ 4, ਤੇਲੰਗਾਨਾ ਤੋਂ 17, ਉੱਤਰ ਪ੍ਰਦੇਸ਼ ਦੀਆਂ 13, ਪੱਛਮੀ ਬੰਗਾਲ ਦੀਆਂ 8 ਸੀਟਾਂ 'ਤੇ ਚੋਣਾਂ ਹੋਣਗੀਆਂ। ਸਾਰੀਆਂ 543 ਲੋਕ ਸਭਾ ਸੀਟਾਂ ਦੇ ਨਤੀਜੇ 4 ਜੂਨ ਨੂੰ ਆਉਣਗੇ।

Lok Sabha Election Schedule 2024: ਚੌਥੇ ਪੜਾਅ ਵਿੱਚ 13 ਮਈ ਨੂੰ ਵੋਟਿੰਗ, 10 ਰਾਜਾਂ ਦੀਆਂ 96 ਲੋਕ ਸਭਾ ਸੀਟਾਂ ਤੇ ਪੈਣਗੇ ਵੋਟ

ਪਹਿਲੇ ਪੜਾਅ ਲਈ 102 ਸੀਟਾਂ 'ਤੇ ਹੋ ਰਹੀ ਵੋਟਿੰਗ

Follow Us On

ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਸੱਤ ਪੜਾਵਾਂ ਵਿੱਚ 543 ਲੋਕ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਚੌਥੇ ਪੜਾਅ ਦੀਆਂ ਚੋਣਾਂ 13 ਮਈ ਨੂੰ ਹੋਣਗੀਆਂ। ਇਸ ਪੜਾਅ ‘ਚ 96 ਲੋਕ ਸਭਾ ਸੀਟਾਂ ‘ਤੇ ਚੋਣਾਂ ਹੋਣਗੀਆਂ। ਇਸ ਪੜਾਅ ਲਈ ਨੋਟੀਫਿਕੇਸ਼ਨ 18 ਅਪ੍ਰੈਲ ਨੂੰ ਜਾਰੀ ਕੀਤਾ ਜਾਵੇਗਾ ਅਤੇ 25 ਅਪ੍ਰੈਲ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਸਕਦੀਆਂ ਹਨ। ਇਸੇ ਤਰ੍ਹਾਂ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਲਈ 26 ਅਪ੍ਰੈਲ ਅਤੇ ਨਾਮਜ਼ਦਗੀਆਂ ਵਾਪਸ ਲੈਣ ਲਈ 29 ਅਪ੍ਰੈਲ ਦੀ ਤਰੀਕ ਨਿਸ਼ਚਿਤ ਕੀਤੀ ਗਈ ਹੈ।

ਚੌਥੇ ਪੜਾਅ ਦੀਆਂ ਚੋਣਾਂ ‘ਚ ਆਂਧਰਾ ਪ੍ਰਦੇਸ਼ ਦੀਆਂ 25, ਛੱਤੀਸਗੜ੍ਹ ਦੀਆਂ 5, ਝਾਰਖੰਡ ਦੀਆਂ 4, ਮੱਧ ਪ੍ਰਦੇਸ਼ ਦੀਆਂ 8, ਮਹਾਰਾਸ਼ਟਰ ਦੀਆਂ 11, ਓਡੀਸ਼ਾ ਦੀਆਂ 4, ਤੇਲੰਗਾਨਾ ਦੀਆਂ 17, ਉੱਤਰ ਪ੍ਰਦੇਸ਼ ਦੀਆਂ 13, ਪੱਛਮੀ ਬੰਗਾਲ ਦੀਆਂ 8 ਸੀਟਾਂ ਹਨ। ਸਾਰੀਆਂ 543 ਲੋਕ ਸਭਾ ਸੀਟਾਂ ਦੇ ਨਤੀਜੇ 4 ਜੂਨ ਨੂੰ ਆਉਣਗੇ। ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਦਿਆਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ 97 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਉਨ੍ਹਾਂ ਦੱਸਿਆ ਕਿ ਲੋਕ ਸਭਾ ਦਾ ਕਾਰਜਕਾਲ 16 ਜੂਨ ਨੂੰ ਖਤਮ ਹੋ ਰਿਹਾ ਹੈ। ਇਸ ਲੋਕ ਸਭਾ ਚੋਣ ਲਈ ਦੇਸ਼ ਭਰ ਵਿੱਚ 10.5 ਲੱਖ ਤੋਂ ਵੱਧ ਪੋਲਿੰਗ ਕੇਂਦਰ ਹਨ, ਜਿਨ੍ਹਾਂ ਵਿੱਚ 55 ਲੱਖ ਤੋਂ ਵੱਧ ਈਵੀਐਮ ਰਾਹੀਂ ਵੋਟਿੰਗ ਹੋਵੇਗੀ।