Lok Sabha Election Schedule 2024: ਤੀਜੇ ਪੜਾਅ ‘ਚ 7 ਮਈ ਨੂੰ ਹੋਵੇਗੀ ਵੋਟਿੰਗ, 94 ਲੋਕ ਸਭਾ ਸੀਟਾਂ ‘ਤੇ ਪੈਣਗੇ ਵੋਟ
Lok Sabha Election Schedule 2024: ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਦੇ ਹੋਏ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਮੌਜੂਦਾ ਲੋਕ ਸਭਾ ਦਾ ਕਾਰਜਕਾਲ 17 ਜੂਨ ਨੂੰ ਖਤਮ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਵਿੱਚ 10.5 ਲੱਖ ਤੋਂ ਵੱਧ ਪੋਲਿੰਗ ਕੇਂਦਰ ਹਨ, ਜਿਨ੍ਹਾਂ ਵਿੱਚ ਈਵੀਐਮ ਰਾਹੀਂ 55 ਲੱਖ ਵੋਟਾਂ ਪੈਣਗੀਆਂ। ਉਨ੍ਹਾਂ ਲੋਕ ਸਭਾ ਚੋਣਾਂ 2024 ਸਬੰਧੀ ਨਾਅਰਾ ਦਿੰਦਿਆਂ ਕਿਹਾ ਕਿ ਚੋਣਾਂ ਦਾ ਤਿਉਹਾਰ ਦੇਸ਼ ਦੀ ਸ਼ਾਨ ਹੈ।
ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਸੱਤ ਪੜਾਵਾਂ ਵਿੱਚ 543 ਲੋਕ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਲੋਕ ਸਭਾ ਦੇ ਤੀਜੇ ਪੜਾਅ ‘ਚ 7 ਮਈ ਨੂੰ 94 ਲੋਕ ਸਭਾ ਸੀਟਾਂ ‘ਤੇ ਚੋਣਾਂ ਹੋਣਗੀਆਂ। ਲੋਕ ਸਭਾ ਚੋਣਾਂ ਦੇ ਨਤੀਜੇ 4 ਜੂਨ ਨੂੰ ਆਉਣਗੇ। ਤੀਜੇ ਪੜਾਅ ਲਈ ਨੋਟੀਫਿਕੇਸ਼ਨ 12 ਅਪ੍ਰੈਲ ਨੂੰ ਜਾਰੀ ਕੀਤਾ ਜਾਵੇਗਾ ਅਤੇ 19 ਅਪ੍ਰੈਲ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਸਕਦੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਅਪ੍ਰੈਲ ਨੂੰ ਹੋਵੇਗੀ ਅਤੇ ਉਮੀਦਵਾਰ 22 ਅਪ੍ਰੈਲ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ।
ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਦੇ ਹੋਏ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਮੌਜੂਦਾ ਲੋਕ ਸਭਾ ਦਾ ਕਾਰਜਕਾਲ 16 ਜੂਨ ਨੂੰ ਖਤਮ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਵਿੱਚ 10.5 ਲੱਖ ਤੋਂ ਵੱਧ ਪੋਲਿੰਗ ਕੇਂਦਰ ਹਨ, ਜਿਨ੍ਹਾਂ ਵਿੱਚ ਈਵੀਐਮ ਰਾਹੀਂ 55 ਲੱਖ ਵੋਟਾਂ ਪੈਣਗੀਆਂ। ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਡੇਢ ਕਰੋੜ ਪੋਲਿੰਗ ਅਧਿਕਾਰੀ ਅਤੇ ਸੁਰੱਖਿਆ ਅਧਿਕਾਰੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ 1.82 ਕਰੋੜ ਨੌਜਵਾਨ ਵੋਟਰ ਹਨ ਜੋ ਵੋਟ ਪਾਉਣਗੇ। ਉਨ੍ਹਾਂ ਦੱਸਿਆ ਕਿ ਇਸ ਵਾਰ 18 ਤੋਂ 29 ਸਾਲ ਦੀ ਉਮਰ ਦੇ 21.5 ਲੱਖ ਵੋਟਰ ਵੋਟ ਪਾਉਣਗੇ।