Lok Sabha Election Date 2024: ਸੱਤਵੇਂ ਪੜਾਅ ਲਈ 1 ਜੂਨ ਨੂੰ ਵੋਟਿੰਗ, 8 ਰਾਜਾਂ ਦੀਆਂ 57 ਸੀਟਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ

Published: 

28 Mar 2024 16:54 PM

ਦੇਸ਼ ਵਿੱਚ ਸੱਤਵੇਂ ਪੜਾਅ ਲਈ 8 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 57 ਲੋਕ ਸਭਾ ਸੀਟਾਂ ਲਈ ਚੋਣਾਂ ਹੋਣਗੀਆਂ। ਇਸ ਪੜਾਅ ਵਿੱਚ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਇੱਕੋ ਸਮੇਂ ਚੋਣਾਂ ਹੋਣਗੀਆਂ।

Lok Sabha Election Date 2024: ਸੱਤਵੇਂ ਪੜਾਅ ਲਈ 1 ਜੂਨ ਨੂੰ ਵੋਟਿੰਗ, 8 ਰਾਜਾਂ ਦੀਆਂ 57 ਸੀਟਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ

ਚੋਣ ਤਾਰੀਕਾਂ ਦਾ ਐਲਾਨ

Follow Us On

ਚੋਣ ਕਮਿਸ਼ਨ ਨੇ ਅੱਜ ਸ਼ਨੀਵਾਰ ਨੂੰ ਦੇਸ਼ ਵਿੱਚ 18ਵੀਂ ਲੋਕ ਸਭਾ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਦੇਸ਼ ‘ਚ 7 ਪੜਾਵਾਂ ‘ਚ ਵੋਟਿੰਗ ਹੋਵੇਗੀ। ਚੋਣਾਂ ਦੇ ਸੱਤਵੇਂ ਅਤੇ ਆਖ਼ਰੀ ਪੜਾਅ ਵਿੱਚ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਨਾਲ-ਨਾਲ 8 ਰਾਜਾਂ ਵਿੱਚ 1 ਜੂਨ ਨੂੰ ਵੋਟਿੰਗ ਹੋਵੇਗੀ। ਇਸ ਸਬੰਧੀ ਨੋਟੀਫਿਕੇਸ਼ਨ 7 ਮਈ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ 14 ਮਈ ਤੱਕ ਦਾਖਲ ਕੀਤੀਆਂ ਜਾਣਗੀਆਂ ਅਤੇ 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਉਪਰੰਤ ਉਮੀਦਵਾਰਾਂ ਨੂੰ 17 ਮਈ ਤੱਕ ਆਪਣੇ ਫਾਰਮ ਵਾਪਸ ਲੈਣ ਦਾ ਮੌਕਾ ਦਿੱਤਾ ਜਾਵੇਗਾ।

ਇਸ ਪੜਾਅ ‘ਚ 1 ਜੂਨ ਨੂੰ ਦੋ ਰਾਜਾਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ‘ਚ ਵੋਟਿੰਗ ਹੋਵੇਗੀ। ਵੋਟਾਂ ਪੈਣ ਤੋਂ ਦੋ ਦਿਨ ਬਾਅਦ 4 ਜੂਨ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਦੇਸ਼ ਵਿੱਚ ਚੋਣਾਂ ਦਾ ਬਿਗਲ ਵੱਜ ਗਿਆ ਹੈ। ਚੋਣ ਕਮਿਸ਼ਨ ਨੇ ਅੱਜ 7 ਪੜਾਵਾਂ ਵਿੱਚ ਹੋਣ ਵਾਲੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਦੇਸ਼ ਵਿੱਚ ਸੱਤਵੇਂ ਪੜਾਅ ਲਈ 8 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 57 ਲੋਕ ਸਭਾ ਸੀਟਾਂ ਲਈ ਚੋਣਾਂ ਹੋਣਗੀਆਂ। ਇਸ ਗੇੜ ਵਿੱਚ 8 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ।

ਸੱਤਵੇਂ ਪੜਾਅ ਲਈ 1 ਜੂਨ ਨੂੰ ਵੋਟਿੰਗ

ਇਸ ਪੜਾਅ ‘ਚ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਚੋਣਾਂ ਹੋਣਗੀਆਂ। ਹਿਮਾਚਲ ਪ੍ਰਦੇਸ਼ ਵਿੱਚ ਵੀ ਇਸ ਪੜਾਅ ਵਿੱਚ 4 ਸੀਟਾਂ ਲਈ ਚੋਣਾਂ ਹੋਣਗੀਆਂ। ਇਸ ਪੜਾਅ ‘ਚ ਉੱਤਰ ਪ੍ਰਦੇਸ਼ ਦੀਆਂ ਬਾਕੀ 13 ਸੰਸਦੀ ਸੀਟਾਂ ‘ਤੇ ਵੋਟਿੰਗ ਹੋਵੇਗੀ। ਬਿਹਾਰ ਦੀਆਂ ਬਾਕੀ 8 ਸੀਟਾਂ ‘ਤੇ ਵੀ ਇਸੇ ਦਿਨ ਵੋਟਿੰਗ ਹੋਵੇਗੀ। ਇਸ ਤੋਂ ਇਲਾਵਾ ਓਡੀਸ਼ਾ ਦੀਆਂ ਬਾਕੀ 6 ਸੀਟਾਂ, ਝਾਰਖੰਡ ਦੀਆਂ ਬਾਕੀ 3 ਸੀਟਾਂ, ਪੱਛਮੀ ਬੰਗਾਲ ਦੀਆਂ ਬਾਕੀ 9 ਸੀਟਾਂ ਅਤੇ ਚੰਡੀਗੜ੍ਹ ਦੀ ਇਕਲੌਤੀ ਸੰਸਦੀ ਸੀਟ ‘ਤੇ ਚੋਣਾਂ ਹੋਣਗੀਆਂ।