ਸਾਬਕਾ ਵਿਧਾਇਕ ਦਾ AAP ਤੋਂ ਅਸਤੀਫਾ, ਟਿਕਟ ਨਾ ਮਿਲਣ ਤੋਂ ਸਨ ਨਰਾਜ਼ | ludhiana farmer mla jasbir singh jassi khangura Resigned from Aam Aadmi Party know full in punjabi Punjabi news - TV9 Punjabi

ਸਾਬਕਾ ਵਿਧਾਇਕ ਦਾ AAP ਤੋਂ ਅਸਤੀਫਾ, ਟਿਕਟ ਨਾ ਮਿਲਣ ਤੋਂ ਸਨ ਨਰਾਜ਼

Updated On: 

24 Apr 2024 13:04 PM

ਜਸਵੀਰ ਸਿੰਘ ਜੱਸੀ ਖੰਗੂੜਾ ਦਾ ਪਰਿਵਾਰ ਪੁਰਾਣਾ ਕਾਂਗਰਸੀ ਪਰਿਵਾਰ ਹੈ। ਜਸਬੀਰ ਸਿੰਘ ਜੱਸੀ ਖੰਗੂੜਾ ਨੇ ਕਿਲਾ ਰਾਏਪੁਰ ਤੋਂ 2007 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਅਤੇ ਜਿੱਤੀਆਂ। ਇਸ ਤੋਂ ਬਾਅਦ ਉਹ ਮੁੱਲਾਂਪੁਰ ਦਾਖਾ ਤੋਂ 2012 ਦੀ ਚੋਣ ਹਾਰ ਗਏ। ਉਹ ਇਸ ਵਾਰ ਵੀ ਇੱਥੋਂ ਚੋਣ ਲੜਨਾ ਚਾਹੁੰਦੇ ਸਨ।

ਸਾਬਕਾ ਵਿਧਾਇਕ ਦਾ AAP ਤੋਂ ਅਸਤੀਫਾ, ਟਿਕਟ ਨਾ ਮਿਲਣ ਤੋਂ ਸਨ ਨਰਾਜ਼

ਸਾਬਕਾ ਵਿਧਾਇਕ ਦਾ AAP ਤੋਂ ਅਸਤੀਫਾ, ਟਿਕਟ ਨਾ ਮਿਲਣ ਤੋਂ ਸਨ ਨਰਾਜ਼

Follow Us On

ਲੁਧਿਆਣਾ ਵਿੱਚ ਇੱਕ ਹੋਟਲ ਕਾਰੋਬਾਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਪਾਰਟੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਜੱਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਛੱਡ ਕੇ AAP ਵਿੱਚ ਸ਼ਾਮਲ ਹੋ ਗਏ ਸਨ। ਜੱਸੀ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਲਈ ਦਾਅਵਾ ਠੋਕਿਆ ਸੀ।

ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਜੱਸੀ ‘ਤੇ ਭਰੋਸਾ ਜਤਾਉਣ ਦੀ ਬਜਾਏ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੂ ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾਇਆ ਹੈ। ਜਿਸ ਕਾਰਨ ਜੱਸੀ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ।

2007 ਤੋਂ 2012 ਤੱਕ ਵਿਧਾਇਕ ਰਹੇ ਸੀ ਖੰਗੂੜਾ

ਜਸਵੀਰ ਸਿੰਘ ਜੱਸੀ ਖੰਗੂੜਾ ਦਾ ਪਰਿਵਾਰ ਪੁਰਾਣਾ ਕਾਂਗਰਸੀ ਪਰਿਵਾਰ ਹੈ। ਜਸਬੀਰ ਸਿੰਘ ਜੱਸੀ ਖੰਗੂੜਾ ਨੇ ਕਿਲਾ ਰਾਏਪੁਰ ਤੋਂ 2007 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਅਤੇ ਜਿੱਤੀਆਂ। ਇਸ ਤੋਂ ਬਾਅਦ ਉਹ ਮੁੱਲਾਂਪੁਰ ਦਾਖਾ ਤੋਂ 2012 ਦੀ ਚੋਣ ਹਾਰ ਗਏ। ਉਹ ਇਸ ਵਾਰ ਵੀ ਇੱਥੋਂ ਚੋਣ ਲੜਨਾ ਚਾਹੁੰਦੇ ਸਨ।

ਕਾਰੋਬਾਰੀਆਂ ਵੀ ਹਨ ਜੱਸੀ ਖੰਗੂੜਾ

ਜੱਸੀ ਖੰਗੂੜਾ ਸ਼ਹਿਰ ਦੇ ਵੱਡੇ ਕਾਰੋਬਾਰੀਆਂ ਵਿੱਚ ਜਾਣਿਆ ਜਾਂਦਾ ਹੈ, ਉਹ ਲੁਧਿਆਣਾ ਸ਼ਹਿਰ ਵਿੱਚ ਪੰਜ ਤਾਰਾ ਹੋਟਲ ਪਾਰਕ ਪਲਾਜ਼ਾ ਦਾ ਵੀ ਮਾਲਕ ਹੈ। ਇਸ ਦੇ ਨਾਲ ਉਹ ਹੋਰ ਵੀ ਕਈ ਕਾਰੋਬਾਰ ਕਰਦਾ ਹੈ। ਜੱਸੀ ਖੰਗੂੜਾ ਕਦੇ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਕਰੀਬੀ ਸਨ।

ਖੰਗੂੜਾ ਸਾਬਕਾ ਬ੍ਰਿਟਿਸ਼ ਨਾਗਰਿਕ ਹਨ ਅਤੇ 2006 ਵਿੱਚ ਭਾਰਤ ਪਰਤੇ ਸੀ। ਉਨ੍ਹਾਂ ਦੇ ਪਿਤਾ ਜਗਪਾਲ ਸਿੰਘ ਖੰਗੂੜਾ ਵੀ ਕਾਂਗਰਸ ਨਾਲ ਜੁੜੇ ਹੋਏ ਸਨ। ਉਨ੍ਹਾਂ ਦਾ ਵਿਆਹ ਕਾਂਗਰਸੀ ਆਗੂ ਗੁਰਿੰਦਰ ਸਿੰਘ ਕੈਰੋਂ ਦੀ ਧੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੀ ਪੋਤੀ ਰਮਨ ਨਾਲ ਹੋਇਆ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਲ-ਬਦਲੀ ਵੱਡੇ ਪੱਧਰ ‘ਤੇ ਹੋ ਰਹੀ ਹੈ। ਟਿਕਟਾਂ ਨਾ ਮਿਲਣ ਤੋਂ ਬਾਅਦ ਆਗੂ ਦੂਜੀਆਂ ਪਾਰਟੀਆਂ ਵੱਲ ਰੁਖ ਕਰ ਰਹੇ ਹਨ।

Exit mobile version